ਸਰਕਾਰੀ ਐਲੀਮੈਂਟਰੀ ਸਕੂਲ ਘਰਿਆਲਾ ਲੜਕੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ।

0
10
ਸਰਕਾਰੀ ਐਲੀਮੈਂਟਰੀ ਸਕੂਲ ਘਰਿਆਲਾ ਲੜਕੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ।
ਮਾਪੇ-ਅਧਿਆਪਕ ਮਿਲਣੀ: ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਉਪਰਾਲਿਆਂ ‘ਤੇ ਪਾਈ ਝਾਤ
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸਤਨਾਮ ਸਿੰਘ ਬਾਠ ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ ਮਨਜਿੰਦਰ ਸਿੰਘ ਢਿੱਲੋ ਦੀ ਅਗਵਾਈ ਵਿੱਚ ਮਾਪੇ-ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ। ਸੈਂਟਰ ਹੈਡ ਟੀਚਰ ਗੁਰਵਿੰਦਰ ਸਿੰਘ ਬੱਬੂ ਜੀ ਨੇ ਕਿਹਾ ਕਿ ਮਾਪੇ-ਅਧਿਆਪਕ ਮਿਲਣੀ ਦਾ ਮੁੱਖ ਮਕਸਦ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਬਿਹਤਰ ਤਾਲਮੇਲ ਬਣਾਉਣਾ ਹੈ ਤਾਂ ਕਿ ਵਿਦਿਆਰਥੀਆਂ ਨੂੰ ਗੁਣਾਤਮਿਕ ਵਿੱਦਿਆ ਪ੍ਰਦਾਨ ਕਰਕੇ ਉਹਨਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਉਹਨਾਂ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਸਾਂਝੀ ਕੀਤੀ ਗਈ, ਵਿਭਾਗ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਦੱਸਿਆ ਗਿਆ, ਸਰਕਾਰੀ ਸਕੂਲਾਂ ਦੇ ਬੇਹਤਰੀਨ ਬੁਨਿਆਦੀ ਢਾਂਚੇ, ਵੱਖ ਵੱਖ ਲੈਬਾਂ, ਵਜ਼ੀਫਿਆਂ, ਛੁੱਟੀਆਂ ਦੌਰਾਨ ਬੱਚਿਆਂ ਨੂੰ ਦਿੱਤੇ ਗਏ ਘਰ ਦੇ ਕੰਮ ਬਾਰੇ ਦੱਸਿਆ ਗਿਆ । ਇਸ ਮੌਕੇ ਬੱਚਿਆਂ ਦੇ ਮਾਪਿਆਂ ਅਤੇ ਪਹੁੰਚੇ ਹੋਏ ਸਮੂਹ ਪਤਵੰਤਿਆਂ ਨੂੰ ਵਿਦਿਆਰਥੀਆਂ ਦੀ ਸਕੂਲ ਵਿੱਚ ਰੋਜ਼ਾਨਾ ਹਾਜ਼ਰੀ ਯਕੀਨੀ ਬਣਾਉਣ ਅਤੇ ਦਾਖ਼ਲਾ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖ਼ਲੇ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਰਾਕਰ ਦੁਆਰਾ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਸਬੰਧੀ ਵਿਚਾਰ ਚਰਚਾ ਹੋਈ।ਵਿਭਾਗ ਦੁਆਰਾ ਦਿੱਤੀ ਗਈ ਚੈਕ ਲਿਸਟ ਪ੍ਰਤੀ ਮਾਪਿਆਂ ਨੇ ਵਿਸ਼ੇਸ਼ ਉਤਸ਼ਾਹ ਵਿਖਾਇਆ।ਇਸ ਮੌਕੇ ਸਟਾਫ ਮੈਂਬਰ ਸ੍ਰੀ ਸੁਖਵਿੰਦਰ ਸਿੰਘ ,ਅਮਨ, ਸੁਖਪ੍ਰੀਤ ਸਿੰਘ, ਕਿਰਨਜੀਤ ਕੌਰ ,ਨਵਜੋਤ ਰਾਣੀ, ਕੁਲਵੰਤ ਕੌਰ ,ਅਰੁਣਜੀਤ ਕੌਰ ਰਮਿੰਦਰਜੀਤ ਕੌਰ, ਮਨਜੀਤ ਕੌਰ ਤੋਂ ਇਲਾਵਾ ਕਮੇਟੀ ਮੈਂਬਰ ਬਲਜੀਤ ਕੌਰ, ਹਰਭਜਨ ਸਿੰਘ ਅਤੇ ਮਾਪੇ ਵੱਡੀ ਗਿਣਤੀ ਵਿਚ ਹਾਜਿਰ ਸਨ।

LEAVE A REPLY

Please enter your comment!
Please enter your name here