ਬਿੱਟੂ ਮਸੀਹ ਖੇਮਕਰਨ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਬਣੇ

ਬਿੱਟੂ ਮਸੀਹ ਖੇਮਕਰਨ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਬਣੇ ਖੇਮਕਰਨ 1 ਸਤੰਬਰ (ਮਨਜੀਤ ਸ਼ਰਮਾਂ) ਦਿਹਾਤੀ ਮਜ਼ਦੂਰ ਸਭਾ ਬ੍ਰਾਂਚ ਖੇਮਕਰਨ ਦੀ ਜਨਰਲ ਬਾਡੀ ਮੀਟਿੰਗ ਤਰਸੇਮ ਮਸੀਹ ਖੇਮਕਰਨ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਮਰਦਾਂ, ਔਰਤਾਂ...

ਵਿਧਾਨ ਸਭਾ ਵੱਲ ਮਾਰਚ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦਰਮਿਆਨ ਰੇੜਕਾ...

ਵਿਧਾਨ ਸਭਾ ਵੱਲ ਮਾਰਚ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦਰਮਿਆਨ ਰੇੜਕਾ ਜਾਰੀ ਵਿਧਾਨ ਸਭਾ ਵੱਲ ਮਾਰਚ ਨੂੰ ਲੈ ਕੇ ਪ੍ਰਸ਼ਾਸਨ ਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦਰਮਿਆਨ ਰੇੜਕਾ ਜਾਰੀ ਚੰਡੀਗੜ੍ਹ 1 ਸਤੰਬਰ ਦਲਜੀਤ ਕੌਰ ਚੰਡੀਗੜ੍ਹ, 1 ਸਤੰਬਰ,...

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ...

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ ਕਿਹਾ, ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਅਜਿਹੀਆਂ ਕਾਰਵਾਈਆਂ ਨਿਯਮਿਤ ਤੌਰ ’ਤੇ ਕੀਤੀਆਂ...

ਪੰਜਾਬ ‘ਤੇ ਦਿੱਲੀ ਵਿਚ ਬਿਜਲੀ ਮੁਫਤ ਹੋ ਸਕਦੀ ਹੈ ਤਾਂ ਹਰਿਆਣਾ ਵਿਚ ਕਿਉਂ ਨਹੀਂ?:...

ਪੰਜਾਬ 'ਤੇ ਦਿੱਲੀ ਵਿਚ ਬਿਜਲੀ ਮੁਫਤ ਹੋ ਸਕਦੀ ਹੈ ਤਾਂ ਹਰਿਆਣਾ ਵਿਚ ਕਿਉਂ ਨਹੀਂ?: ਭਗਵੰਤ ਮਾਨ ਹਰਿਆਣਾ ਦੇ ਲੋਕਾਂ ਨੇ ਕਾਂਗਰਸ, ਭਾਜਪਾ ਅਤੇ ਇਨੈਲੋ ਨੂੰ ਕਈ ਵਾਰ ਮੌਕੇ ਦਿੱਤੇ, ਪਰ ਕੁਝ ਨਹੀਂ ਸੁਧਰਿਆ: ਭਗਵੰਤ ਮਾਨ ਦਿੱਲੀ...

ਪ੍ਰਵਾਸੀ ਪੰਜਾਬੀਆਂ ਨੇ ਪੰਜਾਬ ਸਰਕਾਰ ਨੂੰ ਦਿੱਲੀ ਵਾਂਗ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ...

