ਮੁੱਖ ਮੰਤਰੀ ਦੀ ਅਗਵਾਹੀ ਚ ਸੂਬਾ ਵਿਕਾਸ ਦੀਆਂ ਲੀਹਾਂ ਤੇ ਤੇਜ਼ੀ ਨਾਲ ਪੁਲਾਂਘਾਂ ਪੁੱਟ ਰਿਹਾ ਹੈ- ਐਮ ਐਲ ਏ ਡਾਕਟਰ ਚਰਨਜੀਤ ਸਿੰਘ ਚੰਨੀ
*ਕਿਹਾ: ਮੋਰਿੰਡੇ ਦੀ ਕਾਇਆ ਕਲਪ ਕਰਨ ਲਈ ਪੂਰੀ ਵਾਹ ਲਾ ਦਿਆਂਗੇ
* ਅਜੀਤ ਸਿੰਘ ਖੰਨਾ*
————————————
ਖੰਨਾ,24ਅਕਤੂਬਰ : ਸੂਬੇ ਦੇ ਮੁੱਖ ਮੰਤਰੀ ਮਾਣਯੋਗ ਸਰਦਾਰ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਹੀ ਚ ਪੰਜਾਬ ਵਿਕਾਸ ਦੀਆਂ ਲੀਹਾਂ ਤੇ ਤੇਜ਼ੀ ਨਾਲ ਪੁਲਾਂਘਾਂ ਪੁੱਟ ਰਿਹਾ ਹੈ ਅਤੇ ਸੂਬੇ ਦੀ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਇੱਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।ਇਹ ਦਾਅਵਾ ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰ ਰਹੇ ਐੱਮਐਲਏ ਡਾਕਟਰ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਨੂੰ ਉਨਾਂ ਦੀ ਤਸਵੀਰ ਭੇਂਟ ਕਰਨ ਉਪਰੰਤ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ਗਿਆ।ਉਨਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਮੁੱਖ ਮੰਤਰੀ ਦੀ ਰਹਿਨੁਮਾਈ ਚ ਅਸੀਂ ਹਰ ਸੰਭਵ ਯਤਨ ਕਰ ਰਹੇ ਹਾਂ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਉਤੇ ਨਜਿੱਠਿਆ ਜਾਵੇ। ਡਾਕਟਰ ਚਰਨਜੀਤ ਸਿੰਘ ਚੰਨੀ ਨੇ ਅੱਗੇ ਕਿਹਾ ਕਿ ਮੋਰਿੰਡੇ ਦੀ ਕਾਇਆ ਕਲਪ ਕਰਨ ਵਾਸਤੇ ਹਰ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਲੋਕਾਂ ਨੂੰ ਤਰਜੀਹ ਨਾ ਦੇ ਕਿ ਖੁਦ ਨੂੰ ਤਰਜੀਹ ਦਿੱਤੀ ।ਜਿਸ ਦੇ ਸਿੱਟੇ ਵਜੋਂ ਸੂਬੇ ਦੇ ਵਿਕਾਸ ਚ ਖੜੋਤ ਆ ਗਈ ਸੀ ।ਪਰ ਜਦੋਂ ਦੀ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਤ੍ਹਾ ਸੰਭਾਲੀ ਹੈ ਉਦੋਂ ਤੋ ਸੂਬਾ ਵਿਕਾਸ ਵੱਲ ਵੱਧ ਰਿਹਾ ਹੈ।ਇਕ ਸਵਾਲ ਦੇ ਜਵਾਬ ਚ ਐਮ ਐਲ ਏ ਡਾਕਟਰ ਚੰਨੀ ਨੇ ਇਹ ਦਾਅਵਾ ਵੀ ਕੀਤਾ ਕਿ ਤਰਨ ਤਾਰਨ ਦੀ ਜਿਮਨੀ ਚੋਣ ਸੁਪਰੀਮੋ ਅਰਵਿੰਦ ਕੇਜਰੀਵਾਲ,ਪੰਜਾਬ ਦੇ ਇੰਚਾਰਜ ਮਨੀਸ਼ ਸ਼ਸ਼ੋਦੀਆ ਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਹੀ ਚ ਆਪ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ।ਇਸ ਮੌਕੇ ਪੀਸੀਏ ਮੈਂਬਰ ਬੀਰ ਦਵਿੰਦਰ ਸਿੰਘ ਬੱਲਾਂ , ਜਗਤਾਰ ਸਿੰਘ ਘੜੂਆਂ ਤੇ ਸ੍ਰੀ ਚੰਦ ਤੋਂ ਇਲਾਵਾ ਵੱਡੀ ਗਿਣਤੀ ਚ ਹਲਕੇ ਦੇ ਅਹੁਦੇਦਾਰ ਤੇ ਪਾਰਟੀ ਵਰਕਰ ਮਜੂਦ ਸਨ।







