ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਵਿਸ਼ਵ ਜਲ ਦਿਵਸ ਮਨਾਇਆ ਗਿਆ

0
10
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਵਿਸ਼ਵ ਜਲ ਦਿਵਸ ਮਨਾਇਆ ਗਿਆ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਧੇ ਪ੍ਰਬੰਧਾਂ ਹੇਠ ਮਾਨਯੋਗ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਰਹਿਨੁਮਾਈ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਦੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਇਕੋ ਕਲੱਬ ਵੱਲੋਂ ਵਿਸ਼ਵ ਜਲ ਦਿਵਸ ਮਨਾਇਆ ਗਿਆ।
ਇਹ ਪ੍ਰੋਗਰਾਮ ਮਿਨਿਸਟਰੀ ਆਫ ਐਨਵਾਇਰਨਮੈਂਟ, ਫਾਰੈਸਟ ਐਂਡ ਕਲਾਈਮੇਟ ਚੇਂਜ ਦੇ ਐਨਵਾਇਰਨਮੈਂਟ ਐਜੂਕੇਸ਼ਨ ਪ੍ਰੋਗਰਾਮ ਅਧੀਨ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੀਆਂ ਹਦਾਇਤਾਂ ਅਨੁਸਾਰ ਆਯੋਜਿਤ ਕੀਤਾ ਗਿਆ।
ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਆਪਣੇ ਸੰਬੋਧਨ ਵਿੱਚ ਪਾਣੀ ਦੇ ਮਹੱਤਵ ‘ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਕਿਹਾ ਕਿ ਪਾਣੀ ਜੀਵਨ ਦਾ ਆਧਾਰ ਹੈ ਅਤੇ ਇਸਦੀ ਸੰਭਾਲ ਕਰਨਾ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਾਣੀ ਦੀ ਬਚਤ ਕਰਨ ਅਤੇ ਵਾਤਾਵਰਣ ਦੀ ਰੱਖਿਆ ਲਈ ਸਦਾ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਪਾਣੀ ਦੀ ਸੰਭਾਲ ਨਾਲ ਸੰਬੰਧਿਤ ਸੁੰਦਰ ਪੋਸਟਰ ਤਿਆਰ ਕੀਤੇ ਗਏ। ਇਕੋ ਕਲੱਬ ਦੇ ਇੰਚਾਰਜ ਮਨਦੀਪ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਪਾਣੀ ਦੀ ਅਜਾਈ ਵਰਤੋਂ ਤੋਂ ਬਚਣ ਲਈ ਪ੍ਰੇਰਿਤ ਕੀਤਾ।
ਪੋਸਟਰ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here