ਸਾਂਝੀ ਤਾਲਮੇਲ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ ।

0
8

ਸਾਂਝੀ ਤਾਲਮੇਲ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ ।

27 ਅਗਸਤ ਨੂੰ ਸਮੂਹਿਕ ਛੁੱਟੀ ਲੈਕੇ ਪੰਜਾਬ ਬੰਦ ਦੇ ਐਕਸ਼ਨ ਨੂੰ ਸਫਲ ਬਣਾਉਣ ਦੀਆਂ ਤਿਆਰੀਆਂ ਜਾਰੀ ।
ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਫੈਸਲੇ ਲਾਗੂ ਕਰਕੇ ਭਗਵੰਤ ਮਾਨ ਸਰਕਾਰ ਪਿਛਲੀਆਂ ਹੁਕਮਰਾਨ ਸਰਕਾਰਾਂ ਨਾਲੋਂ ਵੀ ਚਾਰ ਕਦਮ ਅੱਗੇ ਲੰਘੀ।
ਫ਼ਰੀਦਕੋਟ ( ਸ਼ਿਵਨਾਥ)ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਅੱਜ ਸਥਾਨਕ ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਧਰਨਾ ਦੇਕੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਹਰੇਬਾਜੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਮੁਲਾਜ਼ਮਾਂ ਦੇ ਸੂਬਾਈ ਆਗੂ ਪ੍ਰੇਮ ਚਾਵਲਾ, ਜਤਿੰਦਰ ਕੁਮਾਰ, ਡੀ ਟੀ ਐਫ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਮਨਿਸਟਰੀਅਲ ਸਟਾਫ,ਦੇ ਸਾਬਕਾ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ, ਜ਼ਿਲ੍ਹਾ ਫਰੀਦਕੋਟ ਦੇ ਆਗੂ ਰਵਿੰਦਰ ਪਾਲ ਸਿੰਘ ਘਾਲੀ, ਬਖਸ਼ੀਸ਼ ਸਿੰਘ ਜਨਰਲ ਸਕੱਤਰ , ਕੰਵਲਜੀਤ ਕੌਰ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਖੀਵਾ ਕੁਲਵੰਤ ਸਿੰਘ ਚਾਨੀ,ਮੁਲਾਜ਼ਮ ਆਗੂ ਬਲਵੀਰ ਸਿੰਘ ਸਿਬੀਆਂ, ਬਲਕਾਰ ਸਿੰਘ ਸਹੋਤਾ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ, ਕਿਰਨ ਪ੍ਰਕਾਸ਼ ਮਹਿਤਾ ਸੂਬਾਈ ਆਗੂ ਕਰਮਚਾਰੀ ਦਲ, ਅਧਿਆਪਕ ਆਗੁ ਗਗਨ ਪਾਹਵਾ, ਧਰਿਮੰਦਰ ਸਿੰਘ, ਨਰਿੰਦਰ ਕੁਮਾਰ ਮਾਸਟਰ ਕੇਡਰ ਯੂਨੀਅਨ, ਹਰਪ੍ਰੀਤ ਸਿੰਘ ਸਰਾਂ ਟੈਕਨੀਕਲ ਸਰਵਿਸ ਯੂਨੀਅਨ, ਪੈਨਸ਼ਨਰ ਆਗੂ ਪ੍ਰਿੰਸੀਪਲ ਕ੍ਰਿਸ਼ਨ ਲਾਲ ,ਇੰਦਰਜੀਤ ਸਿੰਘ ਗਿੱਲ, ਕੁਲਵਿੰਦਰ ਸਿੰਘ ਮੌੜ, ਅਮਰਜੀਤ ਸਿੰਘ ਵਾਲੀਆ, ਬਲਵਿੰਦਰ ਰਾਮ ਸ਼ਰਮਾ ਬਿਜਲੀ ਬੋਰਡ, ਬਲਵਿੰਦਰ ਸਿੰਘ ਬਰਾੜ ਸਿਹਤ ਵਿਭਾਗ ਨੇ ਅਫਸੋਸ ਪ੍ਰਗਟ ਕੀਤਾ ਕਿ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਮਾਨਯੋਗ ਅਦਾਲਤ ਵੱਲੋਂ ਡੀ ਏ ਦੇ ਸਬੰਧ ਵਿੱਚ ਕੀਤੇ ਗਏ ਇਤਿਹਾਸਕ ਫੈਸਲਿਆਂ ਨੂੰ ਲਾਗੂ ਕਰਨ ਲਈ ਵੀ ਤਿਆਰ ਨਹੀਂ ਹੈ।
ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਬਹਾਲ ਕਰਨ, 2.59 ਦਾ ਗੁਨਾਂਕ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਸਕੀਮ ਵਰਕਰਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਨ ਤੋਂ ਲਗਭਗ ਮੁਨਕਰ ਹੋ ਗਈ ਹੈ। ਵੱਖ-ਵੱਖ ਵਿਭਾਗਾਂ ਵੱਲੋਂ ਮੁਲਾਜ਼ਮ ਵਿਰੋਧੀ ਨਿਯਮ ਬਣਾ ਕੇ ਲਾਗੂ ਕੀਤੇ ਜਾ ਰਹੇ ਹਨ।
ਆਗੂਆਂ ਨੇ ਅੱਗੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 23 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਪਿੰਡ ਸਤੋਜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਸਾਂਝੀ ਤਾਲਮੇਲ ਕਮੇਟੀ ਵੱਲੋਂ 27ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਸਰਕਾਰ ਦਾ ਕੰਮ ਮੁਕੰਮਲ ਤੌਰ ਤੇ ਠੱਪ ਕਰਨਗੇ ਅਤੇ ਪੰਜਾਬ ਬੰਦ ਦੇ ਐਕਸ਼ਨ ਪ੍ਰੋਗਰਾਮ ਨੂੰ ਸਫ਼ਲ ਬਣਾਉਣਗੇ।
 ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਸੋਮ ਨਾਥ ਅਰੋੜਾ, ਅਧਿਆਪਕ ਆਗੂ ਕੁਲਦੀਪ ਸਿੰਘ ਘਣੀਆ, ਗੁਰਪ੍ਰੀਤ ਸਿੰਘ ਰੰਧਾਵਾ , ਬਿਸ਼ਨ ਕੁਮਾਰ ਅਰੋੜਾ, ਸੁਖਮੰਦਰ ਸਿੰਘ ਗਿੱਲ ਪ੍ਰਧਾਨ ਪੀਆਰਟੀਸੀ, ਸੂਰਤ ਸਿੰਘ ਮਾਹਲਾ, ਅਮੀ ਚੰਦ ਸੀਵਰ ਮੈਨ ਆਗੂ,ਸੁਖਮੰਦਰ ਸਿੰਘ ਸੰਧਵਾਂ, ਮਨੋਹਰ ਸਿੰਘ ਧੁੰਨਾ, ਗੁਰਿੰਦਰ ਸਿੰਘ ਮਨੀ , ਮੰਦਰ ਸਿੰਘ , ਤਾਰਾ ਸਿੰਘ , ਹਰਨੇਕ ਸਿੰਘ ਸਾਹੋਕੇ, ਵੀਰ ਸਿੰਘ ਕੰਮੇਆਣਾ , ਗੁਰਚਰਨ ਸਿੰਘ ਮਾਨ, ਰਮੇਸ਼ ਕੌਸ਼ਲ, ਰੂਪ ਸਿੰਘ, ਮੁਨੀਸ਼ ਕੁਮਾਰ ਸਿੱਖਿਆ ਵਿਭਾਗ,ਸੇਵਕ ਸਿੰਘ ਪ੍ਰਧਾਨ ਡੀ ਸੀ ਦਫਤਰ, ਗੁਰਚਰਨ ਸਿੰਘ ਪ੍ਰਧਾਨ ਜਲ ਸਪਲਾਈ ਵਿਭਾਗ , ਮਨਦੀਪ ਸਿੰਘ , ਬਲਰਾਜ ਸਿੰਘ ਸੇਖੋਂ ,ਹਰਚਰਨ ਸਿੰਘ ਸੰਧੂ ,ਮਲਕੀਤ ਸਿੰਘ ਸੰਧੂ ਪੰਜਾਬ ਸਟੇਟ ਕਰਮਚਾਰੀ ਦਲ ਤੇ ਸਰਬਜੀਤ ਸਿੰਘ ਆਗੂ ਮਨਿਸਟੀਰੀਅਲ ਸਟਾਫ ਆਦਿ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹਾਜ਼ਰ ਸਨ।

LEAVE A REPLY

Please enter your comment!
Please enter your name here