ਕਰਮਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਏ
ਕਰਮਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਹੋਏ
ਫਰਿਜ਼ਨੋ, ਕੈਲੀਫੋਰਨੀਆਂ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ): ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਅਤੇ 1984 ਦੇ ਸਮੂੰਹ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਕਰਮਨ ਸ਼ਹਿਰ ਵਿਖੇ ਕਰਵਾਏ ਗਏ। ਜਿੰਨ੍ਹਾਂ ਦੀ ਸੇਵਾ ਹਰ ਸਾਲ ਦੀ ਤਰ੍ਹਾਂ ਕਰਮਨ ਸ਼ਹਿਰ ਦੇ ਟਰੱਕਾ ਦੇ ਕਾਰੋਵਾਰ ਨਾਲ ਸੰਬੰਧਤ ਪਰਿਵਾਰਾਂ ਨੇ ਸਾਝੇ ਤੌਰ ‘ਤੇ ”ਗੁਰਦੁਆਰਾ ਅਨੰਦਗੜ ਸਾਹਿਬ, ਕਰਮਨ” ਵਿਖੇ ਕੀਤੀ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਪਾਠ ਹੋਏ। ਸਮਾਪਤੀ ‘ਤੇ ਵਿਸ਼ੇਸ਼ ਸਮਾਗਮ ਵਿੱਚ ਗੁਰੂ ਘਰ ਦੇ ਹਜ਼ੂਰੀ ਰਾਗੀ ਜੱਥੇ ਦੇ ਭਾਈ ਬਲਜਿੰਦਰ ਸਿੰਘ ਅਤੇ ਸਾਥੀਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਉਪਰੰਤ ਭਾਈ ਸੰਦੀਪ ਸਿੰਘ ਲੁਹਾਰਾ ਦੇ ਢਾਡੀ ਜੱਥੇ ਨੇ ਹਾਜ਼ਰੀ ਭਰਦੇ ਹੋਏ 1984 ਦੇ ਘੱਲੂਘਾਰੇ ਦਾ ਇਤਿਹਾਸ ਜ਼ੋਸੀਲੇ ਅੰਦਾਜ਼ ਵਿੱਚ ਸੰਗਤਾਂ ਨੂੰ ਸੁਣਾਇਆ। ਜਿਸ ਦੌਰਾਨ ਪ੍ਰਬੰਧਕਾਂ ਵੱਲੋਂ ਢਾਡੀ ਜੱਥੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਹਰ ਸਾਲ ਦੀ ਤਰ੍ਹਾਂ ਸਮਾਗਮ ਦੀ ਦੀ ਸਮਾਪਤੀ ‘ਤੇ ‘ਸਰਬੱਤ ਦੇ ਭਲੇ’ ਦੀ ਅਰਦਾਸ ਕੀਤੀ ਗਈ। ਗੁਰੂਘਰ ਦੇ ਪ੍ਰਬੰਧਕਾਂ ਅਤੇ ਸੇਵਾਦਾਰਾਂ ਵੱਲੋਂ ਅੰਤ ਸੰਗਤਾਂ ਦੇ ਹਾਜ਼ਰੀ ਭਰਨ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਸਮੁੱਚੇ ਪ੍ਰੋਗਰਾਮ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤੇ। ਇਸ ਸਮਾਗਮ ਦੌਰਾਨ ਇਲਾਕੇ ਭਰ ਤੋਂ ਸੰਗਤਾਂ ਨਤਮਸਤਕ ਹੋਈਆ।







