ਈਰਾਨੀ ਹਿੰਦੂਆਂ ਅਤੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਆਪ੍ਰੇਸ਼ਨ ਸਿੰਧੂ ਦਾ ਦਾਇਰਾ ਵਧਾਇਆ ਜਾਵੇ: ਪ੍ਰੋ. ਸਰਚਾਂਦ ਸਿੰਘ ਖਿਆਲਾ।

0
66

ਈਰਾਨੀ ਹਿੰਦੂਆਂ ਅਤੇ ਸਿੱਖਾਂ ਨੂੰ ਭਾਰਤ ਲਿਆਉਣ ਲਈ ਆਪ੍ਰੇਸ਼ਨ ਸਿੰਧੂ ਦਾ ਦਾਇਰਾ ਵਧਾਇਆ ਜਾਵੇ: ਪ੍ਰੋ. ਸਰਚਾਂਦ ਸਿੰਘ ਖਿਆਲਾ।
ਯੁੱਧ ਖ਼ਾਤਮੇ ਤੱਕ ਈਰਾਨ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਨੂੰ ਸਤਿਕਾਰ ਨਾਲ ਭਾਰਤ ਲਿਆਂਦੇ ਜਾਣ ਦੀ ਵੀ ਕੀਤੀ ਅਪੀਲ।

ਅੰਮ੍ਰਿਤਸਰ, 20 ਜੂਨ 2025

ਭਾਜਪਾ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਈਰਾਨ-ਇਜ਼ਰਾਈਲ ਯੁੱਧ ਕਾਰਨ ਉੱਥੇ ਮੌਜੂਦ ਭਾਰਤੀਆਂ ਦੀ ਸੁਰੱਖਿਆ ਪ੍ਰਤੀ ਚਿੰਤਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਕੋਲ ਆਪ੍ਰੇਸ਼ਨ ਸਿੰਧੂ ਦੇ ਦਾਇਰੇ ਦਾ ਵਿਸਥਾਰ ਕਰਦਿਆਂ ਭਾਰਤੀ ਨਾਗਰਿਕਾਂ ਦੇ ਨਾਲ-ਨਾਲ ਉੱਥੇ ਰਹਿਣ ਵਾਲੇ ਹਿੰਦੂਆਂ ਅਤੇ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਦੀ ਗੁਹਾਰ ਲਗਾਈ ਹੈ। ਉਨ੍ਹਾਂ ਨੇ ਆਮ ਸਥਿਤੀ ਵਾਪਸ ਆਉਣ ਤੱਕ ਈਰਾਨ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਸਤਿਕਾਰ ਨਾਲ ਭਾਰਤ ਲਿਆਉਣ ਦੀ ਵੀ ਅਪੀਲ ਕੀਤੀ।
ਪ੍ਰੋ. ਸਰਚਾਂਦ ਸਿੰਘ ਨੇ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਨੂੰ ਲਿਖੇ ਆਪਣੇ ਪੱਤਰਾਂ ਵਿੱਚ ਕਿਹਾ ਕਿ ‘ਆਪ੍ਰੇਸ਼ਨ ਸਿੰਧੂ’ ਇਸ ਗੱਲ ਦਾ ਠੋਸ ਸਬੂਤ ਹੈ ਕਿ ਭਾਰਤ ਵਿਦੇਸ਼ਾਂ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਤੁਸ਼ਟੀ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਈਰਾਨ ਅਤੇ ਇਜ਼ਰਾਈਲ ਤੋਂ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਸ਼ੁਰੂ ਕੀਤੇ ਗਏ ਆਪ੍ਰੇਸ਼ਨ ਸਿੰਧੂ ਦੀ ਸਫਲਤਾ ਨੇ ਦੁਨੀਆ ਦਾ ਧਿਆਨ ਭਾਰਤ ਅਤੇ ਭਾਰਤ ਸਰਕਾਰ ਵੱਲ ਖਿੱਚਿਆ ਹੈ ਅਤੇ ਲੋਕਾਂ ਦਾ ਪ੍ਰਧਾਨ ਮੰਤਰੀ ਮੋਦੀ ਵਿੱਚ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।

 

