‘ਸਿੱਖਿਆ ਦਾ ਮਹਾਂ ਜਸ਼ਨ’ ਤਹਿਤ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਪੀਟੀਐਮ ਤੇ ਮਾਪੇ ਵਰਕਸ਼ਾਪ ਦਾ ਆਯੋਜਨ

0
10

‘ਸਿੱਖਿਆ ਦਾ ਮਹਾਂ ਜਸ਼ਨ’ ਤਹਿਤ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਪੀਟੀਐਮ ਤੇ ਮਾਪੇ ਵਰਕਸ਼ਾਪ ਦਾ ਆਯੋਜਨ

ਸਕੂਲ ਦੇ ਹੋਣਹਾਰ ਵਿਦਿਆਰਥੀਆਂ ਦਾ ਸਰਟੀਫਿਕੇਟ ਦੇ ਕੇ ਕੀਤਾ ਸਨਮਾਨ

ਬਰਨਾਲਾ, 1 ਜੂਨ () : ਪੂਰੇ ਭਾਰਤ ਵਿੱਚੋਂ ਸਿੱਖਿਆ ਖੇਤਰ ਵਿੰਚ ਪੰਜਾਬ ਰਾਜ ਦੇ ਪਹਿਲੇ ਨੰਬਰ ‘ਤੇ ਆਉਣ ਸਬੰਧੀ ‘ਸਿੱਖਿਆ ਦਾ ਮਹਾਂ ਜਸ਼ਨ’ ਸਮਾਗਮ ਤਹਿਤ ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਮਾਪੇ–ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਡੀਪੀਈ ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸਮਾਗਮ ਵਿੱਚ ਬੋਰਡ ਪ੍ਰੀਖਿਆਵਾਂ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ, ਸਕੂਲ ਆਫ ਐਮੀਨੈਂਸ ਤੇ ਮੈਰੀਟੋਰੀਅਸ ਸਕੂਲਾਂ ਦੀ ਦਾਖਲਾ ਪ੍ਰੀਖਿਆ ਪਾਸ ਕਰਨ ਵਾਲੇ ਅਤੇ ਹੋਰ ਸਹਿ–ਵਿੱਦਿਅਕ ਗਤੀਵਿਧੀਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ ਗਿਆ। ਅਧਿਆਪਕ ਨਿਰਮਲ ਸਿੰਘ ਨੇ ਮਾਪੇ–ਅਧਿਆਪਕ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਵਿਦਿਆਰਥੀਆਂ ਦੀਆਂ ਪੜ੍ਹਾਈ ਸਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਮਾਪਿਆਂ ਅਤੇ ਅਧਿਅਪਾਕਾਂ ਦੇ ਆਪਸੀ ਤਾਲਮੇਲ ਦੀ ਲੋੜ ‘ਤੇ ਜੋਰ ਦਿੱਤਾ। ਸਕੂਲ ਮੁਖੀ ਰਘੁਵੀਰ ਸਿੰਘ ਨੇ ਵਰਕਸ਼ਾਪ ਵਿੱਚ ਪਹੁੰਚੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਮਾਪੇ–ਅਧਿਆਪਕ ਮਿਲਣੀ ਦਾ ਉਦੇਸ਼ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੋ ਰਹੇ ਗੁਣਾਤਮਕ ਸੁਧਾਰਾਂ ਬਾਰੇ ਜਾਣੂ ਕਰਵਾਉਣਾ ਹੈ। ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਸਕੂਲ ਅਧਿਆਪਕਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਪਰਸਨ ਜਸਵਿੰਦਰ ਕੌਰ ਤੇ ਸਮੂਹ ਮੈਨੇਜਮੈਂਟ ਕਮੇਟੀ ਮੈਂਬਰਾਂ ਸਮੇਤ ਸਕੂਲ ਮੁਖੀ ਰਘੁਵੀਰ ਸਿੰਘ, ਅਵਤਾਰ ਸਿੰਘ, ਕੁਲਵੰਤ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ ਜੋਗਾ, ਸਮੂਹ ਵਿਦਿਆਰਥੀ ਅਤੇ ਉਹਨਾਂ ਦੇ ਮਾਤਾ–ਪਿਤਾ ਮੌਜੂਦ ਸਨ।

ਫੋਟੋ ਕੈਪਸ਼ਨ : ਸੁਤੰਤਰਤਾ ਸੰਗਰਾਮੀ ਖਜ਼ਾਨ ਸਿੰਘ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਮੈਨੇਜਮੈਂਟ ਕਮੇਟੀ ਅਤੇ ਅਧਿਆਪਕ।

LEAVE A REPLY

Please enter your comment!
Please enter your name here