ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਮਾਗਮਾਂ ਅਤੇ ਨਗਰ ਕੀਰਤਨ ‘ਚ ਦੂਰੋਂ ਨੇੜਿਓਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ

ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਸਮਾਗਮਾਂ ਅਤੇ ਨਗਰ ਕੀਰਤਨ ‘ਚ ਦੂਰੋਂ ਨੇੜਿਓਂ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰੀ ਵੱਲੋਂ: ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ: ਖਾਲਸਾ ਸਾਜਨਾ ਦਿਵਸ ਮੌਕੇ ਅਮਰੀਕਾ ਦੇ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨੈਟੀ ਵਿਖੇ ਖਾਲਸਾ ਸਾਜਨਾ ਦਿਵਸ ਹਰ ਸਾਲ ਵਾਂਗ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਗੁਰੂ ਨਾਨਕ ਸੁਸਾਇਟੀ ਆਫ ਗ੍ਰੇਟਰ ਸਿਨਸਿਨੈਟੀ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਸੰਬੰਧੀ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਪੰਜ ਪਿਆਰਿਆ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਗੁਰਦੁਆਰਾ ਸਾਹਿਬ ਦੇ ਨਾਲ ਲਗਦੀਆਂ ਕਈ ਰਿਹਾਸ਼ੀ ਅਬਾਦੀਆਂ ਵਿੱਚੋਂ ਦੀ ਲੰਗਿਆਂ। ਸਿਨਸਿਨੈਟੀ ਤੋਂ ਬਾਬਾ ਜਵੰਦ ਸਿੰਘ ਮਿਸ਼ਲ ਸ਼ਹੀਦਾ ਗੱਤਕਾ ਅਤੇ ਇੰਡਿਆਣਾ ਤੋਂ ਪੁੱਜੇ ਬਾਬਾ ਫਤਹਿ ਸਿੰਘ ਜੀ ਗੱਤਕਾ ਅਖਾੜਾ ਜੱਥੇ ਦੇ 4 ਸਾਲ ਦੀ ਉਮਰ ਤੋਂ ਲੈ ਕੇ ਵੱਡੀ ਉਮਰ ਦੇ ਸਿੰਘ ਅਤੇ ਸਿੰਘਣੀਆਂ ਨੇ ਨਗਰ ਕੀਰਤਨ ਦੌਰਾਨ ਗਤਕੇ ਦੇ ਜੋਹਰ ਦਿਖਾਏ। ਸੰਗਤ ਦੀ ਗਿਣਤੀ ਹਰ ਸਾਲ ਵੱਧ ਰਹੀ ਹੈ, ਜਿਸ ਵਿੱਚ ਡੇਟਨ, ਗੁਆਂਢੀ ਰਾਜਾਂ ਦੇ ਸ਼ਹਿਰਾਂ ਜਿਵੇਂ ਕਿ ਇੰਡੀਆਨਾਪੋਲਿਸ (ਇੰਡੀਆਨਾ) ਅਤੇ ਕੈਂਟਕੀ ਦੇ ਕਈ ਸ਼ਹਿਰਾਂ ਤੋਂ ਸੰਗਤਾਂ ਨੇ ਨਗਰ ਕੀਰਤਨ ‘ਚ ਹਾਜ਼ਰੀ ਭਰੀ। ਅਮਰੀਕਨਾਂ ਨੇ ਵੀ ਆਪਣੇ ਘਰਾਂ ਦੇ ਬਾਹਰ ਆ ਕੇ ਸਿੱਖ ਸੰਗਤ ਨੂੰ ਵਧਾਈ ਦਿੱਤੀ। ਇਸ ਨਾਲ ਉਹਨਾਂ ਨੂੰ ਵੀ ਸਿੱਖਾਂ ਬਾਰੇ ਹੋਰ ਜਾਣਕਾਰੀ ਮਿਲੀ। ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਕੀਰਤਨੀ ਜਥੇ ਭਾਈ ਪਰਮਜੀਤ ਸਿੰਘ ਲੁਧਿਆਣੇ ਵਾਲੇ, ਭਾਈ ਜੀਤ ਸਿੰਘ, ਭਾਈ ਅੰਗਦਦੀਪ ਸਿੰਘ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਵਿਸਾਖੀ ਦੇ ਇਹਨਾਂ ਸਮਾਗਮਾਂ ਦੌਰਾਨ ਪੂਰਾ ਹਫਤਾ ਢਾਡੀ ਜੱਥੇ ਭਾਈ ਕੁਲਵੰਤ ਸਿੰਘ ਪੰਡੋਰੀ ਵਾਲੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ ਅਤੇ ਭਾਈ ਜਗਬੀਰ ਸਿੰਘ ਨੇ ਕਥਾ ਦੁਆਰਾ ਗਿਆਨ ਸਾਂਝਾ ਕੀਤਾ। ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਮੁਫਤ ਮੈਡੀਕਲ ਕੈੰਪ ਵੀ ਲਗਾਇਆ ਗਿਆ ਜਿਸ ਵਿੱਚ ਬਲੱਡ ਪਰੈਸ਼ਰ, ਡਾਕਟਰੀ ਚੈੱਕ ਅਤੇ ਸਲਾਹ ਮਸ਼ਵਰਾ ਆਦਿ ਵੀ ਦਿੱਤਾ ਗਿਆ। ਸਿੱਖ ਭਾਈਚਾਰੇ ਦੇ ਡਾਕਟਰੀ ਖਿੱਤੇ ਨਾਲ ਜੁੜੇ ਮੈਂਬਰਾਂ ਨੇ ਇਹ ਸੇਵਾ ਕੀਤੀ। ਪ੍ਰਬੰਧਕ ਕਮੇਟੀ ਨੇ ਸਮੂਹ ਸੰਗਤ, ਸੇਵਾਦਾਰਾਂ ਅਤੇ ਸ਼ਹਿਰ ਵਿੱਚ ਕੱਢੇ ਗਏ ਨਗਰ ਕੀਰਤਨ ’ਚ ਆਪਣੀਆਂ ਸੇਵਾਵਾਂ ਦੇਣ ਲਈ ਵੈਸਟ ਚੈਸਟਰ ਪੁਲਿਸ ਦਾ ਧੰਨਵਾਦ ਕੀਤਾ।

