ਬਰਸਾਤ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੂਰਤੀ ਕੀਤੀ ਜਾਵੇਗੀ-ਬਰਿੰਦਰ ਗੋਇਲ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ
ਬਰਸਾਤ ਕਾਰਨ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੂਰਤੀ ਕੀਤੀ ਜਾਵੇਗੀ-ਬਰਿੰਦਰ ਗੋਇਲ
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਘੱਗਰ ਦਾ ਦੌਰਾ
ਸਰਦੂਲਗੜ੍ਹ/ਮਾਨਸਾ, 10 ਸਤੰਬਰ:
ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਸਰਦੂਲਗੜ੍ਹ ਘੱਗਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਹੋੲੋ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੂਰਤੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਸਥਿਤੀ ਦੀ ਨਜ਼ਾਰਸਾਨੀ ਕੀਤੀ ਜਾ ਰਹੀ ਹੈ ਕਿ ਕਿੱਥੇ ਕਿੰਨ੍ਹਾਂ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਰ ਤਰ੍ਹਾਂ ਦੇ ਨੁਕਸਾਨ ਦੀ ਪੂਰਤੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਵਿਖੇ ਸਥਿਤੀ ਠੀਕ ਹੈ। ਉਨ੍ਹਾਂ ਸਾਰੇ ਹੀ ਪਿੰਡਾਂ ਦੇ ਲੋਕਾਂ, ਸਮਾਜ ਸੇਵੀ ਸੰਸਥਾਵਾਂ, ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸ੍ਰੋਤ ਵਿਭਾਗ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕੁਦਰਤੀ ਆਫ਼ਤ ਵਿਚ ਪੀੜਤ ਲੋਕਾਂ ਦਾ ਸਹਿਯੋਗ ਕਰਨਾ ਸਾਡਾ ਸਭ ਦਾ ਨੈਤਿਕ ਫਰਜ਼ ਹੈ। ਹੜ੍ਹ ਪੀੜਤ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾਵੇਗੀ।
ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਉਹ ਇਲਾਕੇ ਦੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਦਿਨਰਾਤ ਤਤਪਰ ਹਨ। ਉਨ੍ਹਾਂ ਦੱਸਿਆ ਕਿ ਕਿ ਉਨ੍ਹਾਂ ਆਪਣੀ ਤਨਖਾਹ ਵਿਚੋਂ 01 ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿਚ ਭੇਜੇ ਹਨ ਤਾਂ ਜੋ ਹੜ੍ਹ ਪੀੜਤਾਂ ਦੀ ਮਦਦ ਹੋ ਸਕੇ।