ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਮਾਗਮਾਂ ਅਤੇ ਨਗਰ ਕੀਰਤਨ ‘ਚ ਦੂਰੋਂ ਨੇੜਿਓਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਮਾਗਮਾਂ ਅਤੇ ਨਗਰ ਕੀਰਤਨ ‘ਚ ਦੂਰੋਂ ਨੇੜਿਓਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ ਵੱਲੋਂ: ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ: ਖਾਲਸਾ ਸਾਜਨਾ ਦਿਵਸ ਮੌਕੇ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਹਰ ਸਾਲ ਵਾਂਗ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਸੰਬੰਧੀ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਪੰਜ ਪਿਆਰਿਆ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਨਾਲ ਲਗਦੀਆਂ ਕਈ ਰਿਹਾਸ਼ੀ ਅਬਾਦੀਆਂ ਵਿੱਚੋਂ ਦੀ ਲੰਗਿਆਂ। ਸਿਨਸਿਨੈਟੀ ਤੋਂ ਬਾਬਾ ਜਵੰਦ ਸਿੰਘ ਮਿਸ਼ਲ ਸ਼ਹੀਦਾ ਗੱਤਕਾ ਅਤੇ ਇੰਡਿਆਣਾ ਤੋਂ ਪੁੱਜੇ ਬਾਬਾ ਫਤਹਿ ਸਿੰਘ ਜੀ ਗੱਤਕਾ ਅਖਾੜਾ ਜੱਥੇ ਦੇ 4 ਸਾਲ ਦੀ ਉਮਰ ਤੋਂ ਲੈ ਕੇ ਵੱਡੀ ਉਮਰ ਦੇ ਸਿੰਘ ਅਤੇ ਸਿੰਘਣੀਆਂ ਨੇ ਨਗਰ ਕੀਰਤਨ ਦੌਰਾਨ ਗਤਕੇ ਦੇ ਜੋਹਰ ਦਿਖਾਏ। ਸੰਗਤ ਦੀ ਗਿਣਤੀ ਹਰ ਸਾਲ ਵੱਧ ਰਹੀ ਹੈ, ਜਿਸ ਵਿੱਚ ਡੇਟਨ, ਗੁਆਂਢੀ ਰਾਜਾਂ ਦੇ ਸ਼ਹਿਰਾਂ ਜਿਵੇਂ ਕਿ ਇੰਡੀਆਨਾਪੋਲਿਸ (ਇੰਡੀਆਨਾ) ਅਤੇ ਕੈਂਟਕੀ ਦੇ ਕਈ ਸ਼ਹਿਰਾਂ ਤੋਂ ਸੰਗਤਾਂ ਨੇ ਨਗਰ ਕੀਰਤਨ ‘ਚ ਹਾਜ਼ਰੀ ਭਰੀ। ਅਮਰੀਕਨਾਂ ਨੇ ਵੀ ਆਪਣੇ ਘਰਾਂ ਦੇ ਬਾਹਰ ਆ ਕੇ ਸਿੱਖ ਸੰਗਤ ਨੂੰ ਵਧਾਈ ਦਿੱਤੀ। ਇਸ ਨਾਲ ਉਹਨਾਂ ਨੂੰ ਵੀ ਸਿੱਖਾਂ ਬਾਰੇ ਹੋਰ ਜਾਣਕਾਰੀ ਮਿਲੀ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਪਰਮਜੀਤ ਸਿੰਘ ਲੁਧਿਆਣੇ ਵਾਲੇ, ਭਾਈ ਜੀਤ ਸਿੰਘ, ਭਾਈ ਅੰਗਦਦੀਪ ਸਿੰਘ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਵਿਸਾਖੀ ਦੇ ਇਹਨਾਂ ਸਮਾਗਮਾਂ ਦੌਰਾਨ ਪੂਰਾ ਹਫਤਾ ਢਾਡੀ ਜੱਥੇ ਭਾਈ ਕੁਲਵੰਤ ਸਿੰਘ ਪੰਡੋਰੀ ਵਾਲੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ ਅਤੇ ਭਾਈ ਜਗਬੀਰ ਸਿੰਘ ਨੇ ਕਥਾ ਦੁਆਰਾ ਗਿਆਨ ਸਾਂਝਾ ਕੀਤਾ। ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮੁਫਤ ਮੈਡੀਕਲ ਕੈੰਪ ਵੀ ਲਗਾਇਆ ਗਿਆ ਜਿਸ ਵਿੱਚ ਬਲੱਡ ਪਰੈਸ਼ਰ, ਡਾਕਟਰੀ ਚੈੱਕ ਅਤੇ ਸਲਾਹ ਮਸ਼ਵਰਾ ਆਦਿ ਵੀ ਦਿੱਤਾ ਗਿਆ। ਸਿੱਖ ਭਾਈਚਾਰੇ ਦੇ ਡਾਕਟਰੀ ਖਿੱਤੇ ਨਾਲ ਜੁੜੇ ਮੈਂਬਰਾਂ ਨੇ ਇਹ ਸੇਵਾ ਕੀਤੀ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ, ਸੇਵਾਦਾਰਾਂ ਅਤੇ ਸ਼ਹਿਰ ਵਿੱਚ ਕੱਢੇ ਗਏ ਨਗਰ ਕੀਰਤਨ ’ਚ ਆਪਣੀਆਂ ਸੇਵਾਵਾਂ ਦੇਣ ਲਈ ਵੈਸਟ ਚੈਸਟਰ ਪੁਲਿਸ ਦਾ ਧੰਨਵਾਦ ਕੀਤਾ।

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ  ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼  

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ  ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼   — ਪੁਲਿਸ ਟੀਮਾਂ ਨੇ ਦੋ ਆਰਪੀਜੀਜ਼ ਸਮੇਤ ਦੋ ਆਈਈਡੀਜ਼,  ਲਾਂਚਰ, ਦੋ ਹੈਂਡ ਗ੍ਰਨੇਡ, 2 ਕਿਲੋ ਆਰਡੀਐਕਸ, ਹਥਿਆਰ, ਵਾਹਨ ਕੀਤੇ...

ਉਘੇ ਸਾਹਿਤਕਾਰ ਤੇ ਫਿਲਮ ਜਰਨਲਿਸਟ ਸ਼ਿਵਨਾਥ ਦਰਦੀ ਬਣੇ ਇੰਡਿਕ ਆਰਟਸ ਵੈਲਫੇਅਰ ਕੌਂਸਲ ਦੇ ਜ਼ਿਲਾ...

ਉਘੇ ਸਾਹਿਤਕਾਰ ਤੇ ਫਿਲਮ ਜਰਨਲਿਸਟ ਸ਼ਿਵਨਾਥ ਦਰਦੀ ਬਣੇ ਇੰਡਿਕ ਆਰਟਸ ਵੈਲਫੇਅਰ ਕੌਂਸਲ ਦੇ ਜ਼ਿਲਾ ਪ੍ਰਧਾਨ ਫ਼ਰੀਦਕੋਟ ਭਾਰਤ ਸਰਕਾਰ ਤੋਂ ਪ੍ਰਮਾਣਤ ਦੇਸ਼ ਦੀ ਪ੍ਰਮੁੱਖ ਸੰਸਥਾ ਇੰਡਿਕ ਆਰਟਸ ਵੈਲਫੇਅਰ ਕੌਂਸਲ ਇੱਕ ਰਾਸ਼ਟਰੀ ਪੱਧਰ ਦੀ ਸੰਸਥਾ ਹੈ ਜੋ ਕਲਾਕਾਰਾਂ,...

ਬ੍ਰਹਮਪੁਰਾ ਵੱਲੋਂ ਹਰਸਿਮਰਤ ਕੌਰ ਰੰਧਾਵਾ ਦੇ ਪਾਰਥਿਵ ਸਰੀਰ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰੀ...

ਬ੍ਰਹਮਪੁਰਾ ਵੱਲੋਂ ਹਰਸਿਮਰਤ ਕੌਰ ਰੰਧਾਵਾ ਦੇ ਪਾਰਥਿਵ ਸਰੀਰ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰੀ ਨੂੰ ਪੱਤਰ ਕਿਹਾ-ਪਰਿਵਾਰ ਨੂੰ ਮਿਲੇ ਇਨਸਾਫ਼ ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ...

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਹਿੰਦੋਸਤਾਨ ਟਾਈਮਜ਼ ਅਖ਼ਬਾਰ...

ਆਮ ਆਦਮੀ ਪਾਰਟੀ ਪੰਜਾਬ ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ

ਆਮ ਆਦਮੀ ਪਾਰਟੀ ਪੰਜਾਬ ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਸੋਸ਼ਲ ਮੀਡੀਆ ਵਲੰਟੀਅਰਾਂ ਨਾਲ ਕੀਤੀ ਚਰਚਾ ਸਰਕਾਰ ਦੇ ਚੰਗੇ ਕੰਮਾਂ ਨੂੰ ਡਿਜੀਟਲ...

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ...

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਤੂਫਾਨ ਤੇ ਮੀਂਹ ਕਾਰਨ ਪ੍ਰਭਾਵਿਤ ਜਿਨਸ ਦਾ ਨਿਰੀਖਣ ਕਰਦਿਆਂ ਕਿਹਾ ਕਿ ਕਿਸਾਨ ਸੰਜਮ ਰੱਖਣ,...

ਨਸ਼ਾ ਤਸਕਰੀ ਕਰਨ ਵਾਲੇ ਐਮ ਸੀ ਦੇ ਘਰ ਚੱਲਿਆ ਪੀਲਾ ਪੰਜਾ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਨਸ਼ਾ ਤਸਕਰੀ ਕਰਨ ਵਾਲੇ ਐਮ ਸੀ ਦੇ ਘਰ ਚੱਲਿਆ ਪੀਲਾ ਪੰਜਾ *ਸਰਕਾਰੀ ਜਮੀਨ ਉਪਰ ਕਬਜਾ ਕਰਕੇ ਘਰ ਬਣਾ ਕੇ ਕਰ ਰਿਹਾ ਸੀ ਨਸ਼ਿਆਂ ਦਾ ਕਾਰੋਬਾਰ *ਪੁਲਿਸ ਅਤੇ ਨਗਰ ਕੌਂਸਲ ਵੱਲੋਂ ਕੀਤੀ ਗਈ ਸੰਯੁਕਤ ਕਾਰਵਾਈ *ਫੜੇ ਗਏ ਐਮ ਸੀ ਤੇ ਪਹਿਲਾਂ ਵੀ ਸਨ ਐਨ ਡੀ ਪੀ ਐਸ ਤਹਿਤ 16 ਐਫ.ਆਈ.ਆਰ. ਦਰਜ ਮਾਨਸਾ, 19 ਅਪ੍ਰੈਲ : ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਗਰ ਕੌਂਸਲ ਦੀ ਜ਼ਮੀਨ ਉਪਰ ਅਣਅਧਿਕਾਰਤ ਤੌਰ ਤੇ ਕਬਜ਼ਾ ਕਰ ਕੇ ਅਤੇ ਘਰ ਬਣਾਕੇ ਨਸ਼ਾ ਵੇਚਣ ਵਾਲੇ ਐਮ.ਸੀ. ਤਸਕਰ ਦੇ ਕਬਜ਼ੇ ਵਾਲੇ ਘਰ ਉਪਰ ਨਗਰ ਕੌਂਸਲ ਨੇ ਪੁਲਿਸ ਦੀ ਮੌਜੂਦਗੀ ਵਿੱਚ ਪੀਲਾ ਪੰਜਾ ਚਲਾ ਕੇ ਇਸ ਨੂੰ ਢਾਹ ਦਿੱਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅਜੇ ਕੁਮਾਰ ਉਰਫ਼ ਬੋਨੀ ਵੱਲੋਂ ਨਗਰ ਕੌਂਸਲ ਦੀ ਜ਼ਮੀਨ ਉਪਰ ਅਣ-ਅਧਿਕਾਰਤ ਉਸਾਰੀ ਕਰਕੇ ਘਰ ਬਣਾਕੇ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਦੇ ਉਪਰ ਪਹਿਲਾਂ ਵੀ 16 ਐਫ਼.ਆਈ.ਆਰ ਦਰਜ ਹਨ ਅਤੇ ਜਿਨ੍ਹਾਂ ਵਿੱਚੋਂ 5 ਐਨ.ਡੀ.ਪੀ.ਐਸ. ਦੇ ਪਰਚੇ ਦਰਜ ਸਨ। ਉਨ੍ਹਾਂ ਦੱਸਿਆ ਕਿ ਬੀਤੀ ਦਿਨੀ ਸ਼ਾਮ ਨੂੰ ਵੀ ਇਹ ਐਮ.ਸੀ.ਨਸ਼ਾ ਵੇਚਣ ਦਾ ਕੰਮ ਕਰ ਰਿਹਾ ਸੀ, ਜਿਸ ਨੂੰ ਪੁਲਿਸ ਵੱਲੋਂ ਮੌਕੇ ਤੇ ਹੀ ਦਬੋਚ ਲਿਆ ਗਿਆ ਅਤੇ ਐਨ.ਡੀ.ਪੀ.ਸੀ. ਐਕਟ ਤਹਿਤ ਪਰਚਾ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਤੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮਾਨਸਾ ਦੇ ਵਾਰਡ ਨੰਬਰ 16 ਦੇ ਵੀਰ ਨਗਰ ਮੁਹੱਲੇ ਵਿਖੇ ਐਮ.ਸੀ ਵੱਲੋਂ ਸਰਕਾਰੀ ਜ਼ਮੀਨ ਉਪਰ ਨਜਾਇਜ਼ ਨਜਾਇਜ਼ ਕਬਜ਼ਾ ਕਰਕੇ ਘਰ ਬਣਾ ਕੇ ਨਸ਼ੇ ਦੀ ਤਸਕਰੀ ਕਰਨ ਵਾਲੇ ਦਾ ਘਰ ਢਾਇਆ ਗਿਆ ਹੈ। ਇਸ ਮੌਕੇ ਐਸ.ਪੀ. ਐਚ ਸ਼੍ਰੀ ਜਸਕੀਰਤ ਸਿੰਘ ਅਹੀਰ, ਐਸ.ਪੀ.ਡੀ. ਸ਼੍ਰੀ ਮਨਮੋਹਨ ਸਿੰਘ ਔਲਖ, ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਗਿੱਲ, ਨਾਇਬ ਤਹਿਸੀਲਦਾਰ ਅਰਾਧਨਾ ਖੋਸਲਾ, ਥਾਣਾ ਮੁਖੀ ਬੇਅੰਤ ਕੌਰ, ਕਾਰਜ ਸਾਧਕ ਅਫ਼ਸਰ ਮਾਨਸਾ ਬਲਵਿੰਦਰ ਸਿੰਘ, ਗਗਨਜੀਤ ਸਿੰਘ ਵਾਲੀਆ , ਜੇ.ਈ. ਰਾਕੇਸ਼ ਕੁਮਾਰ, ਮਹਿੰਦਰ ਸਿੰਘ, ਤਰਸੇਮ ਸਿੰਘ, ਇੰਸਪੈਕਟਰ ਧਰਮ ਪਾਲ, ਇੰਸਪੈਕਟਰ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਸਿਵਲ ਅਤੇ ਪੁਲਿਸ ਅਧਿਕਾਰੀ ਮੌਜੂਦ ਸਨ। ------------------------------------------------

ਪੀਐਸਪੀਸੀਐਲ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ...

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਪੀਐਸਪੀਸੀਐਲ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ ਅਨੇਕਾਂ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ • ਸੈਟਲਮੈਂਟ ਸਕੀਮਾਂ ਰਾਹੀਂ 175 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇੱਕਤਰ ਕੀਤਾ • ਆਧਾਰ-ਅਧਾਰਤ ਈ-ਕੇ.ਵਾਈ.ਸੀ....

ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ...

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਨਰਮੇ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ •ਖੇਤੀਬਾੜੀ ਵਿਭਾਗ ਨੇ ਇਸ ਸਾਲ ਨਰਮੇ ਦੀ ਫ਼ਸਲ ਹੇਠ...