*ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹੇ ਦੇ ਖਾਦ ਡੀਲਰਾਂ ਨੂੰ ਵੰਡੀਆਂ 300 ਪੀ.ਓ.ਐੱਸ ਮਸ਼ੀਨਾਂ*

0
66

*ਕਿਹਾ, ਕਿਸਾਨਾਂ ਨੂੰ ਖਾਦ ਨਾਲ ਬੇਲੋੜੀਆਂ ਵਸਤੂਆਂ ਦੇਣ ਤੋਂ ਗੁਰੇਜ਼ ਕਰਨ ਡੀਲਰ*

ਮਾਨਸਾ, 16 ਜੂਨ:

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਹਰਪ੍ਰੀਤ ਪਾਲ ਕੌਰ ਨੇ ਇਫਕੋ ਅਤੇ ਆਈ.ਪੀ.ਐੱਲ. ਕੰਪਨੀ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਖਾਦ ਡੀਲਰਾਂ ਨੂੰ 300 ਪੀ.ਓ.ਐੱਸ ਮਸ਼ੀਨਾਂ ਵੰਡੀਆਂ ਗਈਆਂ।
ਮੁੱਖ ਖੇਤੀਬਾੜੀ ਅਫ਼ਸਰ ਨੇ ਖਾਦ ਡੀਲਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਮੌਜੂਦ ਵੱਖ—ਵੱਖ ਖਾਦਾਂ ਦਾ ਸਟਾਕ ਕਲੀਅਰ ਕੀਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਖਾਦ ਦੀ ਨਿਰਵਿਘਨ ਸਪਲਾਈ ਹੋ ਸਕੇ। ਉਨ੍ਹਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਜਦੋਂ ਵੀ ਕੋਈ ਕਿਸਾਨ ਬੀਜ਼/ਖਾਦ ਦੀ ਖਰੀਦ ਕਰਦਾ ਹੈ ਤਾਂ ਉਸ ਨੂੰ ਪੱਕਾ ਬਿੱਲ ਦੇਣਾ ਯਕੀਨੀ ਬਣਾਇਆ ਜਾਵੇ ਅਤੇ ਖਾਦ ਨਾਲ ਕੋਈ ਬੇਲੋੜੀ ਵਸਤੂ ਸ਼ਾਮਲ ਨਾ ਕੀਤੀ ਜਾਵੇ।

 

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੀ.ਓ.ਐਸ. ਮਸ਼ੀਨ ਡੀਲਰਾਂ ਨੂੰ ਅਲਾਟ ਹੋਈ ਖਾਦ ਦਾ ਰਿਕਾਰਡ ਮੇਨਟੇਨ ਕਰਦੀ ਹੈ, ਜਿਸ ਦਾ ਮੰਤਵ ਹੈ ਕਿ ਕਿਸਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਖਾਦ ਮੁਹੱਈਆ ਕਰਵਾਈ ਜਾ ਸਕੇ।
ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕੰਪਨੀ ਦੇ ਨੁਮਾਇੰਦਿਆਂ ਵੱਲੋਂ ਡੀਲਰਾਂ ਨੂੰ ਮਸ਼ੀਨਾਂ ਚਲਾਉਣ ਸਬੰਧੀ ਸਿਖਲਾਈ ਵੀ ਦਿੱਤੀ ਗਈ।
ਇਸ ਮੌਕੇ ਸ਼ਗਨਦੀਪ ਕੌਰ, ਖੇਤੀਬਾੜੀ ਵਿਕਾਸ ਅਫ਼ਸਰ, ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਗੁਰਿੰਦਰਜੀਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਅਤੇ ਅਮਨ ਕੁਮਾਰ ਮਹਿਲਾ, ਖੇਤੀਬਾੜੀ ਵਿਕਾਸ ਅਫ਼ਸਰ ਤੋਂ ਇਲਾਵਾ ਕੰਪਨੀ ਦੇ ਨੁਮਾਇੰਦੇ ਅਤੇ ਜ਼ਿਲ੍ਹੇ ਦੇ ਸਮੂਹ ਖਾਦ ਡੀਲਰ ਹਾਜ਼ਰ ਸਨ।

LEAVE A REPLY

Please enter your comment!
Please enter your name here