9000 ਨਸ਼ੀਲੀਆਂ ਗੋਲੀਆਂ ਸਮੇਤ 1 ਨੌਜਵਾਨ ਕਾਬੂ

0
172
ਕਪੂਰਥਲਾ,ਸੁਖਪਾਲ ਸਿੰਘ ਹੁੰਦਲ,
ਜਿਲ੍ਹਾ ਪੁਲਿਸ ਨੇ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ 1 ਨੌਜਵਾਨ ਨੂੰ ਕਾਬੂ ਕਰਕੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਨੀਤ ਸਿੰਘ ਬੈਂਸ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਨੇ ਦੱਸਿਆ ਕਿ ਸ਼ਹਿਰ ਕਪੂਰਥਲਾ ਵਿੱਚ ਵੱਧ ਰਹੇ ਨਸ਼ੇ ਦੀ ਰੋਕਥਾਮ ਵਿਰੁੱਧ ਛੇੜੀ ਮੁਹਿੰਮ ਤਹਿਤ ਹਰਵਿੰਦਰ ਸਿੰਘ ਪੁਲਿਸ ਕਪਤਾਨ (ਇਨਵੈਸਟੀਗੇਸ਼ਨ), ਬਰਜਿੰਦਰ ਸਿੰਘ ਉਪ ਪੁਲਿਸ ਕਪਤਾਨ (ਡਿਟੈਕਟਿਵ)  ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਜਰਨੈਲ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਕਪੂਰਥਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਬੀਰ ਸਿੰਘ ਦੀ ਪੁਲਿਸ ਪਾਰਟੀ ਨੂੰ ਕਾਂਜਲੀ ਰੋਡ ਕਪੂਰਥਲਾ ਵਿਖੇ ਇੱਕ ਦੇਸ਼ ਸੇਵਕ ਨੇ ਇਤਲਾਹ ਦਿੱਤੀ ਕਿ ਕਿੰਦਰ ਸਿੰਘ ਪੁੱਤਰ ਸ਼ਿੰਦਰ ਸਿੰਘ ਉਰਫ ਸ਼ਿੰਦਾ ਸਿੰਘ ਵਾਸੀ ਪਿੰਡ ਬੂਟ ਥਾਣਾ ਕੋਤਵਾਲੀ ਕਪੂਰਥਲਾ ਨਸ਼ੀਲੇ ਪਦਾਰਥ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਜੋ ਅੱਜ ਬਹੁਤ ਜਲਦੀ ਮੋਟਰਸਾਈਕਲ ਨੰਬਰ PB 09 ਏ ਜੇ 1486 ਮਾਰਕਾ ਸਪਲੈਂਡਰ ਤੇ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਲੈ ਕੇ ਪਿੰਡ ਬੂਟ ਤੋਂ ਕਾਂਜਲੀ ਹੁੰਦਾ ਹੋਇਆ ਇੱਧਰ ਨੂੰ ਆ ਰਿਹਾ ਹੈ ਜੋ ਗਾਹਕ ਦੀ ਤਲਾਸ਼ ਵਿੱਚ ਸ਼ਹਿਰ ਕਪੂਰਥਲਾ ਨੂੰ ਜਾ ਰਿਹਾ ਹੈ ਅਤੇ ਬਹੁਤ ਜਲਦ ਇਸੇ ਜਗ੍ਹਾ ਤੋਂ ਲੰਘ ਰਿਹਾ ਹੈ ਜੇਕਰ ਇਸੇ ਜਗ੍ਹਾ ਨਾਕਾਬੰਦੀ ਕੀਤੀ ਜਾਵੇ ਤਾਂ ਕਿੰਦਰ ਸਿੰਘ ਉਕਤ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਆ ਸਕਦਾ ਹੈ ਤਾਂ ਇੰਸਪੈਕਟਰ ਜਸਬੀਰ ਸਿੰਘ ਨੇ ਨਾਕਾਬੰਦੀ ਕਰਕੇ ਕਿੰਦਰ ਸਿੰਘ ਪੁੱਤਰ ਸ਼ਿੰਦਰ ਸਿੰਘ ਉਰਫ ਸ਼ਿੰਦਾ ਸਿੰਘ ਵਾਸੀ ਪਿੰਡ ਬੂਟ ਥਾਣਾ ਕੋਤਵਾਲੀ ਕਪੂਰਥਲਾ ਨੂੰ ਸਮੇਤ ਮੋਟਰਸਾਈਕਲ ਨੰਬਰ PB 09 ਏ ਜੇ 1486 ਮਾਰਕਾ ਸਪਲੈਂਡਰ ਪਲੱਸ ਰੰਗ ਕਾਲਾ ਦੇ ਕਾਬੂ ‘ ਕਰਕੇ 9000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਿਸ ਤੇ ਐਨ ਡੀ ਪੀ ਐਸ ਐਕਟ ਤਹਿਤ ਮਾਮਲਾ ਥਾਣਾ ਸਿਟੀ ਕਪੂਰਥਲਾ ਵਿਖੇ ਦਰਜ ਰਜਿਸਟਰ ਕੀਤਾ ਗਿਆ। ਐਸ.ਐਸ.ਪੀ ਨਵਨੀਤ ਸਿੰਘ ਬੈਂਸ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀ ਤੇ ਪਹਿਲਾਂ ਵੀ ਐਨ ਡੀ ਪੀ ਐਸ ਐਕਟ ਦੇ ਮੁਕੱਦਮੇ ਦਰਜ ਹਨ ਜਿਹਨਾਂ ਵਿੱਚ ਇਸ ਦੇ ਸਾਥੀਆਂ ਪਾਸੋਂ 20000 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਸਨ, ਪਰ ਇਹ ਮੌਕਾ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ, ਜਿਸ ਨੂੰ ਬਾਅਦ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ ਤੇ ਹੁਣ ਇਹ ਜਮਾਨਤ ਪਰ ਆਇਆ ਹੋਇਆ ਹੈ। ਕਾਬੂ ਕੀਤੇ ਨੌਜਵਾਨ ਕਿੰਦਰ ਸਿੰਘ ਪਾਸੋਂ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਨੇ ਇਹ ਨਸ਼ੀਲੀਆਂ ਗੋਲੀਆਂ ਕਿਸ ਪਾਸੋਂ ਖਰੀਦ ਕੀਤੀਆਂ ਹਨ ਅਤੇ ਅੱਗੇ ਕਿਹੜੇ ਕਿਹੜੇ ਗਾਹਕਾਂ ਨੂੰ ਸਪਲਾਈ ਕਰਦਾ ਸੀ।

LEAVE A REPLY

Please enter your comment!
Please enter your name here