ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ

0
22
*ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ*

ਦਫਤਰ, ਜ਼ਿਲ੍ਹਾ ਲੋਕ ਸੰਪਰਕ ਅਫਸਰ, ਸੰਗਰੂਰ

*ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ*

*ਸੜਕਾਂ, ਫਿਰਨੀ, ਛੱਪੜ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਰੱਖੇ ਨੀਂਹ ਪੱਥਰ, ਕਈ ਮੁਕੰਮਲ ਹੋਏ ਪ੍ਰੋਜੈਕਟ ਲੋਕ ਅਰਪਣ ਕੀਤੇ

ਸੁਨਾਮ, 7 ਜੂਨ:

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।

ਪਿੰਡ ਕੁਲਾਰ ਖੁਰਦ ਵਿਖੇ ਕੈਬਨਿਟ ਮੰਤਰੀ ਨੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹੋ ਸਕਣ।

ਇਸੇ ਤਰ੍ਹਾਂ ਪਿੰਡ ਤੁੰਗਾਂ ਵਿਖੇ 02 ਕਰੋੜ 93 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਗੇ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਗੇ।

ਪਿੰਡ ਕਨੋਈ ਵਿਖੇ ਕੈਬਨਿਟ ਮੰਤਰੀ ਨੇ ਕਰੀਬ 04 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸ ਦੇ ਨਾਲ ਹੀ ਪਿੰਡ ਦੇ ਛੱਪੜ ਦੀ ਕਾਇਆ-ਕਲਪ ਲਈ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਵੀ ਕਰਵਾਈ।
ਇਸ ਮੌਕੇ ਉਨ੍ਹਾਂ ਨੇ 16 ਲੱਖ ਰੁਪਏ ਦੀ ਲਾਗਤ ਨਾਲ ਬਣੀ ਧਰਮਸ਼ਾਲਾ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੰਚਾਇਤ ਘਰ ਦਾ ਉਦਘਾਟਨ ਕਰਕੇ ਇਨ੍ਹਾਂ ਨੂੰ ਲੋਕ ਅਰਪਣ ਕੀਤਾ।

ਪਿੰਡ ਖੇੜੀ ਵਿਖੇ 01 ਕਰੋੜ 66 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਪਿੰਡ ਖੁਰਾਣੀ ਵਿਖੇ 47 ਲੱਖ 78 ਹਜ਼ਾਰ ਰੁਪਏ ਦੀ ਲਾਗਤ ਨਾਲ ਫਿਰਨੀ ਦੀ ਕਾਇਆ-ਕਲਪ ਅਤੇ ਸੁਧਾਰ ਲਈ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਗਲੀਆਂ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਨਾਲ ਪੇਂਡੂ ਜੀਵਨ ਪੱਧਰ ਵਿੱਚ ਹੋਰ ਸੁਧਾਰ ਆਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ‘ਤੇ ਮਨਜ਼ੂਰੀ ਦਿੱਤੀ ਜਾ ਰਹੀ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤੀ ਨੁਮਾਇੰਦੇ, ਪਾਰਟੀ ਵਰਕਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here