ਸੰਧਵਾਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

0
110

ਢਾਹਾਂ ਕਲੇਰਾਂ ਵਿਖੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਅਤੇ ਦੁੱਧ ਦਾ ਲੰਗਰ

ਬੰਗਾ , 27 ਦਸੰਬਰ 2024

ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੈਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਸਵੇਰੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ ਅਤੇ ਉਪਰੰਤ ਇਕੱਤਰ ਸੰਗਤਾਂ ਵੱਲੋਂ ਠੀਕ ਦਸ ਵਜੇ ਮੂਲ ਮੰਤਰ ਅਤੇ ਗੁਰਮੰਤਰ ਦਾ ਜਾਪ ਸੰਗਤੀ ਰੂਪ ਕੀਤਾ ਗਿਆ । ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਟਰੱਸਟ ਨੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ , ਬਾਬਾ ਫਤਿਹ ਸਿੰਘ, ਮਾਤਾ ਗੁਜਰ ਕੌਰ ਜੀ ਅਤੇ ਸਾਕਾ ਸਰਹਿੰਦ ਤੇ ਚਮਕੌਰ ਸਾਹਿਬ ਦੇ ਸ਼ਹੀਦਾਂ ਦੀ ਲਸਾਨੀ ਸ਼ਹਾਦਤ ਨੂੰ ਕੋਟਿਨ ਕੋਟਿ ਪ੍ਰਣਾਮ ਕਰਦੇ ਹੋਏ ਸਮੂਹ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਦੇ ਵਡਮੁੱਲੇ ਸਿਧਾਂਤਾਂ ਤੋਂ ਜਾਣੂੰ ਕਰਵਾਇਆ । ਇਸ ਮੌਕੇ ਦੁੱਧ ਦਾ ਲੰਗਰ ਅਤੁੱਟ ਵਰਤਾਇਆ ਗਿਆ, ਜੋ ਸੰਗਤਾਂ ਨੇ ਬੜੇ ਸਤਿਕਾਰ ਨਾਲ ਛਕਿਆ । ਇਸ ਸਮਾਗਮ ਦੌਰਾਨ ਅਮਰਜੀਤ ਸਿੰਘ ਕਲੇਰਾਂ ਚੇਅਰਮੈਨ ਫਾਈਨਾਂਸ, ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਮਹਿੰਦਰਪਾਲ ਸਿੰਘ ਸੁਪਰਡੈਂਟ, ਭਾਈ ਜੋਗਾ ਸਿੰਘ ਹਜ਼ੂਰੀ ਰਾਗੀ, ਭਾਈ ਮਨਜੀਤ ਸਿੰਘ ਹੈੱਡ ਗ੍ਰੰਥੀ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ, ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ, ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਟਰੱਸਟ ਦਾ ਸਮੂਹ ਸਟਾਫ਼, ਸਮੂਹ ਵਿਦਿਆਰਥੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here