C.I.A ਸਟਾਫ ਤਰਨਤਾਰਨ ਵਿਖੇ ਤਾਇਨਾਤ A.S.I ਸੁਖਵੰਤ ਸਿੰਘ ਦਾ ਵਿਸ਼ੇਸ਼ ਸਨਮਾਨ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,6 ਜੁਲਾਈ
ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਸੀ.ਆਈ.ਏ ਸਟਾਫ ਵਿਖੇ ਤਾਇਨਾਤ ਏ.ਐਸ.ਆਈ ਸ.ਸੁਖਵੰਤ ਸਿੰਘ ਨੂੰ ਪੰਜਾਬ ਪੁਲਿਸ ਵਿਭਾਗ ਵਿੱਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਬਦਲੇ ਜ਼ਿਲ੍ਹਾ ਪੁਲਿਸ ਮੁਖੀ ਐਸ.ਐਸ.ਪੀ ਸ਼੍ਰੀ ਅਸ਼ਵਨੀ ਕਪੂਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਗੱਲਬਾਤ ਕਰਦੇ ਹੋਏ ਐਸ.ਐਸ.ਪੀ ਸ਼੍ਰੀ ਅਸ਼ਵਨੀ ਕਪੂਰ ਨੇ ਕਿਹਾ ਕਿ ਪੁਲਿਸ ਮਹਿਕਮੇ ਵਿੱਚ ਚੰਗਾ ਕੰਮ ਕਰਨ ਵਾਲੇ ਹਰੇਕ ਕਰਮਚਾਰੀ ਦਾ ਸਨਮਾਨ ਅਤੇ ਤਰੱਕੀ ਹੁੰਦੀ ਹੈ। ਉਨ੍ਹਾਂ ਨੇ ਸਮੂਹ ਪੁਲਿਸ ਕਰਮਚਾਰੀਆਂ ਨੂੰ ਆਪਣਾ ਕੰਮ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਐਸ.ਪੀ (ਡੀ)ਅਜੇਰਾਜ ਸਿੰਘ,ਮੈਡਮ ਐਸ.ਪੀ ਹੈੱਡਕੁਆਰਟਰ ਵੀ ਹਾਜ਼ਰ ਸਨ।