ਸ.ਮਿ.ਸ ਖੇੜੀ ਗੁੱਜਰਾਂ ਦੀ ਜਸਮੀਤ ਕੌਰ ਨੇ ਸਟੇਟ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ ਜਿੱਤਿਆ ਬਰਾਊਂਜ਼ ਮੈਡਲ

0
19

ਸ.ਮਿ.ਸ ਖੇੜੀ ਗੁੱਜਰਾਂ ਦੀ ਜਸਮੀਤ ਕੌਰ ਨੇ ਸਟੇਟ ਪੱਧਰੀ ਕਰਾਟੇ ਟੂਰਨਾਮੈਂਟ ਵਿੱਚ ਜਿੱਤਿਆ ਬਰਾਊਂਜ਼ ਮੈਡਲ

ਪਟਿਆਲਾ ()-  ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਜੀ ਦੀ ਰਹਿਨੁਮਾਈ ਹੇਠ ਪੰਜਾਬ ਵਿੱਚ 69ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਸਾਲ 2025-26 ਕਰਵਾਈਆਂ ਜਾ ਰਹੀਆਂ ਹਨ। ਇਸ ਲੜੀ ਤਹਿਤ  ਕਰਾਟੇ (ਲੜਕੀਆਂ) ਦਾ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਡਾ. ਰਵਿੰਦਰਪਾਲ ਸ਼ਰਮਾ ਜੀ ਅਤੇ ਜ਼ਿਲ੍ਹਾ ਸਪੋਰਟਸ ਕੋਆਰੀਨੇਟਰ ਸ੍ਰੀ ਦਲਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਜਸਪਾਲ ਸਿੰਘ (ਪ੍ਰਿੰਸੀਪਲ)ਸ੍ਰੀ ਰਜੇਸ਼ ਕੁਮਾਰ ਅਤੇ ਸ੍ਰੀ ਸ਼ੰਕਰ ਸਿੰਘ ਨੇਗੀ ਦੀ ਅਗਵਾਈ ਵਿੱਚ ਪੀ.ਐੱਮ.ਸ੍ਰੀ. ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਜਸਮੀਤ ਕੌਰ ਪੁੱਤਰੀ ਸ੍ਰੀ ਰਵਿੰਦਰ ਸਿੰਘ ਨੇ ਅੰਡਰ-14 (ਲੜਕੀਆਂ) ਉਮਰ ਵਰਗ ਦੇ –18 ਕਿਲੋ ਭਾਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਰਾਊਂਜ਼ ਮੈਡਲ ਹਾਸਲ ਕੀਤਾ। ਜਸਮੀਤ ਕੌਰ ਦੇ ਕੋਚ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂਪਟਿਆਲਾ) ਨੇ ਕਿਹਾ ਕਿ ਜਸਮੀਤ ਕੌਰ ਬਹੁਤ ਹੀ ਮਿਹਨਤੀ ਖਿਡਾਰਣ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗੀ। ਸ੍ਰੀਮਤੀ ਮਮਤਾ ਰਾਣੀ ਜੀ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਦੋ ਹੋਰ ਖਿਡਾਰੀ ਤੈਮੂਰ ਬੈਦਿਆ ਪੁੱਤਰ ਜ਼ਹੀਰੂਦੀਨ ਬੈਦਿਆ ਅਤੇ ਰੁਪਿੰਦਰ ਕੌਰ ਪੁੱਤਰੀ ਹਿਮਤ ਸਿੰਘ ਵੀ ਅੰਡਰ-14 ਤਾਈਕਵਾਂਡੋ ਦੇ ਸਟੇਟ ਪੱਧਰੀ ਟੂਰਨਾਮੈਂਟ ਵਿੱਚ ਭਾਗ ਲੈ ਚੁੱਕੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਸਕੂਲ ਦੇ ਖਿਡਾਰੀ ਰਾਸ਼ਟਰੀ ਪੱਧਰ ਤੇ ਵੀ ਪੰਜਾਬ ਦਾ ਨਾਮ ਰੋਸ਼ਨ ਕਰਣਗੇ। ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਸਕੂਲ ਇੰਚਾਰਜ) ਨੇ ਸ੍ਰੀਮਤੀ ਮਮਤਾ ਰਾਣੀ ਜੀਜਸਮੀਤ ਕੌਰਤੈਮੂਰ ਬੈਦਿਆ ਅਤੇ ਰੁਪਿੰਦਰ ਕੌਰ ਨੂੰ ਇਸ ਸਫਲਤਾ ਲਈ ਵਧਾਈ ਦਿਤੀ। ਇਸ ਮੌਕੇ ਸਮੂਹ ਸਟਾਫ ਮੈਂਬਰਜ਼ ਮੌਜੂਦ ਸਨ।

LEAVE A REPLY

Please enter your comment!
Please enter your name here