ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਲਈ ਬ੍ਰਹਮਪੁਰਾ ਨੇ ਪਸ਼ੂਆਂ ਲਈ ਵੰਡਿਆ ਚਾਰਾ

ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਦੇਣ ਲਈ ਬ੍ਰਹਮਪੁਰਾ ਨੇ ਪਸ਼ੂਆਂ ਲਈ ਵੰਡਿਆ ਚਾਰਾ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,13 ਸਤੰਬਰ ਹਲਕਾ ਖਡੂਰ ਸਾਹਿਬ ਦੇ ਪਿੰਡ ਖੱਖ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ,ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ...

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ ਚੰਡੀਗੜ੍ਹ...

ਇਕਬਾਲ ਸਿੰਘ ਸੰਧੂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਫ਼ੜੀ ਬਾਂਹ

ਇਕਬਾਲ ਸਿੰਘ ਸੰਧੂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਫ਼ੜੀ ਬਾਂਹ ਪਿੰਡ ਘੜਕਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਰਾਸ਼ਨ ਕਿੱਟਾਂ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ 13 ਸਤੰਬਰ ਪੰਜਾਬ ਇਸ ਵੇਲੇ ਕੁਦਰਤੀ ਆਫ਼ਤ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ।ਦਰਿਆ...

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਦਮਦਮੀ ਟਕਸਾਲ ਦੇ ਰਾਹਤ ਕੈਂਪ ਦਾ ਦੌਰਾ ਕਰ...

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਦਮਦਮੀ ਟਕਸਾਲ ਦੇ ਰਾਹਤ ਕੈਂਪ ਦਾ ਦੌਰਾ ਕਰ ਸੇਵਾਦਾਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਰਾਹਤ ਕੈਂਪ ਆਮ ਹਾਲਾਤ ਬਣਨ ਤਕ ਜਾਰੀ ਰਹੇਗਾ : ਭਾਈ ਸਾਹਿਬ ਸਿੰਘ ਦਮਦਮੀ ਟਕਸਾਲ ਮਹਿਤਾ ਚੌਕ, 12...

ਹੜ੍ਹ ਪੀੜਤ ਕਿਸਾਨੀ ਨੂੰ ਬਚਾਉਣ ਲਈ ਐੱਸ.ਡੀ.ਆਰ.ਐਫ ਦੀਆਂ ਸ਼ਰਤਾਂ ਬਦਲੀਆਂ ਜਾਣ : ਪ੍ਰੋ. ਸਰਚਾਂਦ...

ਹੜ੍ਹ ਪੀੜਤ ਕਿਸਾਨੀ ਨੂੰ ਬਚਾਉਣ ਲਈ ਐੱਸ.ਡੀ.ਆਰ.ਐਫ ਦੀਆਂ ਸ਼ਰਤਾਂ ਬਦਲੀਆਂ ਜਾਣ : ਪ੍ਰੋ. ਸਰਚਾਂਦ ਸਿੰਘ ਖਿਆਲਾ। ਮਠਾਂ ਦੇ ਸ਼ੰਕਰਾਚਾਰੀਆ ਅਤੇ ਪ੍ਰਮੁੱਖ ਹਿੰਦੂ ਮੰਦਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਪੰਜਾਬ ਦੀ ਮਦਦ ਲਈ ਅੱਗੇ ਆਉਣ ਦਾ ਦਿੱਤਾ...

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ:...

ਹੜ੍ਹ ਪ੍ਰਭਾਵਿਤ ਇਲਾਕਿਆਂ ਦੀਆਂ ਮੰਡੀਆਂ ਵਿੱਚ ਲੋੜੀਂਦੀਆਂ ਮੈਡੀਕਲ ਅਤੇ ਸਫਾਈ ਸਹੂਲਤਾਂ ਯਕੀਨੀ ਬਣਾਈਆਂ ਜਾਣ: ਲਾਲ ਚੰਦ ਕਟਾਰੂਚੱਕ ਸਾਉਣੀ ਮੰਡੀਕਰਨ ਸੀਜ਼ਨ 2025-26 ਦੌਰਾਨ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਲਈ ਕੀਤੇ ਜਾ ਰਹੇ ਹਨ ਪੁਖਤਾ...

  ਸਰਕਾਰ ਦੀ ਮੁਫ਼ਤ ਰਾਸ਼ਨ ਸਕੀਮ ਦਾ ਲਾਹਾ ਲੈਣ ਲਈ ਆਪਣੀ ਈ.ਕੇ.ਵਾਈ.ਸੀ.ਕਰਵਾਉਣ ਲਾਭਪਾਤਰੀ

  ਸਰਕਾਰ ਦੀ ਮੁਫ਼ਤ ਰਾਸ਼ਨ ਸਕੀਮ ਦਾ ਲਾਹਾ ਲੈਣ ਲਈ ਆਪਣੀ ਈ.ਕੇ.ਵਾਈ.ਸੀ.ਕਰਵਾਉਣ ਲਾਭਪਾਤਰੀ   ·       ਜ਼ਿਲ੍ਹੇ ਅੰਦਰ 4 ਲੱਖ 20 ਹਜ਼ਾਰ 789 ਵਿਅਕਤੀ ਦੇ ਬਣੇ ਹੋਏ ਹਨ ਰਾਸ਼ਨ ਕਾਰਡ    ਮਾਨਸਾ, 12 ਸਤੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ IAS ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਲੋੜਵੰਦ ਲੋਕਾਂ ਨੂੰ...

ਨਾਲੋ ਨਾਲ ਖਰੀਦ ਲਈ ਮੰਡੀਆਂ ‘ਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ –ਡਿਪਟੀ ਕਮਿਸ਼ਨਰ ਨਵਜੋਤ...

ਨਾਲੋ ਨਾਲ ਖਰੀਦ ਲਈ ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ –ਡਿਪਟੀ ਕਮਿਸ਼ਨਰ ਨਵਜੋਤ ਕੌਰ   ·        ਮੰਡੀਆਂ ਵਿਚ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ   ·        ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ-ਡਿਪਟੀ ਕਮਿਸ਼ਨਰ   ·         ਪੰਜਾਬ...

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ • ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਚੰਡੀਗੜ੍ਹ, 12 ਸਤੰਬਰ: ਮੁੱਖ ਮੰਤਰੀ ਸ. ਭਗਵੰਤ...

    ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨ

      ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀ ਫੈਲਣ ਤੋਂ ਬਚਾਅ ਲਈ ਸਰਗਰਮ ਉਪਰਾਲੇ ਕਰਨ ਅਧਿਕਾਰੀ-ਡਿਪਟੀ ਕਮਿਸ਼ਨ       ਡਿਪਟੀ ਕਮਿਸ਼ਨਰ ਨੇ ਪ੍ਰਭਾਵਿਤ ਇਲਾਕਿਆਂ ਵਿਚ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਨ ਦੇ ਦਿੱਤੇ ਆਦੇਸ਼        ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ ਨਵਜੋਤ ਕੌਰ   ਮਾਨਸਾ, 12 ਸਤੰਬਰ:   ਪਿਛਲੇ ਦਿਨਾਂ ਦੌਰਾਨ ਭਾਰੀ ਮਾਤਰਾ ਵਿਚ ਹੋਈ ਬਰਸਾਤ ਕਰਕੇ ਜਿੰਨ੍ਹਾਂ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋਇਆ ਉੱਥੇ ਤੁਰੰਤ ਪਾਣੀ ਦੀ ਜਾਂਚ ਅਤੇ ਫੌਗਿੰਗ ਕਰਵਾਈ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਇਕ ਵਿਸ਼ੇਸ਼ ਮੀਟਿੰਗ ਦੌਰਾਨ ਦਿੱਤੇ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਪ੍ਰਭਾਵਿਤ ਹੋਏ ਇਲਾਕਿਆਂ ਵਿਚ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਲਈ ਇੰਨ੍ਹਾਂ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਇਹ ਲੋੜੀਂਦੇ ਕਾਰਜ ਕਰਨੇ ਜ਼ਰੂਰੀ ਹਨ।   ਉਨ੍ਹਾਂ ਕਿਹਾ ਕਿ ਸਕੂਲਾਂ, ਆਂਗਣਵਾੜੀਆਂ ਵਿਚ ਪੀਣ ਵਾਲੇ ਪਾਣੀ ਦੀ ਜਾਂਚ ਅਤੇ ਕਲੋਰੀਨੇਸ਼ਨ ਕੀਤੀ ਜਾਵੇ। ਪ੍ਰਭਾਵਿਤ ਲੋਕਾਂ ਲਈ ਦਵਾਈਆਂ ਦਾ ਮੁਕੰਮਲ ਪ੍ਰਬੰਧ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਪਾਣੀ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੁਦਰਤੀ ਆਫ਼ਤ ਦੀ ਮਾਰ ਵਿਚ ਆਏ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਮੁੜ ਪਟੜੀ 'ਤੇ ਆ ਸਕੇ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਨਾਲ ਫੈਲਣ ਵਾਲੀਆਂ ਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਰਗਰਮ ਉਪਰਾਲੇ ਕੀਤੇ ਜਾਣ।   ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਜੀਤ ਪਾਲ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ, ਐਕਸੀਅਨ ਰਜਿੰਦਰ ਗਰਗ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।