ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਸਹੁੰ ਚੁੱਕ ਸਮਾਗਮ ਆਯੋਜਿਤ

0
12
ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ” ਤਹਿਤ ਸਹੁੰ ਚੁੱਕ ਸਮਾਗਮ ਆਯੋਜਿਤ
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘਅਤੇ ਡੀਨ ਕਾਲਜ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੇ ਦਿਸ਼ ਨਿਰਦੇਸ਼ਾਂ ਤਹਿਤ ਅਤੇ ਕਾਲਸ ਇੰਚਾਰਜ ਡਾ. ਹਰਸਿਮਰਨ ਕੌਰ ਦੀ ਯੋਗ ਅਗਵਾਈ ਨਾਲ, ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸ਼੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਵਿਖੇ “ਨਸ਼ਾ ਮੁਕਤ ਭਾਰਤ ਅਭਿਆਨ”ਤਹਿਤ “ਯੁਵਾ ਫ਼ਾਰ ਵਿਕਸਿਤ ਭਾਰਤ – ਨਸ਼ੇ ਤੋਂ ਦੂਰੀ, ਵਿਕਸਿਤ ਭਾਰਤ ਲਈ ਜ਼ਰੂਰੀ” ਵਿਸ਼ੇ ਅਧੀਨ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਸਭ ਤੋਂ ਵੱਡੀਆਂ ਰੁਕਾਵਟਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ, ਅਨੁਸ਼ਾਸਿਤ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ “ਵਿਕਸਿਤ ਭਾਰਤ”ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕਦਾ ਹੈl ਸਮਾਗਮ ਨੂੰ  ਐਨਐਸਐਸ ਪ੍ਰੋਗਰਾਮ ਅਫਸਰ ਕਰਮਬੀਰ ਸਿੰਘ ਵਲੋਂ ਕੋਰਡੀਨੇਟ ਕੀਤਾ ਗਿਆ l ਉਹਨਾਂ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਪਰਿਵਾਰ, ਦੋਸਤਾਂ ਅਤੇ ਸਮਾਜ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ ਦੀ ਸਹੁੰ ਚੁਕਾਈ ।’ ਨਸ਼ੇ ਸੇ ਦੂਰੀ ਸੁਨਹਿਰੀ ਕਲ ਕੇ ਲੀਏ ਹੈ ਜ਼ਰੂਰੀ ਤਹਿਤ ਕਾਲਜ ਇੰਚਾਰਜ ਡਾ.ਹਰਸਿਮਰਨ ਕੌਰ ਵੱਲੋਂ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।ਅਭਿਆਨ ਤਹਿਤ 241 ਵਿਦਿਆਰਥੀਆਂ ਅਤੇ 17 ਅਧਿਆਪਕਾਂ ਨੇ ਭਾਰਤ ਸਰਕਾਰ ਦੇ ਨਿਰਧਾਰਿਤ ਪੋਰਟਲ ‘ਤੇ ਆਨਲਾਈਨ ਈ-ਪਲੇਜ ਵੀ ਲਈ ਅਤੇ ਨਸ਼ਾ ਮੁਕਤ ਭਾਰਤ ਦੇ ਨਿਰਮਾਣ ਲਈ ਆਪਣੀ ਵਚਨਬੱਧਤਾ ਪ੍ਰਗਟਾਇਆ ।ਕਾਲਜ ਪ੍ਰਸ਼ਾਸਨ ਨੇ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਉਣ ਦਾ ਸੰਕਲਪ ਦੁਹਰਾਇਆ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਇੱਕ ਸਿਹਤਮੰਦ, ਸੁਰੱਖਿਅਤ ਅਤੇ ਵਿਕਸਿਤ ਭਾਰਤ ਦੀ ਸਿਰਜਣਾ ਵਿੱਚ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਕਾਲਜ ਸਟਾਫ ਵਿੱਚੋਂ ਮੈਡਮ ਜਸਵਿੰਦਰ ਕੌਰ,ਕਰਮਬੀਰ ਸਿੰਘ, ਮਨਦੀਪ ਸਿੰਘ,ਹੀਰਾ ਲਾਲ,ਰੋਹਿਤ ਗੁਪਤਾ, ਮਨੂੰ ਬਾਲਾ ਤੇ ਗਗਨ ਸ਼ਰਮਾ ਵਲੋਂ ਸਹੁੰ ਚੁੱਕੀ ਗਈl

LEAVE A REPLY

Please enter your comment!
Please enter your name here