ਕੁਦਰਤੀ ਆਫ਼ਤ ਵਿਚ ਬਚਾਅ ਕਾਰਜਾਂ ਦੇ ਨਾਲ ਲੋਕਾਂ ਦੀ ਸਿਹਤਮੰਦੀ ਵੀ ਲਾਜ਼ਮੀ-ਡੀ.ਸੀ. ਨਵਜੋਤ ਕੌਰ

-ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ *ਕੈਮਿਸਟ ਐਸੋਸੀਏਸ਼ਨ ਵੱਲੋਂ ਵੱਡੀ ਮਾਤਰਾ ਵਿਚ ਪ੍ਰਾਪਤ ਦਵਾਈਆਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੀਆਂ ਜਾਣਗੀਆਂ-ਡਿਪਟੀ ਕਮਿਸ਼ਨਰ*   *ਕੁਦਰਤੀ ਆਫ਼ਤ ਵਿਚ ਬਚਾਅ ਕਾਰਜਾਂ ਦੇ ਨਾਲ ਲੋਕਾਂ ਦੀ ਸਿਹਤਮੰਦੀ ਵੀ ਲਾਜ਼ਮੀ-ਡੀ.ਸੀ. ਨਵਜੋਤ ਕੌਰ*   *ਕਿਹਾ, ਕੁਦਰਤੀ ਆਫ਼ਤਾਂ ਵਿਚ ਮਨੁੱਖਤਾ ਲਈ ਕੰਮ ਕਰਨਾ ਸਭ ਦਾ ਨੈਤਿਕ ਫਰ਼ਜ*   ਮਾਨਸਾ, 08 ਸਤੰਬਰ:           ਕੁਦਰਤੀ ਆਫ਼ਤ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਜਿੱਥੇ ਲੋਕਾਂ ਦੇ ਬਚਾਅ ਅਤੇ...

ਜ਼ੀਰੋ ਬਰਨਿੰਗ ਦੇ ਉਦੇ਼ਸ ਦੀ ਪੂਰਤੀ ਲਈ ਪਰਾਲੀ ਦਾ ਯੋਗ ਪ੍ਰਬੰਧਨ ਜ਼ਰੂਰੀ—ਡਿਪਟੀ ਕਮਿਸ਼ਨਰ

ਜ਼ੀਰੋ ਬਰਨਿੰਗ ਦੇ ਉਦੇ਼ਸ ਦੀ ਪੂਰਤੀ ਲਈ ਪਰਾਲੀ ਦਾ ਯੋਗ ਪ੍ਰਬੰਧਨ ਜ਼ਰੂਰੀ—ਡਿਪਟੀ ਕਮਿਸ਼ਨਰ -ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ਜ਼ੀਰੋ ਬਰਨਿੰਗ ਦੇ ਉਦੇ਼ਸ ਦੀ ਪੂਰਤੀ ਲਈ ਪਰਾਲੀ ਦਾ ਯੋਗ ਪ੍ਰਬੰਧਨ ਜ਼ਰੂਰੀ—ਡਿਪਟੀ ਕਮਿਸ਼ਨਰ ਬੇਲਰ ਮਾਲਕ ਅਤੇ ਪਰਾਲੀ ਪ੍ਰਬੰਧਨ...

ਡਿਪਟੀ ਕਮਿਸ਼ਨਰ ਨੇ ਬਿਰਧ ਆਸ਼ਰਮ ਦਾ ਕੰਮ ਇੱਕ ਹਫ਼ਤੇ ਅੰਦਰ ਮੁਕੰਮਲ ਕਰਨ ਦੀ ਅਧਿਕਾਰੀਆਂ...

