ਧੂਰੀ ਵਾਸੀਆਂ ਨੂੰ ਨਵੇਂ ਆਮ ਆਦਮੀ ਕਲੀਨਿਕ ਦੀ ਮਿਲੀ ਸੌਗਾਤ

0
10
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ
*ਧੂਰੀ ਵਾਸੀਆਂ ਨੂੰ ਨਵੇਂ ਆਮ ਆਦਮੀ ਕਲੀਨਿਕ ਦੀ ਮਿਲੀ ਸੌਗਾਤ*

*ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਕ੍ਰਾਂਤੀ ਚੌਕ ਨੇੜੇ ਬਣੇ ਆਮ ਆਦਮੀ ਕਲੀਨਿਕ ਦਾ ਹੋਇਆ ਉਦਘਾਟਨ*

*ਸਿਹਤ ਖੇਤਰ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਦਮ ਉਠਾਏ: ਰਾਜਵੰਤ ਸਿੰਘ ਘੁੱਲੀ*

ਧੂਰੀ, 28 ਮਾਰਚ:

ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਤੇ ਕ੍ਰਾਂਤੀ ਚੌਕ ਨੇੜੇ ਵਾਰਡ ਨੰਬਰ 5 ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਰਚੁਅਲ ਤਰੀਕੇ ਨਾਲ ਕਰਕੇ ਧੂਰੀ ਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੱਤੀ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿਹਤ ਖੇਤਰ ਵਿੱਚ ਲਗਾਤਾਰ ਕ੍ਰਾਂਤੀਕਾਰੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਨੇੜੇ ਹੀ ਮੁਫ਼ਤ ਇਲਾਜ ਅਤੇ ਜ਼ਰੂਰੀ ਟੈਸਟ ਦੀ ਸਹੂਲਤ ਪ੍ਰਾਪਤ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ, ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਦਵਾਈਆਂ, ਮੁਫ਼ਤ ਟੈਸਟ ਅਤੇ ਬਿਹਤਰ ਡਾਕਟਰੀ ਸਲਾਹ ਮਿਲ ਰਹੀ ਹੈ। ਸਰਕਾਰ ਦਾ ਟੀਚਾ ਹਰ ਪਿੰਡ ਅਤੇ ਮੁਹੱਲੇ ਤੱਕ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਹੁਣ ਤੱਕ ਕਰੋੜਾਂ ਲੋਕ ਇਨ੍ਹਾਂ ਕਲੀਨਿਕਾਂ ਤੋਂ ਆਪਣਾ ਇਲਾਜ ਕਰਵਾ ਕੇ ਲਾਭ ਉਠਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਸਿਹਤ ਮਾਡਲ ਹੁਣ ਪੂਰੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗ਼ਰੀਬ ਲੋਕਾਂ ਨੂੰ ਮਾਮੂਲੀ ਇਲਾਜ ਲਈ ਵੀ ਵੱਡੇ ਹਸਪਤਾਲਾਂ ਦੇ ਚੱਕਰ ਕੱਟਣੇ ਪੈਂਦੇ ਸਨ, ਪਰ ਹੁਣ ਇਹ ਕਲੀਨਿਕ ਉਨ੍ਹਾਂ ਦੇ ਘਰਾਂ ਦੇ ਬਿਲਕੁਲ ਨੇੜੇ ਖੁੱਲ੍ਹ ਚੁੱਕੇ ਹਨ।

ਇਸ ਮੌਕੇ ਸਤਿੰਦਰ ਸਿੰਘ ਚੱਠਾ, ਡਾਇਰੈਕਟਰ ਸਮਾਲ ਇੰਡਸਟਰੀਜ਼ ਪੰਜਾਬ ਅਨਿਲ ਮਿੱਤਲ, ਜਸਪਾਲ ਸਿੰਘ ਭੁੱਲਰ, ਐੱਮ.ਸੀ. ਭੁਪਿੰਦਰ ਸਿੰਘ, ਅਸ਼ਵਨੀ ਧੀਰ, ਵਾਈਸ ਕੋਆਰਡੀਨੇਟਰ ਹਰਪ੍ਰੀਤ ਗਿੱਲ, ਪੁਸ਼ਪਿੰਦਰ ਸ਼ਰਮਾ, ਵੀਰਭਾਨ, ਸੁਖਪਾਲ ਸਿੰਘ ਪਾਲਾ, ਹਰਭਗਵਾਨ ਸਿੰਘ ਸਰਪੰਚ, ਐਡਵੋਕੇਟ ਹੈਪੀ ਗਰਗ, ਅਮਰਜੀਤ ਕੌਰ, ਐਸ.ਐਮ.ਓ. ਡਾ. ਸੰਜੀਵ ਅਰੋੜਾ, ਡਾ. ਸ਼ਾਮੀਂ, ਡਾ. ਰਿਮਸ਼ਾ, ਅਮਨਦੀਪ ਕੌਰ, ਨਿਤੀਸ਼ ਕੁਮਾਰ, ਨੀਰਜ ਕੁਮਾਰ, ਜਸਪ੍ਰੀਤ ਸਿੰਘ, ਵਿਕਾਸ ਕੁਮਾਰ ਸਮੇਤ ਆਮ ਆਦਮੀ ਪਾਰਟੀ ਦੀ ਸਮੂਹ ਟੀਮ ਦੇ ਮੈਂਬਰ ਹਾਜ਼ਰ ਸਨ।

LEAVE A REPLY

Please enter your comment!
Please enter your name here