ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ: ਰਛਪਾਲ ਸਿੰਘ ਭੁੱਲਰਹੇੜੀ

0
7

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ

-ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ: ਰਛਪਾਲ ਸਿੰਘ ਭੁੱਲਰਹੇੜੀ*

*ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਰਹੇੜੀ ਵਿਖੇ ਮਾਪੇ-ਅਧਿਆਪਕ ਮਿਲਣੀ ਅਤੇ ਮਾਪਿਆਂ ਦੀ ਵਰਕਸ਼ਾਪ ਵਿੱਚ ਸ਼ਿਰਕਤ

ਧੂਰੀ, 30 ਮਈ

ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ. ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਰਹੇੜੀ ਵਿਖੇ ਮਾਪੇ-ਅਧਿਆਪਕ ਮਿਲਣੀ ਅਤੇ ਮਾਪਿਆਂ ਦੀ ਵਰਕਸ਼ਾਪ ਵਿੱਚ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰਹੇੜੀ ਨੇ ਸ਼ਿਰਕਤ ਕਰ ਕੇ ਜਿੱਥੇ ਇਹਨਾਂ ਮਿਲਣੀਆਂ ਦਾ ਜਾਇਜ਼ਾ ਲਿਆ, ਉੱਥੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਉਹਨਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮੈਗਾ ਪੀਟੀਐਮਜ਼ ਸਹਾਈ ਸਾਬਤ ਹੋ ਰਹੀਆਂ ਹਨ।

ਇਸ ਮੌਕੇ ਰਛਪਾਲ ਸਿੰਘ ਭੁੱਲਰਹੇੜੀ ਨੇ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਤੇ ਸਮਾਜ ਦਾ ਸਭ ਤੋਂ ਕੀਮਤੀ ਸਰਮਾਇਆ ਹੁੰਦੇ ਹਨ, ਜਿਨ੍ਹਾਂ ਨੂੰ ਮਿਆਰੀ ਸਿੱਖਿਆ ਮੁੱਹਈਆ ਕਰਵਾਉਣੀ ਲਾਜ਼ਮੀ ਹੈ। ਇਸੇ ਮਕਸਦ ਦੀ ਪ੍ਰਾਪਤੀ ਤਹਿਤ ਸੂਬੇ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ।

ਮਾਪਿਆਂ ਅਤੇ ਅਧਿਆਪਕਾਂ ਦੀ ਇਹ ਨਿਯਮਤ ਮਿਲਣੀ ਪ੍ਰਕਿਰਿਆ ਸਿੱਖਿਆ ਦੇ ਸਿਸਟਮ ਵਿੱਚ ਹੋਰ ਸੁਧਾਰ ਲਿਆਉਣ ਵਿੱਚ ਲਾਹੇਵੰਦ ਸਾਬਤ ਹੋ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਵਿਸ਼ਵ ਪੱਧਰ ਦੀਆਂ ਵਿਦਿਅਕ ਸੁਵਿਧਾਵਾਂ ਦੇ ਹਾਣ ਦਾ ਬਣਾਇਆ ਜਾ ਰਿਹਾ ਹੈ।

ਮੈਗਾ ਪੀਟੀਐਮ ਦੇ ਇਹਨਾਂ ਸਮਾਗਮਾਂ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਸੁਖਾਵੀ ਸਾਂਝ ਬਣਦੀ ਹੈ ਅਤੇ ਸਮੁੱਚੇ ਵਿਦਿਅਕ ਸੈਸ਼ਨ ਦੌਰਾਨ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਮਾਪੇ ਅਤੇ ਅਧਿਆਪਕ ਦੋਵੇਂ ਹੀ ਆਪੋ ਆਪਣਾ ਬਣਦਾ ਯੋਗਦਾਨ ਪਾਉਣ ਦੇ ਸਮਰਥ ਬਣਦੇ ਹਨ।

ਉਹਨਾਂ ਕਿਹਾ ਕਿ ਵਿਦਿਆਰਥੀ ਅਣ ਤਰਾਸ਼ੇ ਹੀਰਿਆਂ ਵਾਂਗ ਹੁੰਦੇ ਹਨ, ਜਿਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਹਰ ਪੱਖੋਂ ਗਿਆਨਵਾਨ ਅਤੇ ਉਚੇਰੀ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਾਇਆ ਜਾਂਦਾ ਹੈ।

ਸਰਕਾਰ ਦੇ ਇਸ ਉਪਰਾਲੇ ਨੂੰ ਸਫਲਤਾ ਦਾ ਜਾਮਾ ਪਹਿਨਾਉਣ ਵਿੱਚ ਸਕੂਲਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੇ ਵੀ ਬਹੁਤ ਅਹਿਮ ਭੂਮਿਕਾ ਅਦਾ ਕੀਤੀ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਤਰਾਸ਼ਣ ਲਈ ਅਹਿਮ ਉਪਰਾਲੇ ਕਰਨ ਵਾਲੇ ਮਾਪਿਆਂ ਤੇ ਅਧਿਆਪਕਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ।

ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ, ਸਕੂਲਾਂ ਦਾ ਸਟਾਫ, ਮਾਪੇ ਅਤੇ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here