69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ
ਰਗਬੀ ਅੰਡਰ 14 ਸਾਲ ‘ਚ ਬਰਨਾਲਾ ਦੀਆਂ ਕੁੜੀਆਂ ਚੈਂਪੀਅਨ ਬਣੀਆਂ
ਸੰਗਰੂਰ ਦੂਜੇ ਅਤੇ ਸ੍ਰੀ ਮੁਕਤਸਰ ਸਾਹਿਬ ਤੀਜੇ ਸਥਾਨ ‘ਤੇ
ਬਰਨਾਲਾ, 17 ਅਕਤੂਬਰ (): ਧਨੌਲਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਪੱਕਾ ਬਾਗ ਵਿੱਚ ਚੱਲ ਰਹੀਆਂ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ 14 ਸਾਲ ਵਿੱਚ ਬਰਨਾਲਾ ਦੀਆਂ ਕੁੜੀਆਂ ਨੇ ਸੰਗਰੂਰ ਨੂੰ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਜਦਕਿ ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ‘ਤੇ ਰਹੀਆਂ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨੇ ਖਿਡਾਰੀਆਂ ਵੱਲੋਂ ਦਿਖਾਏ ਗਏ ਜੁਝਾਰੂਪਣ ਅਤੇ ਖੇਡ ਭਾਵਨਾ ਦੀ ਪ੍ਰਸੰਸਾ ਕੀਤੀ।
ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਈਆਂ ਗਈਆਂ ਇਹਨਾਂ ਖੇਡਾਂ ਵਿੱਚ ਅੱਜ ਕੁਆਰਟਰ ਫਾਈਨਲ ਮੈਚਾਂ ਵਿੱਚ ਸੰਗਰੂਰ ਨੇ ਤਰਨਤਾਰਨ, ਬਰਨਾਲਾ ਨੇ ਬਠਿੰਡਾ, ਮੋਗਾ ਨੇ ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਹਰਾ ਕੇ ਸੈਮੀ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਪਹਿਲੇ ਸੈਮੀਫਾਈਨਲ ਵਿੱਚ ਬਰਨਾਲਾ ਨੇ ਮੋਗਾ ਨੂੰ ਜਦਕਿ ਦੂਜੇ ਸੈਮੀਫਾਈਨਲ ਵਿੱਚ ਸੰਗਰੂਰ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ। ਤੀਸਰੇ ਅਤੇ ਚੌਥੇ ਸਥਾਨ ਲਈ ਹੋਏ ਮੈਚ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਮੋਗਾ ਨੂੰ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ। ਜਦਕਿ ਫਸਵੇਂ ਫਾਈਨਲ ਮੁਕਾਬਲੇ ਵਿੱਚ ਬਰਨਾਲਾ ਦੀ ਟੀਮ ਨੇ ਸੰਗਰੂਰ ਨੂੰ ਹਰਾ ਕੇ ਸੋਨ ਤਗਮਾ ਆਪਣੇ ਨਾਂ ਕੀਤਾ।
ਇਸ ਮੌਕੇ ਮੱਲ ਸਿੰਘ ਰਿਟਾ. ਪੀਟੀਆਂਈ, ਲੈਕ. ਭੁਪਿੰਦਰ ਸਿੰਘ, ਰਮਨਦੀਪ ਸਿੰਘ, ਪਰਮਜੀਤ ਕੌਰ, ਲਿਵਲੀਨ ਸਿੰਘ, ਅਵਤਾਰ ਸਿੰਘ, ਮਨਜਿੰਦਰ ਸਿੰਘ, ਜਸਮੇਲ ਸਿੰਘ, ਗੁਰਸਿਰਤ ਕੌਰ ਬਲਜਿੰਦਰ ਕੌਰ, ਲਖਵੀਰ ਸਿੰਘ, ਜਗਜੀਤ ਕੌਰ, ਰੁਪਿੰਦਰ ਕੌਰ, ਸੁਰਜੀਤ ਕੌਰ, ਸਵਰਨਜੀਤ ਕੌਰ, ਰਵਿੰਦਰ ਕੌਰ, ਨਰਪਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਗੁਰਵੀਰ ਸਿੰਘ, ਗੁਰਚੇਤ ਸਿੰਘ ਸਮੇਤ ਜਿਲ੍ਹੇ ਦੇ ਵੱਖ–ਵੱਖ ਸਕੂਲਾਂ ਦੇ ਮੁਖੀ ਅਤੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ।