ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਮੈਗਾ ਪੀਟੀਐਮ ਕਰਵਾਈ ਗਈ

0
11

ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਮੈਗਾ ਪੀਟੀਐਮ ਕਰਵਾਈ ਗਈ

ਗੁਣਾਤਮਕ ਸੁਧਾਰਾਂ ਲਈ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ

ਬਰਨਾਲਾ, 20 ਦਸੰਬਰ 2025

: ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਮੈਗਾ ਪੀਟੀਐਮ (ਮਾਪੇ–ਅਧਿਆਪਕ ਮਿਲਣੀ) ਦਾ ਆਯੋਜਨ ਕੀਤਾ ਗਿਆ। ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਸ ਮਾਪੇ–ਅਧਿਆਪਕ ਮਿਲਣੀ ਦੌਰਾਨ ਮਾਪਿਆਂ ਲਈ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਵੀ ਕੀਤਾ ਗਿਆ। ਮਾਪਿਆਂ ਨੂੰ ਸੰਬੋਧਨ ਕਰਦਿਆਂ ਅਧਿਆਪਕ ਨਿਰਮਲ ਸਿੰਘ ਨੇ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਕੂਲ ਮੁਖੀ ਰਘੁਵੀਰ ਸਿੰਘ ਨੇ ਸਿੱਖਿਆ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਅਤੇ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਮਾਪਿਆਂ ਨੂੰ ਹੋਰ ਜਿਆਦਾ ਸਹਿਯੋਗ ਦੇਣ ਲਈ ਅਪੀਲ ਕੀਤੀ। ਜਮਾਤ ਇੰਚਾਰਜ ਅਧਿਆਪਕਾਂ ਵੱਲੋਂ ਜਿੱਥੇ ਮਾਪਿਆਂ ਨੂੰ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਗਿਆ, ਉੱਥੇ ਨਾਲ ਹੀ ਦਾਖਲਾ ਮੁਹਿੰਮ, ਮਿਸ਼ਨ ਸਮਰੱਥ, ਸੀ.ਈ.ਪੀ., ਬੋਰਡ ਜਮਾਤਾਂ ਦੇ 100 ਫੀਸਦੀ ਨਤੀਜੇ ਅਤੇ ਹੋਰ ਗਤੀਵਿਧੀਆਂ ਸਬੰਧੀ ਵੀ ਗੱਲਬਾਤ ਕੀਤੀ ਗਈ ਅਤੇ ਮਾਪਿਆਂ ਤੋਂ ਸਕੂਲ ਨੂੰ ਹੋਰ ਬਿਹਤਰ ਬਣਾਉਣ ਲਈ ਸੁਝਾਅ ਲਏ ਗਏ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਜਸਵਿੰਦਰ ਕੌਰ, ਉੱਪ–ਚੇਅਰਮੈਨ ਕਮਲਜੀਤ ਕੌਰ, ਸੁਖਜੀਤ ਕੌਰ, ਵਿਵੇਕ, ਜਸਵੀਰ ਕੌਰ, ਸਤਪਾਲ ਕੌਰ, ਵੀਰਪਾਲ ਕੌਰ (ਸਾਰੇ ਮੈਨੇਜਮੈਂਟ ਕਮੇਟੀ ਮੈਂਬਰ), ਸਕੂਲ ਮੁਖੀ ਰਘੁਵੀਰ ਸਿੰਘ, ਅਵਤਾਰ ਸਿੰਘ, ਕੁਲਵਿੰਦਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਚਿਰਜੋਤ ਸਿੰਘ ਅਤੇ ਹਰਜੀਤ ਸਿੰਘ ਜੋਗਾ ਸਮੇਤ ਸਮੂਹ ਵਿਦਿਆਰਥੀ ਮੌਜੂਦ ਸਨ।

LEAVE A REPLY

Please enter your comment!
Please enter your name here