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ.ਜੀ ਆਫਿਸ ਵਿੱਚ ਐਸ.ਸੀ ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ...

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਏ.ਜੀ ਆਫਿਸ ਵਿੱਚ ਐਸ.ਸੀ ਭਾਈਚਾਰੇ ਨਾਲ ਸੰਬੰਧਿਤ ਵਕੀਲਾਂ ਦੀ ਭਰਤੀ ਲਈ ਆਮਦਨ ਯੋਗਤਾ ਘਟਾਏ ਜਾਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ...

ਕੀ ਬਾਜਵਾ ਨੂੰ ਪੰਨੂ ਵਰਗੇ ਗ਼ੱਦਾਰ ਦਾ ਸਾਥ ਮੰਜੂਰ ਹੈ? ਜਿਹੜਾ ਬਾਬਾ ਸਾਹਿਬ ਵਿਰੁੱਧ...

ਕੀ ਬਾਜਵਾ ਨੂੰ ਪੰਨੂ ਵਰਗੇ ਗ਼ੱਦਾਰ ਦਾ ਸਾਥ ਮੰਜੂਰ ਹੈ? ਜਿਹੜਾ ਬਾਬਾ ਸਾਹਿਬ ਵਿਰੁੱਧ ਜ਼ਹਿਰ ਉਗਲਦਾ ਹੈ ਹਰਪਾਲ ਚੀਮਾ ਦਾ ਸੰਕਲਪ- "ਅਸੀਂ ਆਪਣੀ ਜ਼ਿੰਦਗੀ ਦੇ ਆਖ਼ਰੀ ਪਲਾਂ ਤੱਕ ਬਾਬਾ ਸਾਹਿਬ ਦੇ ਵਿਚਾਰਾਂ ਦੀ ਰਾਖੀ ਕਰਾਂਗੇ" ਵਿਧਾਇਕ...

ਪੰਜਾਬ ਸਿੱਖਿਆ ਕ੍ਰਾਂਤੀ : ਜਲੰਧਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ 2.02 ਕਰੋੜ ਰੁਪਏ ਦੇ...

