ਸੈਕਰਾਮੈਂਟੋ/ ਕੈਲੀਫੋਰਨੀਆ,10 ਮਈ
ਭਾਜਪਾ ਨੇਤਾ ਸ਼ੁਭੇਂਦੂ ਅਧਿਕਾਰੀ ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਰਾਜਪਾਲ ਆਰ.ਐਨ. ਰਵੀ ਨੇ ਇੱਥੇ ਬ੍ਰਿਗੇਡ ਪਰੇਡ ਗਰਾਊਂਡ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਰੋਹ ਵਿੱਚ ਸੁਵੇਂਦੂ ਅਧਿਕਾਰੀ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਸ਼ੁਭੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ 9ਵੇਂ ਅਤੇ ਭਾਜਪਾ ਦੇ ਪਹਿਲੇ ਮੁੱਖ ਮੰਤਰੀ ਬਣੇ ਹਨ। ਦੱਸ ਦੇਈਏ ਕਿ ਸਹੁੰ ਚੁੱਕ ਸਮਾਗਮ ਕੋਲਕਾਤਾ ਦੇ ਬ੍ਰਿਗੇਡ ਪਰੇਡ ਗਰਾਊਂਡ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ 21 ਸੂਬਿਆਂ ਦੇ ਮੁੱਖ ਮੰਤਰੀ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਭਾਜਪਾ ਵਿਧਾਇਕ ਦਲੀਪ ਘੋਸ਼ ਅਤੇ ਅਗਨੀਮਿੱਤਰਾ ਪਾਲ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਭਾਰਤੀਯ ਜਨਤਾ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਨੇ ਸ੍ਰੀ ਸੁਵੇਂਦੂ ਅਧਿਕਾਰੀ ਨੂੰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਬਨਣ ਤੇ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆ ਹਨ।







