ਪਿੰਡ ਸਾਹੂਚੱਕ, ਦਰਸੋਪੁਰ ਅਤੇ ਝੇਲਾ ਆਮਦਾ ਪਿੰਡਾ ਵਿਖੇ ਕੱਢੀ ਗਈ ਨਸ਼ਾ ਮੁਕਤੀ ਯਾਤਰਾ, ਲੋਕਾਂ ਨੇ ਚੁੱਕੀ ਸਹੁੰ

0
26
ਪਿੰਡ ਸਾਹੂਚੱਕ, ਦਰਸੋਪੁਰ ਅਤੇ ਝੇਲਾ ਆਮਦਾ ਪਿੰਡਾ ਵਿਖੇ ਕੱਢੀ ਗਈ ਨਸ਼ਾ ਮੁਕਤੀ ਯਾਤਰਾ, ਲੋਕਾਂ ਨੇ ਚੁੱਕੀ ਸਹੁੰ
ਪਠਾਨਕੋਟ , 20 ਜੁਲਾਈ 2025 :
ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਅੰਦਰ ਪੰਜਾਬ ਵਿੱਚ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੂਹਿੰਮ ਅਧੀਨ ਨਸ਼ਾ ਮੁਕਤੀ ਯਾਤਰਾ ਦੇ ਦੂਸਰੇ ਪੜਾਅ ਅੰਦਰ ਇੱਕ ਵਾਰ ਫਿਰ ਪਿੰਡ ਪਿੰਡ ਸਾਹੂਚੱਕ, ਦਰਸੋਪੁਰ ਅਤੇ ਝੇਲਾ ਆਮਦਾ ਪਿੰਡਾ ਵਿਖੇ ਸਰਕਾਰ ਦੀ ਚਲਾਈ ਇਸ ਮੂਹਿੰਮ ਨਸ਼ਾ ਮੁਕਤੀ ਯਾਤਰਾ ਦੋਰਾਨ ਲੋਕਾਂ ਨੇ ਸਹੁੰ ਚੁੱਕ ਪੂਂਰਾ ਸਮਰਥਨ ਦਿੱਤਾ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਅੰਦਰ ਯੁੱਧ ਨਸ਼ਿਆਂ ਵਿਰੁੱਧ ਮੂਹਿੰਮ ਅਧੀਨ ਕੱਢੀ ਗਈ ਨਸ਼ਾ ਮੁਕਤੀ ਯਾਤਰਾ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਰਾਜਾ ਬਕਨੌਰ,ਸੋਨੂ, ਤਰੁਣ, ਕਿਸ਼ੋਰ, ਕੁਲਦੀਪ ਬਲਾਕ ਪ੍ਰਧਾਨ, ਖੁਸ਼ਬੀਰ ਕਾਟਲ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਹੁੰਦੇਦਾਰ ਵੀ ਹਾਜ਼ਰ ਸਨ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਿਲਾਫ ਸੁਰੂ ਕੀਤੀ ਗਈ ਮੂਹਿੰਮ ਦੇ ਅਧੀਨ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਾਹੂਚੱਕ, ਦਰਸੋਪੁਰ ਅਤੇ ਝੇਲਾ ਆਮਦਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ ਅਤੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਸਹੂੰ ਵੀ ਚੁਕਾਈ ਗਈ।
ਇਸ ਮੋਕੇ ਤੇ ਸੰਬੋਧਤ ਕਰਦਿਆ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੂਹਿੰਮ ਦਾ ਦੂਸਰਾ ਪੜਾਓ ਚਲ ਰਿਹਾ ਹੈ ਜਿਸ ਅਧੀਨ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਨੂੰ ਪੰਜਾਬ ਨਸ਼ਾ ਮੁਕਤ ਬਣਾਉਂਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਂਣ ਲਈ ਜੋ ਬੀੜਾ ਚੁੱਕਿਆ ਗਿਆ ਹੈ ਉਹ ਜਨਤਾ ਦੇ ਸਹਿਯੋਗ ਤੋਂ ਬਿਨ੍ਹਾਂ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਲੋਕਾਂ ਨੂੰ ਅੱਗੇ ਆਉਂਣ ਦੀ ਲੋੜ ਹੈ ਤਾਂ ਜੋ ਅਸੀਂ ਪੰਜਾਬ ਅੰਦਰੋਂ ਨਸ਼ਾ ਖਤਮ ਕਰ ਸਕੀਏ। ਉਨ੍ਹਾ ਕਿਹਾ ਕਿ ਜੋ ਨੋਜਵਾਨ ਨਸ਼ੇ ਦੇ ਆਦਿ ਹੋ ਚੁੱਕੇ ਹਨ ਉਨ੍ਹਾਂ ਦੀ ਤਲਾਸ ਕਰਕੇ ਉਨ੍ਹਾਂ ਨੂੰ ਨਸ਼ੇ ਦੀ ਦਲਦਲ ਚੋਂ ਬਾਹਰ ਕੱਢਣ ਲਈ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਨੋਜਵਾਨ ਬੀਮਾਰ ਹਨ ਅਤੇ ਬੀਮਾਰੀ ਨੂੰ ਠੀਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੋਜਵਾਨਾਂ ਨੂੰ ਸਰਕਾਰ ਵੱਲੋਂ ਜਿੱਥੇ ਨਸ਼ੇ ਤੋਂ ਦੂਰ ਰਹਿਣ ਦੇ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਹੀ ਕੰਮਕਾਜ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੋਜਵਾਨਾਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਆਓ ਸਾਰੇ ਮਿਲ ਕੇ ਸਰਕਾਰ ਦੇ ਇਸ ਉਪਰਾਲੇ ਦੇ ਭਾਗੀਦਾਰ ਬਣੀਏ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਈਏ।
ਉਨ੍ਹਾਂ ਕਿਹਾ ਕਿ ਅਗਰ ਤੁਹਾਡੇ ਖੇਤਰ ਅੰਦਰ ਕੋਈ ਵੀ ਨੋਜਵਾਨ ਨਸ਼ੇ ਦਾ ਕਾਰੋਬਾਰ ਕਰਦਾ ਹੈ ਤਾਂ ਇਸ ਦੀ ਸੂਚਨਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੈ। ਉਨ੍ਹਾਂ ਨਸ਼ੇ ਦੇ ਕਾਰੋਬਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਾਂ ਤਾਂ ਨਸ਼ੇ ਦਾ ਕਾਰੋਬਾਰ ਬੰਦ ਕਰ ਦਿਓ ਨਹੀਂ ਤਾਂ ਪੰਜਾਬ ਛੱਡ ਕੇ ਚਲੇ ਜਾਓ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਸਰਕਾਰ, ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੂਰੀ ਤਰ੍ਹਾਂ ਨਾਲ ਤਿਆਰੀ ਕਰ ਚੁੱਕੀ ਹੈ ਅਤੇ ਇੱਕ ਨਸ਼ਾ ਮੁਕਤ ਪੰਜਾਬ ਰੰਗਲੇ ਪੰਜਾਬ ਦੀ ਸਿਰਜਨਾ ਕਰੇਗੀ

LEAVE A REPLY

Please enter your comment!
Please enter your name here