ਪੰਜਾਬ ਸਿੱਖਿਆ ਕ੍ਰਾਂਤੀ : ਜਲੰਧਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ’ਚ 2.02 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਦੀ ਗਿਣਤੀ ਵਧੀ : ਮੋਹਿੰਦਰ ਭਗਤ ਚੰਡੀਗੜ੍ਹ/ ਜਲੰਧਰ, 18 ਅਪ੍ਰੈਲ...

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 87.75 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਵੇਗੀ...

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 87.75 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਵੇਗੀ ਪੁਲਾਂ ਦੀ ਉਸਾਰੀ: ਹਰਜੋਤ ਬੈਂਸ • ਸਿੱਖਿਆ ਮੰਤਰੀ ਵੱਲੋਂ ਭਾਖੜਾ ਨਹਿਰ ’ਤੇ ਪੰਜ ਪੁਲ ਬਣਾਉਣ ਦਾ ਐਲਾਨ •ਸਵਾਂ ਨਦੀ ’ਤੇ ਐਲਗਰਾਂ ਪੁਲ...

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਗੁਜਰਪੁਰਾ ਵਿਖੇ ਸੈਂਕੜੇ ਪਰਿਵਾਰ ਭਾਜਪਾ ਵਿੱਚ ਸ਼ਾਮਲ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਗੁਜਰਪੁਰਾ ਵਿਖੇ ਸੈਂਕੜੇ ਪਰਿਵਾਰ ਭਾਜਪਾ ਵਿੱਚ ਸ਼ਾਮਲ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ 'ਆਪ' ਸਰਕਾਰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ- ਹਰਜੀਤ ਸੰਧੂ ਚੋਹਲਾ...

*ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੀ ਨਵੀਂ ਅਨਾਜ ਮੰਡੀ ‘ਚ ਕਣਕ ਦੀ ਖਰੀਦ...

*ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੀ ਨਵੀਂ ਅਨਾਜ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਈ ਜ਼ਿਲ੍ਹੇ ’ਚ 2100 ਮੀਟਰਿਕ ਟਨ ਕਣਕ ਦੀ ਖ਼ਰੀਦ, 100 ਫੀਸਦੀ ਕਿਸਾਨਾਂ ਨੂੰ ਕੀਤੀ ਅਦਾਇਗੀ ਚੰਡੀਗੜ੍ਹ/ਜਲੰਧਰ, 17 ਅਪ੍ਰੈਲ ਪੰਜਾਬ ਦੇ ਬਾਗਬਾਨੀ, ਸੁਤੰਤਰਤਾ...

ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ...

ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ - ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗਰੂਰ ਵਿਖੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ -...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼ * ⁠ਪਸ਼ੂ ਪਾਲਣ ਮੰਤਰੀ ਨੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿੱਚ ਇਨ-ਪੇਸ਼ੈਂਟ ਡਿਪਾਰਟਮੈਂਟ (ਆਈ.ਪੀ.ਡੀ.) ਵਾਰਡ ਦਾ ਕੀਤਾ ਉਦਘਾਟਨ •ਇਨ੍ਹਾਂ ਪੌਲੀਕਲੀਨਿਕਾਂ ਵਿੱਚ...

ਸਾਂਝੀ ਸਿੱਖਿਆ ਸੰਸਥਾ ਵਲੋੰ ਵਿੱਦਿਅਕ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੇ ਅਧੀਨ ਸੈਂਟਰ ਢੇਰ ਅਤੇ...

ਸਾਂਝੀ ਸਿੱਖਿਆ ਸੰਸਥਾ ਵਲੋੰ ਵਿੱਦਿਅਕ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਦੇ ਅਧੀਨ ਸੈਂਟਰ ਢੇਰ ਅਤੇ ਜਿੰਦਵੜੀ ਦੇ ਸਮੂਹ ਪਿੰਡਾਂ ਦੀਆਂ ਪੰਚਾਇਤਾਂ ਦੀ ਇੱਕ ਸਾਂਝੀ ਮੀਟਿੰਗ ਸ਼੍ਰੀ ਅਨੰਦਪੁਰ ਸਾਹਿਬ , 17 ਅਪ੍ਰੈਲ 2025  ਬਲਾਕ ਵਿਕਾਸ ਅਤੇ ਪੰਚਾਇਤ ਅਫਸਰ,...