ਤਰਨਤਾਰਨ ਜ਼ਿਮਨੀ ਚੋਣ: ਫ੍ਰੀਡਮ ਫਾਈਟਰ ਪਰਿਵਾਰਾਂ ਨੇ ਕੀਤਾ ‘ਆਪ’ ਉਮੀਦਵਾਰ ਹਰਮੀਤ ਸੰਧੂ ਦਾ ਸਮਰਥਨ

0
9

ਤਰਨਤਾਰਨ ਜ਼ਿਮਨੀ ਚੋਣ: ਫ੍ਰੀਡਮ ਫਾਈਟਰ ਪਰਿਵਾਰਾਂ ਨੇ ਕੀਤਾ ‘ਆਪ’ ਉਮੀਦਵਾਰ ਹਰਮੀਤ ਸੰਧੂ ਦਾ ਸਮਰਥਨ

ਕਿਹਾ-2022 ਦੀਆਂ ਚੋਣਾਂ ਵਾਂਗ ਇਸ ਵਾਰ ਵੀ ‘ਆਪ’ ਦੀ ਜਿੱਤ ਯਕੀਨੀ ਬਣਾਵਾਂਗੇ

ਤਰਨਤਾਰਨ, 9 ਨਵੰਬਰ 2025

ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕੇ ਦੇ ਫ੍ਰੀਡਮ ਫਾਈਟਰ ਪਰਿਵਾਰਾਂ ਨੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਆਪਣਾ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ।

ਆਪ ਆਗੂਆਂ ਜਸਬੀਰ ਸਿੰਘ ਸੁਰ ਸਿੰਘ ਅਤੇ ਭੁਪਿੰਦਰ ਸਿੰਘ ਬਿੱਟੂ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਹ ਜਾਨਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਫ੍ਰੀਡਮ ਫਾਈਟਰ ਪਰਿਵਾਰਾਂ ਦੇ ਵਫ਼ਦ ਨੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦੀ ਹੀ ਮੁੱਖ ਮੰਤਰੀ ਵਲੋਂ ਇਨ੍ਹਾਂ ਪਰਿਵਾਰਾਂ ਦੇ ਮੁਖੀਆਂ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਜਾਵੇਗੀ।

ਫ੍ਰੀਡਮ ਫਾਈਟਰ ਪਰਿਵਾਰਾਂ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ 2022 ਦੀਆਂ ਚੋਣਾਂ ਵਿੱਚ ਵੀ ‘ਆਪ’ ਦਾ ਸਾਥ ਦਿੱਤਾ ਸੀ ਅਤੇ ਹੁਣ ਵੀ ਉਹ ਹਰਮੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਬਣਾਉਣ ਲਈ ਪੂਰਾ ਜ਼ੋਰ ਲਗਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਨ ਸਰਕਾਰ ‘ਤੇ ਪੂਰਾ ਭਰੋਸਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ।

ਇਸ ਮੌਕੇ ਸਰਦਾਰ ਰੁਪਿੰਦਰ ਸਿੰਘ ਬਿੱਟੂ, ਸਰਦਾਰ ਸਤਨਾਮ ਸਿੰਘ ਗੰਡੀ ਪਿੰਡ, ਸਰਦਾਰ ਲਖਵਿੰਦਰ ਸਿੰਘ ਪ੍ਰਧਾਨ ਮੰਨਣ, ਸਰਦਾਰ ਗੁਰਜੰਟ ਸਿੰਘ, ਸਰਦਾਰ ਬਲਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਮੰਤਰੀ ਮੁੰਡੀਆਂ ਨੇ ਇਨ੍ਹਾਂ ਪਰਿਵਾਰਾਂ ਦਾ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ।

LEAVE A REPLY

Please enter your comment!
Please enter your name here