ਡਿਪਟੀ ਕਮਿਸ਼ਨਰ ਨੇ ਬਿਰਧ ਆਸ਼ਰਮ ਦਾ ਕੰਮ ਇੱਕ ਹਫ਼ਤੇ ਅੰਦਰ ਮੁਕੰਮਲ ਕਰਨ ਦੀ ਅਧਿਕਾਰੀਆਂ ਨੂੰ ਕੀਤੀ ਹਦਾਇਤ -  ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ ·        ਡਿਪਟੀ ਕਮਿਸ਼ਨਰ ਨੇ ਬਿਰਧ ਆਸ਼ਰਮ ਦਾ ਕੰਮ ਇੱਕ ਹਫ਼ਤੇ ਅੰਦਰ ਮੁਕੰਮਲ ਕਰਨ ਦੀ ਅਧਿਕਾਰੀਆਂ ਨੂੰ ਕੀਤੀ ਹਦਾਇਤ ·        72 ਬਿਸਤਰਿਆਂ ਵਾਲਾ ਬਿਰਧ ਆਸ਼ਰਮ ਜਲਦ ਕੀਤਾ ਜਾਵੇਗਾ ਲੋੜਵੰਦ ਬਿਰਧਾਂ ਦੇ ਸਪੁਰਦ ·       ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ ਮਾਨਸਾ, 08 ਸਤੰਬਰ :        ਮਾਨਸਾ ਦੀਆਂ ਰਮਦਿੱਤਾ ਕੈਂਚੀਆਂ ਨੇੜੇ ਬਣ ਰਹੇ 72 ਬਿਸਤਰਿਆਂ ਵਾਲੇ ਬਿਰਧ ਆਸ਼ਰਮ ਦਾ ਬਕਾਇਆ ਕੰਮ ਇੱਕ ਹਫ਼ਤੇ ਦੇ ਅੰਦਰ-ਅੰਦਰ ਪੂਰਾ ਕਰਕੇ ਰਿਪੋਰਟ ਦਿੱਤੀ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਬਿਰਧ ਆਸ਼ਰਮ ਨੂੰ ਬਣਾਉਣ ਵਾਲੇ ਸਬੰਧਤ ਵਿਭਾਗਾਂ ਨੂੰ ਦਿੱਤੀਆਂ। ਉਹ ਅੱਜ ਆਸ਼ਰਮ ਦੇ ਚੱਲ ਰਹੇ ਕੰਮਾਂ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਸਮੀਖਿਆ ਮੀਟਿੰਗ ਕਰ ਰਹੇ ਸਨ।        ਡਿਪਟੀ ਕਮਿਸ਼ਨਰ ਨੇ ਬੀ.ਐਂਡ.ਆਰ. ਵਿਭਾਗ ਦੇ ਐਕਸੀਅਨ ਨੂੰ ਹਦਾਇਤ ਕੀਤੀ ਬਿਲਡਿੰਗ ਜਾਂ ਚਾਰਦੀਵਾਰੀ ਨਾਲ ਸਬੰਧਤ ਜੋ ਵੀ ਕੰਮ ਬਕਾਇਆ ਰਹਿੰਦਾ ਹੈ, ਉਸਨੂੰ ਤੁਰੰਤ ਮੁਕੰਮਲ ਕੀਤਾ ਜਾਵੇ ਅਤੇ ਇਸਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਏ ਜਾਣ। ਇਸ ਤੋਂ ਇਲਾਵਾ ਸਾਈਨ ਬੋਰਡ ਅਤੇ ਸਾਫ਼-ਸਫ਼ਾਈ ਦਾ ਕੰਮ ਵੀ ਸਮਾਂ ਰਹਿੰਦਿਆਂ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।        ਉਨ੍ਹਾਂ ਇਲੈਕਟਰੀਕਲ ਵਿਭਾਗ ਨੂੰ ਹਦਾਇਤ ਕੀਤੀ ਕਿ ਬਿਰਧ ਆਸ਼ਰਮ ਵਿੱਚ ਸੀ.ਸੀ.ਟੀ.ਵੀ., ਲਾਈਟਾਂ, ਪੱਖੇ, ਲਿਫ਼ਟ ਤੋਂ ਇਲਾਵਾ ਹੋਰ ਕੰਮ ਮੁਕੰਮਲ ਕਰਨ ਵਿੱਚ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਪਬਲਿਕ ਹੈਲਥ ਵਿਭਾਗ ਨੂੰ ਹਦਾਇਤ ਕੀਤੀ ਕਿ ਪੀਣ ਵਾਲੇ ਸਾਫ਼ ਪਾਣੀ, ਬਾਥਰੂਮ ਦੀਆਂ ਟਾਇਲਾਂ ਅਤੇ ਪਾਣੀ ਦੇ ਕੁਨੈਕਸ਼ਨ ਪ੍ਰਬੰਧ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ, ਤਾਂ ਜੋ ਆਉਂਦੇ ਦਿਨਾਂ ਅੰਦਰ ਇਸ ਬਿਰਧ ਆਸ਼ਰਮ ਦਾ ਉਦਘਾਟਨ ਕੀਤਾ ਜਾ ਸਕੇ।        ਉਨ੍ਹਾਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਇਸ ਕੰਮ ਨੂੰ ਜਲਦ ਨੇਪਰੇ ਚਾੜ੍ਹਿਆ ਜਾਵੇ ਅਤੇ ਸਟਾਫ਼ ਦੀ ਵੀ ਜਲਦ ਤਾਇਨਾਤੀ ਲਈ ਉਪਰਾਲੇ ਕੀਤੇ ਜਾਣ।        ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਕਾਰਜਕਾਰੀ ਇੰਜੀਨੀਅਰ ਬੀ ਐਂਡ ਆਰ ਹਰ੍ਰਪੀਤ ਸਾਗਰ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਕੇਵਲ ਗਰਗ, ਐਕਸੀਅਨ ਇਲੈਕਟ੍ਰੀਕਲ ਸੁਖਜਿੰਦਰ ਸਿੰਘ, ਐਸ.ਡੀ.ਓ. ਕਰਮਜੀਤ ਸਿੰਘ, ਐਸ.ਡੀ.ਓ. ਕੁਨਾਲ ਸਪੋਲੀਆ, ਐਸ.ਡੀ.ਓ. ਰਮੇਸ਼ ਗੋਇਲ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

