ਹਰਚੰਦ ਸਿੰਘ ਬਰਸਟ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਗ੍ਰੀਨ ਦੀਵਾਲੀ ਮਨਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 19 ਅਕਤੂਬਰ, 2025
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੀਵਾਲੀ ਸਿਰਫ਼ ਰੋਸ਼ਨੀ ਦਾ ਤਿਉਹਾਰ ਨਹੀਂ, ਸਗੋਂ ਅੰਧਕਾਰ ਤੇ ਪ੍ਰਕਾਸ਼ ਦੀ ਜਿੱਤ, ਅਸਤਿਆ ‘ਤੇ ਸਤਿਆ ਦੀ ਜਿੱਤ ਅਤੇ ਨਿਰਾਸਾ ‘ਤੇ ਆਸ ਦੀ ਜਿੱਤ ਦਾ ਪ੍ਰਤੀਕ ਹੈ। ਦੀਵਾਲੀ ਦਾ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸੇ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਗਵਾਲੀਅਰ ਕਿਲ੍ਹੇ ਤੋਂ 52 ਰਾਜਿਆਂ ਨੂੰ ਰਿਹਾ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਦੀਵਾਲੀ ਸਾਰਿਆਂ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਖੁਸ਼ਹਾਲੀ ਲੈ ਕੇ ਆਵੇ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਸੁਰਖਿੱਅਤ ਬਣਾਉਣ ਲਈ ਸਾਰਿਆਂ ਨੂੰ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ।