ਸ਼੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਨੂੰ ਬੀ.ਐੱਨ.ਓ. ਸ਼੍ਰੀਮਤੀ ਮੀਨਾ ਨਾਰੰਗ ਨੇ ਕੀਤਾ ਸਨਮਾਨਿਤ
ਪਟਿਆਲਾ , 11 ਦਸੰਬਰ 2025
ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ ਤਹਿਤ ਬਲਾਕ ਪਟਿਆਲਾ-2 ਦਾ ਬਲਾਕ ਪੱਧਰੀ ਕਰਾਟੇ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ਼੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ਼੍ਰੀ ਰਵਿੰਦਰਪਾਲ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੀਮਤੀ ਮੀਨਾ ਨਾਰੰਗ (ਬੀ.ਐੱਨ.ਓ., ਪਟਿਆਲਾ-2) ਦੀ ਅਗਵਾਈ ਵਿੱਚ ਹਿੰਦੂ ਪਬਲਿਕ ਸਕੂਲ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਬਲਾਕ ਪਟਿਆਲਾ-2 ਦੇ ਵੱਖ-ਵੱਖ ਸਕੂਲਾਂ ਦੀਆਂ ਖਿਡਾਰਣਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਨੂੰ ਸਫਲਤਾਪੂਰਵਕ ਕਰਵਾਉਣ ਵਿੱਚ ਸ਼੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੇ ਵਿਸ਼ੇਸ਼ ਭੂਮਿਕਾ ਨਿਭਾਈ। ਸ਼੍ਰੀਮਤੀ ਮਮਤਾ ਰਾਣੀ ਜੀ ਵੱਲੋਂ ਇਸ ਟੂਰਨਾਮੈਂਟ ਦੌਰਾਨ ਦਿੱਤੀਆਂ ਗਈਆਂ ਵੱਡਮੁਲੀਆਂ ਸੇਵਾਵਾਂ ਲਈ ਸ਼੍ਰੀਮਤੀ ਮੀਨਾ ਨਾਰੰਗ (ਬੀ.ਐੱਨ.ਓ., ਪਟਿਆਲਾ-2) ਨੇ ਉਹਨਾਂ ਨੂੰ ਸਨਮਾਨ ਚਿੰਨ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਸ਼੍ਰੀਮਤੀ ਮਮਤਾ ਰਾਣੀ ਜੀ ਨੇ ਸ਼੍ਰੀਮਤੀ ਮੀਨਾ ਨਾਰੰਗ ਜੀ ਦਾ ਇਹ ਸਨਮਾਨ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਸ਼੍ਰੀ ਲਲਿਤ ਸਿੰਗਲਾ, ਸ਼੍ਰੀਮਤੀ ਯਾਦਵਿੰਦਰ ਕੌਰ, ਸ਼੍ਰੀਮਤੀ ਰੁਪਿੰਦਰ ਕੌਰ, ਸ਼੍ਰੀਮਤੀ ਕਿਰਨਜੀਤ ਕੌਰ, ਸ਼੍ਰੀ ਰਜੇਸ਼ ਕੁਮਾਰ, ਸ਼੍ਰੀ ਸ਼ੰਕਰ ਸਿੰਘ ਨੇਗੀ , ਸ਼੍ਰੀ ਬਲਕਾਰ ਸਿੰਘ, ਸ਼੍ਰੀ ਅੰਕੁਸ਼ ਮਿੱਤਲ ਅਤੇ ਹੋਰ ਅਧਿਆਪਕ ਮੋਜੂਦ ਸਨ।