ਵਿਧਾਇਕ ਬਣਾਂਵਾਲੀ ਨੇ ਬਰਸਾਤ ਕਾਰਨ ਡਿੱਗੇ ਮਕਾਨ ਦੇ ਵਾਰਸਾਂ ਨੂੰ 04 ਲੱਖ ਦੀ ਵਿੱਤੀ...

*ਵਿਧਾਇਕ ਬਣਾਂਵਾਲੀ ਨੇ ਬਰਸਾਤ ਕਾਰਨ ਡਿੱਗੇ ਮਕਾਨ ਦੇ ਵਾਰਸਾਂ ਨੂੰ 04 ਲੱਖ ਦੀ ਵਿੱਤੀ ਸਹਾਇਤਾ ਦਿੱਤੀ* -ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਨਸਾ *ਵਿਧਾਇਕ ਬਣਾਂਵਾਲੀ ਨੇ ਬਰਸਾਤ ਕਾਰਨ ਡਿੱਗੇ ਮਕਾਨ ਦੇ ਵਾਰਸਾਂ ਨੂੰ 04 ਲੱਖ ਦੀ ਵਿੱਤੀ...

ਕੈਨੇਡਾ ਸਰਕਾਰ ਦੀ ਵਿੱਤੀ ਰਿਪੋਰਟ ਨੇ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਦੀ ਪੁਸ਼ਟੀ ਕੀਤੀ :...

ਅੰਮ੍ਰਿਤਸਰ, 7 ਸਤੰਬਰ -ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੈਨੇਡਾ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਰਿਪੋਰਟ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਰਿਪੋਰਟ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਨੂੰ...

ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ...

ਚੰਡੀਗੜ੍ਹ, 7 ਸਤੰਬਰ: ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ...

ਗੈਂਗਸਟਰ ਗੋਲਡੀ ਬਰਾੜ ਦਾ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ, 7 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ...

ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਦੀ ਦੇਖਭਾਲ ਲਈ 481 ਵੈਟਰਨਰੀ ਟੀਮਾਂ ਤਾਇਨਾਤ, 22000 ਤੋਂ...

ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੀਆਂ 481...

ਰਿਪੋਰਟਾਂ ਲੈਣ ਦੀ ਥਾਂ ਪ੍ਰਧਾਨ ਮੰਤਰੀ ਪੰਜਾਬ ਦੌਰੇ ਦੌਰਾਨ ਵੱਡੇ ਰਾਹਤ ਪੈਕੇਜ ਦਾ ਕਰਨ...

ਚੰਡੀਗੜ੍ਹ, 7 ਸਤੰਬਰ: ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ। ਦੋਵਾਂ ਆਗੂਆਂ ਨੇ ਗੁਲਾਬਾ ਭੈਣੀ ਪਿੰਡ...

ਪਿੱਤੇ ਦੀ ਪੱਥਰੀਆਂ ਦੇ ਅਪਰੇਸ਼ਨਾਂ ਦਾ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ

ਪਿੱਤੇ ਦੀ ਪੱਥਰੀਆਂ ਦੇ ਅਪਰੇਸ਼ਨਾਂ ਦਾ ਕੇਂਦਰ ਬਣਿਆ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ   ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਮਾਨਵਦੀਪ ਸਿੰਘ ਬੈਂਸ ਵੱਲੋਂ ਕੀਤੇ ਅਪਰੇਸ਼ਨ ਨਾਲ 116 ਕਿਲੋ ਭਾਰੇ ਰੋਗੀ ਨੂੰ ਮਿਲੀ ਨਵੀਂ ਜ਼ਿੰਦਗੀ ਬੰਗਾ, 03 ਸਤੰਬਰ...