ਪ੍ਰਵਾਸੀ ਪੰਜਾਬੀਆਂ ਨੇ ਪੰਜਾਬ ਸਰਕਾਰ ਨੂੰ ਦਿੱਲੀ ਵਾਂਗ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਬੱਸਾ ਚਲਾਉਣ ਅਤੇ ਸਹਾਇਤਾ ਕੇਂਦਰ ਸਥਾਪਤ ਕਰਨ ਦੀ ਕੀਤੀ ਮੰਗ ਪੰਜਾਬ ਸਰਕਾਰ ਅੰਮ੍ਰਿਤਸਰ ਨੂੰ ਅਣਗੌਲਿਆਂ ਕਰ ਦਿੱਲੀ ਹਵਾਈ ਅੱਡੇ ਨੂੰ ਦੇ ਰਹੀ ਤਰਜੀਹ: ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਅਗਸਤ 31, 2024: ਪੰਜਾਬ ਸਰਕਾਰ ਵੱਲੋਂ ਹਾਲ ਵਿੱਚ ਹੀ ਪ੍ਰਵਾਸੀ ਪੰਜਾਬੀਆਂ ਨੂੰ ਦਿੱਲੀ ਹਵਾਈ ਅੱਡੇ ਉੱਪਰ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਇਕ ਸਹਾਇਤਾ ਕੇਂਦਰ ਸਥਾਪਿਤ ਕੀਤੇ ਜਾਣ ਤੋਂ ਬਾਅਦ ਅੰਮ੍ਰਿਤਸਰ ਹਵਾਈ ਅੱਡੇ ਨੂੰ ਹੋਰ ਵਿਕਸਤ ਅਤੇ ਉਡਾਣਾਂ ਸ਼ੁਰੂ ਕਰਾਉਣ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਪੰਜਾਬ ਦੀ ਮਾਨ ਸਰਕਾਰ ਸਿਫਤੀ ਦੇ ਘਰ ਅੰਮ੍ਰਿਤਸਰ ਅਤੇ ਪੰਜਾਬ ਦੇ ਸਭ ਤੋਂ ਵੱਡੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨਾਲ ਵਿਤਕਰਾ ਕਰਕੇ ਇਸ ਨੂੰ ਪੂਰੀ ਤਰਾਂ ਨਜ਼ਰ-ਅੰਦਾਜ਼ ਕਰ ਰਹੀ ਹੈ। ਫ਼ਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਉੱਤਰੀ ਅਮਰੀਕਾ ਦੇ ਕਨਵੀਨਰ ਅਨੰਤਦੀਪ ਸਿੰਘ ਢਿੱਲੋਂ (ਕੈਨੇਡਾ), ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ (ਅਮਰੀਕਾ) ਅਤੇ ਭਾਰਤ ਦੇ ਕਨਵੀਨਰ ਯੋਗੇਸ਼ ਕਾਮਰਾ ਨੇ ਇੱਕ ਸਾਂਝੇ ਬਿਆਨ ‘ਚ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸੂਬਾ ਸਰਕਾਰ ਵੱਲੋਂ ਜਿਹੜੀਆਂ ਸੰਬੰਧਤ ਸਹੂਲਤਾਂ ਮਿਲ਼ਨੀਆਂ ਚਾਹੀਦੀਆਂ ਹਨ, ਉਨ੍ਹਾਂ ਦੇ ਬਾਬਤ ਉਹ ਜਲਦ ਹੀ ਲੋੜੀਂਦੇ ਕਦਮ ਚੁੱਕੇ। ਬੜੀ ਹੈਰਾਨੀ ‘ਤੇ ਚਿੰਤਾਂ ਵਾਲੀ ਗੱਲ ਹੈ ਕਿ ਅੰਮ੍ਰਿਤਸਰ ਭਾਰਤ ਦਾ ਇੱਕੋ ਇੱਕ ਅਜਿਹਾ ਅੰਤਰਰਾਸ਼ਟਰੀ ਹਵਾਈ ਅੱਡਾ ਹੈ ਜਿੱਥੇ ਸੂਬਾ ਸਰਕਾਰ ਨੇ ਬੱਸ ਸੇਵਾ ਦਾ ਪ੍ਰਬੰਧ ਨਹੀਂ ਕੀਤਾ ਹੈ। ਇਸ ਦੇ ਉਲਟ ਪੰਜਾਬ ਸਰਕਾਰ ਨੇ ਦਿੱਲੀ ਹਵਾਈ ਅੱਡੇ ਲਈ ਪੰਜਾਬ ਤੋਂ ਵੋਲਵੋ ਬੱਸ ਸੇਵਾ ਅਤੇ ਹੁਣ ਨਵੇਂ ਖੋਲੇ ਗਏ ਸਹਾਇਤਾ ਕੇਂਦਰ ਉੱਪਰ ਤਿੰਨ ਮੁਲਾਜ਼ਮ ਅਤੇ ਦੋ ਗੱਡੀਆਂ ਹਰ ਵੇਲੇ ਤਾਇਨਾਤ ਕਰਨ ਦਾ ਦਾਅਵਾ ਕੀਤਾ ਹੈ। ਇਨੀਸ਼ੀਏਟਿਵ ਦੇ ਆਗੂਆਂ ਨੇ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਸ਼ਹਿਰ ਦੇ ਨਾਲ ਨਾਲ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਤੱਕ ਬੱਸਾਂ ਚਲਾਉਣ ਲਈ ਪੰਜਾਬ ਸਰਕਾਰ ਨੂੰ ਕਿਸੇ ਤੋਂ ਮਨਜ਼ੂਰੀ ਲੈਣ ਦੀ ਕੋਈ ਲੋੜ ਨਹੀਂ ਹੈ, ਅਜਿਹਾ ਕੰਮ ਸਰਕਾਰ ਆਪਣੇ ਪੱਧਰ 'ਤੇ ਕਰ ਸਕਦੀ ਹੈ। ਇਸ ਨਾਲ ਅੰਮ੍ਰਿਤਸਰ ਹਵਾਈ ਅੱਡੇ ਉੱਪਰ ਉਤਰਨ ਵਾਲੇ ਬਹੁਤ ਸਾਰੇ ਯਾਤਰੀ ਜਿਸ ਵਿੱਚ ਵੱਡੀ ਗਿਣਤੀ ਹੁਣ ਪ੍ਰਵਾਸੀ ਪੰਜਾਬੀਆਂ ਦੀ ਵੀ ਹੈ, ਸਸਤੇ ਵਿੱਚ ਆਪਣੇ ਘਰਾਂ ਤੱਕ ਪਹੁੰਚ ਸਕਣਗੇ ਅਤੇ ਅੰਮ੍ਰਿਤਸਰ ਤੋਂ ਹੋਰ ਉਡਾਣਾਂ ਲੈਣ ਲਈ ਉਤਸ਼ਾਹਿਤ ਹੋਣਗੇ। ਏਅਰਪੋਰਟ ਤੋਂ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਵਾਹਗਾ ਬਾਰਡਰ ਅਤੇ ਸ਼ਹਿਰ ਦੀਆਂ ਹੋਰਨਾਂ ਕਈ ਥਾਵਾਂ ਲਈ ਵੀ ਸੈਲਾਨੀ ਏਅਰਪੋਰਟ ਤੋਂ ਆ ਜਾ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ, ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਸਮੇਂ-ਸਮੇਂ ਬੇਨਤੀ ਕੀਤੀ ਜਾਂਦੀ ਰਹੀ ਹੈ, ਕਈ ਚਿੱਠੀਆਂ ਵੀ ਲਿਖੀਆਂ ਜਾ ਚੁੱਕੀਆਂ ਹਨ, ਪਰ ਸਰਕਾਰ ਨੇ ਮੰਗਾਂ ਪ੍ਰਤੀ ਕੋਈ ਗੰਭੀਰਤਾ ਨਹੀਂ ਦਿਖਾਈ ਹੈ। ਇਸ ਸਭ ਤੋਂ ਇਹੀ ਜਾਹਰ ਹੁੰਦਾ ਹੈ ਕਿ ਸਿਫਤੀ ਦੇ ਘਰ, ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਏਅਰਪੋਰਟ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਢਿੱਲੋਂ ਨੇ ਅੱਗੇ ਕਿਹਾ ਕਿ ਕਈ ਵਾਰ ਵੇਖਣ ‘ਚ ਆਇਆ ਹੈ ਜਦੋਂ ਵੀ ਕੋਈ ਨਵੀਂ ਉਡਾਣ ਸ਼ੁਰੂ ਹੋਵੇ ਤਾਂ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਸਿਆਸਤਦਾਨਾਂ ਵਿਚ ਸਿਆਸੀ ਲਾਹਾ ਲੈਣ ਲਈ ਦੋੜ ਲੱਗ ਜਾਂਦੀ ਹੈ। ਸਰਕਾਰ ਅਤੇ ਨੇਤਾ ਪੰਜਾਬ ਦੇ ਹਵਾਈ ਅੱਡਿਆਂ ਤੋਂ ਉਡਾਣਾਂ ਨਾ ਸ਼ੁਰੂ ਹੋਣ ਦਾ ਦੋਸ਼ ਬਹੁਤੀ ਵਾਰ ਕੇਂਦਰ ਸਰਕਾਰ ‘ਤੇ ਵੀ ਲਾਉਂਦੇ ਹਨ ਪਰ ਸੂਬੇ ਦੀ ਸਰਕਾਰ ਵੱਲੋਂ ਹਵਾਈ ਅੱਡੇ ਲਈ ਬੱਸ ਸੇਵਾ ਜਾਂ ਹੋਰ ਸਹੂਲਤਾਂ ਮੁਹਈਆ ਕਰਨ ਸੰਬੰਧੀ ਇਹ ਕੋਈ ਕਾਰਵਾਈ ਨਹੀਂ ਕਰਦੇ, ਜੱਦ ਕਿ ਇਹ ਸਭ ਮਸਲੇ ਪੰਜਾਬ ਸਰਕਾਰ ਦੇ ਦਾਇਰੇ ‘ਚ ਹਨ। ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਜਾਨਾਂ ਔਸਤਨ 65 ਤੋਂ 70 ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਹਨ ਅਤੇ 10,000 ਤੋਂ ਵੱਧ ਯਾਤਰੀਆਂ ਦੀ ਆਵਾਜਾਈ ਹੋ ਰਹੀ ਹੈ। ਇੱਥੋਂ ਭਾਰਤ ਦੇ 10 ਅਤੇ 9 ਵਿਦੇਸ਼ੀ ਹਵਾਈ ਅੱਡਿਆਂ ਜਿਨ੍ਹਾਂ ਵਿਚ ਲੰਡਨ, ਬਰਮਿੰਘਮ, ਮਿਲਾਨ ਮਿਲਪੇਨਸਾ, ਮਿਲਾਨ ਬਰਗਾਮੋ, ਰੋਮ, ਸਿੰਗਾਪੁਰ, ਕੁਆਲਾਲੰਪੂਰ, ਦੋਹਾ, ਸ਼ਾਰਜਾਹ, ਦੁਬਈ ਲਈ ਉਡਾਣਾਂ ਹਨ।

