ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ

0
11
ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੰਮ੍ਰਿਤਸਰ ਅਤੇ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ
ਬਾਬਾ  ਬਕਾਲਾ ਸਾਹਿਬ  13 ਮਾਰਚ ( ਅਮਰਵੀਰ  ਸਿੰਘ ਆਜ਼ਾਦ ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਅਤੇ ਸੈਸ਼ਨ ਡਿਵੀਜ਼ਨ ਅੰਮ੍ਰਿਤਸਰ ਦੇ ਪ੍ਰਸ਼ਾਸਕੀ ਜੱਜ ਮਾਣਯੋਗ ਜਸਟਿਸ ਰੋਹਿਤ ਕਪੂਰ ਵੱਲੋਂ ਅੱਜ ਬਾਬਾ ਬਕਾਲਾ ਸਾਹਿਬ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ ਜੱਜ ਮੈਡਮ ਜਤਿੰਦਰ ਕੌਰ ਸ੍ਰੀ ਜਸਪ੍ਰੀਤ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਸੀਨੀਅਰ ਡਵੀਜ਼ਨ, ਮਿਸ ਰਮਨਦੀਪ ਕੌਰ ਜੁਡੀਸ਼ੀਅਲ ਮੈਜਿਸਟਰੇਟ ਜੂਨੀਅਰ ਡਵੀਜ਼ਨ, ਮਿਸ ਮਹਿਕਪ੍ਰੀਤ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਜੂਨੀਅਰ ਡਵੀਜ਼ਨ ,  ਸ੍ਰੀ ਪਵਨਪ੍ਰੀਤ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਜੂਨੀਅਰ ਡਵੀਜ਼ਨ   ਬਕਾਲਾ ਸਾਹਿਬ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਸ੍ਰੀ ਅਮਰਦੀਪ ਸਿੰਘ ਬੈਂਸ ਵੀ ਹਾਜ਼ਰ ਸਨ।ਇਸ ਮੋਕੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਨਿਰੀਖਣ ਦੌਰਾਨ ਮਾਣਯੋਗ ਜਸਟਿਸ ਰੋਹਿਤ ਕਪੂਰ ਨੇ ਅਦਾਲਤਾਂ ਦੀ ਕਾਰਗੁਜ਼ਾਰੀ, ਨਿਆਂਕ ਢਾਂਚੇ, ਕੇਸ ਮੈਨੇਜਮੈਂਟ ਪ੍ਰਣਾਲੀ ਅਤੇ ਸਮੁੱਚੀਆਂ ਪ੍ਰਸ਼ਾਸਕੀ ਵਿਵਸਥਾਵਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ ਅਤੇ ਅਦਾਲਤੀ ਸਟਾਫ ਨਾਲ ਮੁਲਾਕਾਤ ਕਰਦੇ ਹੋਏ ਕੇਸਾਂ ਦੇ ਸਮੇਂ-ਸਿਰ ਨਿਪਟਾਰੇ, ਨਿਆਂਇਕ ਕੰਮ ਦੀ ਉੱਚ ਮਿਆਰ ਬਣਾਈ ਰੱਖਣ ਅਤੇ ਲੋਕਾਂ ਨੂੰ ਪ੍ਰਭਾਵਸ਼ਾਲੀ ਨਿਆਂ ਪ੍ਰਦਾਨ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ ਅਤੇ ਸ੍ਰੀ ਜਸਪ੍ਰੀਤ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਸੀਨੀਅਰ ਡਵੀਜ਼ਨ ਵੱਲੋ ਸਮੂਹ ਵਕੀਲਾ ਅਤੇ ਜੁਡੀਸ਼ੀਅਲ ਡਿਪਾਰਟਮੈਂਟ ਦਰਮਿਆਨ ਬਣਾਏ ਤਾਲਮੇਲ ਦੀ ਸ਼ਲਾਘਾ ਕੀਤੀ । ਮਾਣਯੋਗ ਜਸਟਿਸ ਰੋਹਿਤ ਕਪੂਰ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਅੰਮ੍ਰਿਤਸਰ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ
ਮਾਣਯੋਗ ਜਸਟਿਸ ਰੋਹਿਤ ਕਪੂਰ ਨੇ 14.03.2026 ਨੂੰ ਹੋਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਅਤੇ ਨਿਆਂਇਕ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਵੇ ਤਾਂ ਜੋ ਆਮ ਲੋਕਾ ਨੂੰ ਸਸਤਾ ਅਤੇ ਜਲਦੀ ਨਿਆ ਮਿਲ ਸਕੇ ।
ਇਸ ਮੌਕੇ ਮਾਣਯੋਗ ਜਸਟਿਸ ਰੋਹਿਤ ਕਪੂਰ ਨੇ ਬਾਬਾ ਬਕਾਲਾ ਸਾਹਿਬ ਵਿਖੇ ਈ-ਮੁਲਾਕਾਤ ਸਹੂਲਤ ਦਾ ਉਦਘਾਟਨ ਵੀ ਕੀਤਾ। ਇਸ ਸਹੂਲਤ ਰਾਹੀਂ ਕੈਦੀ ਆਪਣੇ ਵਕੀਲਾਂ ਨਾਲ ਡਿਜ਼ੀਟਲ ਪਲੇਟਫਾਰਮ ਰਾਹੀਂ ਸੰਪਰਕ ਕਰ ਸਕਣਗੇ।
ਫੋਟੋ :-

LEAVE A REPLY

Please enter your comment!
Please enter your name here