ਪ੍ਰੋ. ਸਰਚਾਂਦ ਸਿੰਘ ਨੇ ਅੱਗੇ ਕਿਹਾ ਕਿ ਭਾਰਤ ਅਤੇ ਸਿੱਖ ਭਾਈਚਾਰੇ ਦਾ ਈਰਾਨ ਨਾਲ ਇਤਿਹਾਸਕ ਪਿਛੋਕੜ ਅਤੇ ਗਹਿਰਾ ਸਬੰਧ ਰਿਹਾ ਹੈ। ਸਿੱਖ ਭਾਈਚਾਰਾ ਲੰਬੇ ਸਮੇਂ ਤੋਂ ਈਰਾਨ ਵਿੱਚ ਵਸਿਆ ਹੋਇਆ ਹੈ। ਸਿੱਖ ਜਗਤ ਲਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜਗਤ ਜੋਤ ਸਤਿਗੁਰੂ ਹਨ। ਜਿਨ੍ਹਾਂ ਦਾ ਅਦਬ ਸਤਿਕਾਰ ਸਿੱਖਾਂ ਲਈ ਸਭ ਤੋਂ ਮਹੱਤਵਪੂਰਨ ਹੈ। ਜਿੱਥੇ ਵੀ ਸਿੱਖ ਭਾਈਚਾਰਾ ਹੈ, ਉੱਥੇ ਗੁਰਦੁਆਰੇ ਹਨ ਅਤੇ ਉਨ੍ਹਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਜ਼ਰੂਰੀ ਹੈ। ਇਹ ਮੰਨਣਾ ਗ਼ਲਤ ਹੋਵੇਗਾ ਕਿ ਜੰਗ ਦੌਰਾਨ ਗੁਰਦੁਆਰਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਂਦੀ ਹੈ, ਕਿਉਂਕਿ ਹਾਲ ਹੀ ਵਿੱਚ ਪਾਕਿਸਤਾਨ ਨਾਲ ਹੋਏ ਆਪ੍ਰੇਸ਼ਨ ਸਿੰਧੂਰ ਦੌਰਾਨ, ਕਸ਼ਮੀਰ ਦੇ ਪੁੰਛ ਵਿੱਚ ਨਾ ਸਿਰਫ਼ ਕੇਂਦਰੀ ਗੁਰਦੁਆਰੇ ਨੂੰ ਨੁਕਸਾਨ ਪਹੁੰਚਿਆ ਸੀ, ਸਗੋਂ ਗੋਲ਼ੀਬਾਰੀ ਵਿੱਚ ਤਿੰਨ ਸਿੱਖ ਸ਼ਰਧਾਲੂ ਵੀ ਮਾਰੇ ਗਏ ਸਨ। ਇਸ ਲਈ, ਮੈਂ ਅਪੀਲ ਕਰਦਾ ਹਾਂ ਕਿ ਜੰਗ ਖ਼ਤਮ ਹੋਣ ਅਤੇ ਆਮ ਸਥਿਤੀ ਵਾਪਸ ਆਉਣ ਤੱਕ, ਈਰਾਨ ਵਿੱਚ ਸਿੱਖਾਂ ਦੇ ਗੁਰਦੁਆਰਿਆਂ ਅਤੇ ਰਿਹਾਇਸ਼ੀ ਘਰਾਂ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਵਿੱਤਰ ਸਰੂਪਾਂ ਨੂੰ ਸਤਿਕਾਰ ਨਾਲ ਭਾਰਤ ਲਿਆਉਣ ਲਈ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ, ਜਿੱਥੇ ਦੋਵਾਂ ਦੇਸ਼ਾਂ ਵਿੱਚ ਉੱਥੋਂ ਦੇ ਸਬੰਧਿਤ ਅਧਿਕਾਰੀਆਂ ਦੇ ਸੰਪਰਕ ’ਚ ਹੋਣ ਵਾਲੇ ਭਾਰਤੀ ਮਿਸ਼ਨਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ, ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਸਹਿਯੋਗ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਈਰਾਨ ਵਿੱਚ ਸਥਿਤੀ ਦਿਨੋਂ-ਦਿਨ ਨਾਜ਼ੁਕ ਹੁੰਦੀ ਜਾ ਰਹੀ ਹੈ। ਸਰਕਾਰ ਨੂੰ ਉਪਰੋਕਤ ਸੰਵੇਦਨਸ਼ੀਲ ਮਾਮਲੇ ‘ਤੇ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਇਹ ਸਿੱਖ ਭਾਈਚਾਰੇ ਲਈ ਇਕ ਵੱਡਾ ਤੋਹਫ਼ਾ ਹੋਵੇਗਾ।

LEAVE A REPLY

Please enter your comment!
Please enter your name here