ਤਾਲਮੇਲ ਕਮੇਟੀ ਵੱਲੋਂ ਬਾਇਓ ਗੈਸ ਫ਼ੈਕਟਰੀਆਂ ਪੱਕੇ ਤੌਰ ਤੇ ਬੰਦ ਕਰਾਉਣ ਲਈ ਚੱਕਾ ਜਾਮ...

ਲੁਧਿਆਣਾ, 31 ਅਗਸਤ, 2024: ਪੰਜ ਮਹੀਨਿਆਂ ਤੋਂ ਲੁਧਿਆਣਾ ਜਿਲੇ 'ਚ ਅਖਾੜਾ, ਭੂੰਦੜੀ, ਮੁਸ਼ਕਾਬਦ, ਘੁੰਗਰਾਲੀ ਰਾਜਪੂਤਾਂ ਤੇ ਜਲੰਧਰ ਜਿਲੇ ਚ ਭੋਗਪੁਰ , ਕੰਧੋਲਾ, ਬਿੰਜੋ ਆਦਿ ਥਾਵਾਂ ਤੇ ਉਸਾਰੀ ਅਧੀਨ ਅਤੇ ਇੱਕ ਥਾਂ ਤੇ ਚੱਲ ਰਹੀ...

ਸੀਬਾ ਸਕੂਲ ‘ਚ ਨੁੱਕੜ ਨਾਟਕ ‘ਮਾਤਾ ਧਰਤਿ ਮਹਤੁ’ ਦਾ ਮੰਚਨ

ਲਹਿਰਾਗਾਗਾ, 31 ਅਗਸਤ, 2024: ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦੇ ਅੰਮ੍ਰਿਤਾ ਯਾਦਗਾਰੀ ਓਪਨ ਥਿਏਟਰ ਵਿੱਚ ਪੀਪਲਜ਼ ਆਰਟ ਗਰੁੱਪ, ਪਟਿਆਲਾ ਵੱਲੋਂ ਸੱਤਪਾਲ ਬੰਗਾਂ ਦੀ ਨਿਰਦੇਸ਼ਨਾ ਹੇਠ ਪਾਣੀ ਦੀ ਸੰਭਾਲ ਅਤੇ ਨਸ਼ਿਆਂ ਦੇ ਮਾਰੂ ਪ੍ਰਭਾਵ ਤੋਂ...

ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਮਹਿੰਮ ਤਹਿਤ 11 ਮੁਕੱਦਮੇ ਦਰਜ, 12 ਵਿਅਕਤੀ ਗ੍ਰਿਫਤਾਰ:...

ਸੰਗਰੂਰ, 31 ਅਗਸਤ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਪੰਜਾਬ ਪੁਲਿਸ ਨੂੰ ਵੱਡੀ ਜੰਗ ਵਿੱਢਣ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਸੰਗਰੂਰ ਵੱਲੋਂ ਵਧੀਆ ਕਾਰਗੁਜ਼ਾਰੀ ਕੀਤੀ ਜਾ...

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਦੋ ਸਤੰਬਰ ਨੂੰ ਚੰਡੀਗੜ੍ਹ ਵਿੱਚ ਹਜ਼ਾਰਾਂ ਕਿਸਾਨ ਹੋਣ ਦੇ ਸ਼ਾਮਿਲ...

ਬਰਨਾਲਾ, 31 ਅਗਸਤ, 2024: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਪ੍ਰਧਾਨ ਡਾਕਟਰ ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਬਰਨਾਲਾ ਵਿਖੇ ਹੋਈ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਚੰਡੀਗੜ੍ਹ ਵਿੱਚ ਦੋ ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਖੱਜਲ ਖੁਆਰੀ ਰਹਿਤ...

ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਸਮੂਹ ਅਫ਼ਸਰਾਂ/ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਇੱਥੇ ਮਹਾਤਮਾ ਗਾਂਧੀ...