ਭਾਰਤੀ ਕਮਿਊਨਿਸਟ ਪਾਰਟੀ (ਮਾਰਕਸੀ-ਲੈਨਿਨੀ) ਨਿਊ ਡੈਮੋਕ੍ਰੇਸੀ ਵੱਲੋਂ ਕਿਸਾਨਾਂ ਉੱਪਰ ਅੰਨ੍ਹੇ ਜਬਰ ਦੀ ਨਿਖੇਧੀ

0
8
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸੀ-ਲੈਨਿਨੀ) ਨਿਊ ਡੈਮੋਕ੍ਰੇਸੀ ਵੱਲੋਂ ਕਿਸਾਨਾਂ ਉੱਪਰ ਅੰਨ੍ਹੇ ਜਬਰ ਦੀ ਨਿਖੇਧੀ
ਚੰਡੀਗੜ੍ਹ,20 ਫਰਵਰੀ, 2026:
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਬੀਕੇਯੂ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਝੂਠੇ ਕੇਸ ਵਿੱਚ ਜੇਲ੍ਹ ਡੱਕੇ ਕਿਸਾਨ ਆਗੂਆਂ ਦੀ ਰਿਹਾਈ ਲਈ ਸ਼ਾਂਤਮਈ ਤੌਰ ’ਤੇ ਬਠਿੰਡਾ ਜਾ ਰਹੇ ਕਿਸਾਨਾਂ ਉੱਪਰ ਰਾਜ ਭਰ ਚ ਪੁਲਿਸ ਵੱਲੋਂ ਅੰਨ੍ਹਾ ਜਬਰ ਢਾਹੁਣ ਦੀ ਨਿਖੇਧੀ ਕੀਤੀ ਹੈ।
ਪਾਰਟੀ ਦੇ ਬੁਲਾਰੇ ਕਾਮਰੇਡ ਅਜਮੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਦੇ ਨਾਂ ਹੇਠ ਸੱਤਾ ਵਿੱਚ ਆਈ ਭਗਵੰਤ ਮਾਨ ਸਰਕਾਰ ਆਰ.ਐਸ.ਐਸ.-ਭਾਜਪਾ ਦੀਆਂ ਪੈੜਾਂ ’ਤੇ ਚੱਲਦੀ ਹੋਈ ਪੰਜਾਬ ਦੇ ਲੋਕਾਂ ਨਾਲ ਦਗਾ ਕਮਾ ਰਹੀ ਹੈ। ਭਗਵੰਤ ਮਾਨ ਸਰਕਾਰ ਲੋਕਾਂ ਦੀ ਕੋਈ ਵੀ ਹੱਕੀ ਗੱਲ ਸੁਣਨ ਨੂੰ ਤਿਆਰ ਨਹੀਂ ਤੇ ਡੰਡੇ ਦਾ ਰਾਜ ਲਾਗੂ ਕਰਨ ਦੇ ਰਾਹ ਪੈ ਚੁੱਕੀ ਹੈ। ਉਹ ਪੰਜਾਬ ਨੂੰ ਪੂਰਨ ਰੂਪ ਵਿੱਚ ਪੁਲਿਸ ਰਾਜ ਵਿੱਚ ਤਬਦੀਲ ਕਰਨਾ ਚਾਹੁੰਦੀ ਹੈ ਤੇ ਹਰ ਤਰ੍ਹਾਂ ਦੀ ਵਿਰੋਧੀ ਆਵਾਜ਼ ਨੂੰ ਕੁਚਲਣਾ ਚਾਹੁੰਦੀ ਹੈ। ਘਰਾਂ ਵਿੱਚ ਛਾਪੇਮਾਰੀਆਂ, ਨਿਹੱਥੇ ਕਿਸਾਨਾਂ ਉੱਪਰ ਲਾਠੀਚਾਰਜ, ਅੱਥਰੂ ਗੈਸ ਦੇ ਅੰਨ੍ਹੇ ਜਬਰ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਦੇ ਇਸ ਮਨਸੂਬੇ ਨੂੰ ਪੂਰਾ ਨਹੀਂ ਹੋਣ ਦੇਣਗੇ।
ਪਾਰਟੀ ਨੇ ਸਮੂਹ ਇਨਸਾਫਪਸੰਦ ਤੇ ਸੰਘਰਸ਼ਸ਼ੀਲ ਲੋਕਾਂ ਨੂੰ ਅਪੀਲ ਕੀਤੀ ਉਹ ਇਸ ਜਾਬਰ ਸਰਕਾਰ ਖਿਲਾਫ਼ ਅੱਗੇ ਆਉਣ।

LEAVE A REPLY

Please enter your comment!
Please enter your name here