ਖੇਤੀਬਾੜੀ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਵਿਖੇ ਪਰਾਲੀ ਨਾ ਸਾੜਨ ਸਬੰਧੀ ਪੇਟਿੰਗ ਮੁਕਾਬਲੇ ਕਰਵਾਏ ਗਏ।

0
260

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ

ਖੇਤੀਬਾੜੀ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਵਿਖੇ ਪਰਾਲੀ ਨਾ ਸਾੜਨ ਸਬੰਧੀ ਪੇਟਿੰਗ ਮੁਕਾਬਲੇ ਕਰਵਾਏ ਗਏ।

ਅੰਮ੍ਰਿਤਸਰ 5 ਅਕਤੂਬਰ 2023—- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾ ਅਧੀਨ ਖੇਤੀਬਾੜੀ ਵਿਭਾਗ ਵੱਲੋਂ ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਡਾ. ਹਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ ਗੁਰਜੋਤ ਸਿੰਘ ਗਿੱਲ ਦੀ ਅਧਿਕਾਰਤ ਟੀਮ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ- ਖੁਹੰਦ ਨੂੰ ਨਾ ਸਾੜਨ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਅਤੇ ਸਾਂਭਣ ਆਦਿ ਦਾ ਕਿਸਾਨਾਂ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਦੇ ਮੰਤਵ ਨਾਲ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲੀ ਗੁਰੂ ਵਿਖੇ ਪੇਟਿੰਗ ਮੁਕਾਬਲੇ ਕਰਵਾਏ ਗਏ।

ਖੇਤੀ ਵਿਕਾਸ ਅਫਸਰ ਗੁਰਜੋਤ ਸਿੰਘ ਵੱਲੋਂ ਬੱਚਿਆ ਨੂੰ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜ਼ਮੀਨ ਨੂੰ ਹੋਣ ਵਾਲੇ ਫਾਇਦੇ ਸਬੰਧੀ ਜਾਣਕਾਰੀ ਦਿੱਤੀ ਗਈ, ਵਿਭਾਗ ਵੱਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਮਸ਼ੀਨਾਂ ਬੇਲਰ, ਰੇਕ ਆਦਿ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਸਬੰਧੀ ਜਾਣੂਕ ਕਰਵਾਇਆ ਅਤੇ ਨਾਲ ਹੀ ਉਹਨਾਂ ਬੱਚਿਆ ਨੂੰ ਇਸ ਸਬੰਧੀ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਪ੍ਰੇਰਿਆ।

ਸਕੂਲ ਦੇ ਪ੍ਰਿੰਸੀਪਲ ਸ੍ਰ. ਕੰਵਲਜੀਤ ਸਿੰਘ ਸੰਧੂ ਵੱਲੋਂ ਖੇਤੀਬਾੜੀ ਵਿਭਾਗ ਵੇਰਕਾ ਵੱਲੋਂ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਪਰਾਲੀ ਦੇ ਨਾੜ ਨੂੰ ਸਾੜਨ ਦੇ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸ਼ਾ ਕੀਤੀ ਅਤੇ ਬੱਚਿਆ ਨੂੰ ਘਰ ਜਾ ਕੇ ਆਪਣੇ ਮਾਪਿਆਂ ਅਤੇ ਆਂਡ-ਗੁਆਂਡ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣ ਲਈ ਪ੍ਰੇਰਿਤ ਕੀਤਾ।

ਖੇਤੀਬਾੜੀ ਅਫਸਰ ਵੇਰਕਾ ਡਾ. ਹਰਪ੍ਰੀਤ ਸਿੰਘ ਵੱਲੋਂ ਸਕੂਲ ਦੇ ਪ੍ਰਿੰਸੀਪਲ ਸ੍ਰ. ਕੰਵਲਜੀਤ ਸਿੰਘ ਸੰਧੂ ਅਤੇ ਆਰਟ ਟੀਚਰ ਮੈਡਮ ਰੀਤਿਕਾ ਚਾਵਲਾ ਦਾ ਇਸ ਈਵੈਂਟ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਰਕਾਰ ਵੱਲੋਂ ਪੇਟਿੰਗ ਮੁਕਾਬਲੇ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਬੱਚੇ ਜਗਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਨੂੰ 2500/-ਰੁਪਏ, ਦੂਸਰੇ ਨੰਬਰ ਤੇ ਆਉਣ ਵਾਲੇ ਬੱਚੇ ਯੁਵਰਾਜ ਸਿੰਘ ਪੁੱਤਰ ਰੁਪਿੰਦਰ ਸਿੰਘ ਨੂੰ 1500/-ਰੁਪਏ ਅਤੇ ਤੀਜੇ ਨੰਬਰ ਤੇ ਆਉਣ ਵਾਲੇ ਬੱਚੇ ਸੁਨੈਨਾ ਪੁੱਤਰੀ ਕਸ਼ਮੀਰ ਸਿੰਘ ਨੂੰ 500/-ਰੁਪਏ ਉਨ੍ਹਾਂ ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੇ ਜਾਣਗੇ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਗੁਰਜੀਤ ਸਿੰਘ ਏਡੀ.ਓ, ਮੈਡਮ ਰਜਨੀ ਬਿਸ਼ਟ, ਬੀ.ਟੀ.ਐਮ. ਸ਼ਰਨਜੀਤ ਕੌਰ, ਏ.ਐਸ.ਆਈ. ਹਰਿੰਦਰਪਾਲ ਸਿੰਘ, ਰਾਣਾ ਪ੍ਰਤਾਪ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਰੀਤਿਕਾ ਚਾਵਲਾ, ਪਰਦੀਪ ਕਾਲੀਆ, ਗਾਇਤਰੀ ਦੇਵੀ ਸਾਰੇ ਟੀਚਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here