69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ

0
16

69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ

ਰਗਬੀ ਅੰਡਰ 14 ਸਾਲ ‘ਚ ਬਰਨਾਲਾ ਦੀਆਂ ਕੁੜੀਆਂ ਚੈਂਪੀਅਨ ਬਣੀਆਂ

ਸੰਗਰੂਰ ਦੂਜੇ ਅਤੇ ਸ੍ਰੀ ਮੁਕਤਸਰ ਸਾਹਿਬ ਤੀਜੇ ਸਥਾਨ ‘ਤੇ

ਬਰਨਾਲਾ, 17 ਅਕਤੂਬਰ (): ਧਨੌਲਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਪੱਕਾ ਬਾਗ ਵਿੱਚ ਚੱਲ ਰਹੀਆਂ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ 14 ਸਾਲ ਵਿੱਚ ਬਰਨਾਲਾ ਦੀਆਂ ਕੁੜੀਆਂ ਨੇ ਸੰਗਰੂਰ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ ਜਦਕਿ ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ‘ਤੇ ਰਹੀਆਂ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨੇ ਖਿਡਾਰੀਆਂ ਵੱਲੋਂ ਦਿਖਾਏ ਗਏ ਜੁਝਾਰੂਪਣ ਅਤੇ ਖੇਡ ਭਾਵਨਾ ਦੀ ਪ੍ਰਸੰਸਾ ਕੀਤੀ।

ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਇਹਨਾਂ ਖੇਡਾਂ ਵਿੱਚ ਅੱਜ ਕੁਆਰਟਰ ਫਾਈਨਲ ਮੈਚਾਂ ਵਿੱਚ ਸੰਗਰੂਰ ਨੇ ਤਰਨਤਾਰਨਬਰਨਾਲਾ ਨੇ ਬਠਿੰਡਾਮੋਗਾ ਨੇ ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ ਪਹਿਲੇ ਸੈਮੀਫਾਈਨਲ ਵਿੱਚ ਬਰਨਾਲਾ ਨੇ ਮੋਗਾ ਨੂੰ ਜਦਕਿ ਦੂਜੇ ਸੈਮੀਫਾਈਨਲ ਵਿੱਚ ਸੰਗਰੂਰ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ। ਤੀਸਰੇ ਅਤੇ ਚੌਥੇ ਸਥਾਨ ਲਈ ਹੋਏ ਮੈਚ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਮੋਗਾ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ਜਦਕਿ ਫਸਵੇਂ ਫਾਈਨਲ ਮੁਕਾਬਲੇ ਵਿੱਚ ਬਰਨਾਲਾ ਦੀ ਟੀਮ ਨੇ ਸੰਗਰੂਰ ਨੂੰ ਹਰਾ ਕੇ ਸੋਨ ਤਗਮਾ ਆਪਣੇ ਨਾਂ ਕੀਤਾ।

ਇਸ ਮੌਕੇ ਮੱਲ ਸਿੰਘ ਰਿਟਾ. ਪੀਟੀਆਂਈ, ਲੈਕਭੁਪਿੰਦਰ ਸਿੰਘਰਮਨਦੀਪ ਸਿੰਘਪਰਮਜੀਤ ਕੌਰਲਿਵਲੀਨ ਸਿੰਘਅਵਤਾਰ ਸਿੰਘਮਨਜਿੰਦਰ ਸਿੰਘਜਸਮੇਲ ਸਿੰਘਗੁਰਸਿਰਤ ਕੌਰ ਬਲਜਿੰਦਰ ਕੌਰਲਖਵੀਰ ਸਿੰਘਜਗਜੀਤ ਕੌਰਰੁਪਿੰਦਰ ਕੌਰਸੁਰਜੀਤ ਕੌਰਸਵਰਨਜੀਤ ਕੌਰਰਵਿੰਦਰ ਕੌਰਨਰਪਿੰਦਰ ਸਿੰਘਗੁਰਪ੍ਰੀਤ ਸਿੰਘਹਰਵਿੰਦਰ ਸਿੰਘਗੁਰਵੀਰ ਸਿੰਘਗੁਰਚੇਤ ਸਿੰਘ ਸਮੇਤ ਜਿਲ੍ਹੇ ਦੇ ਵੱਖਵੱਖ ਸਕੂਲਾਂ ਦੇ ਮੁਖੀ ਅਤੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ

LEAVE A REPLY

Please enter your comment!
Please enter your name here