ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ

ਵਿਧਾਇਕਾ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਨੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਕੀਤਾ ਦੌਰਾ ਸਬੰਧਤ ਅਧਿਕਾਰੀਆਂ ਨੂੰ ਸਾਫ਼ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ 4 ਨਵੰਬਰ 2024 – ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ ਜੀਵਨਜੋਤ ਕੌਰ ਨੇ ਮੰਡੀ ਵਿਖੇ ਲੱਗੇ ਕੂੜੇ ਦੇ ਢੇਰ ਨੂੰ ਦੇਖ ਕੇ ਸਬੰਧਤ ਅਧਿਕਾਰੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਮੰਡੀ ਵਿੱਚ ਸਾਫ਼ ਸਫ਼ਾਈ ਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਕਿਹਾ ਕਿ ਇਸ ਮੰਡੀ ਵਿੱਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਫੱਲ -ਸਬਜ਼ੀਆਂ ਵੇਚਣ ਅਤੇ ਖਰੀਦਣ ਲਈ ਆਉਂਦੇ ਹਨ ਅਤੇ ਇਥੇ ਲੱਗੇ ਕੂੜੇ ਦੇ ਢੇਰ ਦੇਖ ਕੇ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦੇ ਹਨ। ਉਨਾਂ ਕਿਹਾ ਕਿ ਜਦਕਿ ਇਹ ਕੰਮ ਜਿਲ੍ਹਾ ਮੰਡੀ ਅਫ਼ਸਰ ਵਲੋਂ ਅਤੇ ਨਗਰ ਨਿਗਮ ਵਲੋਂ ਸਾਂਝੇ ਤੋਰ ਤੇ ਮਿਲ ਕੇ ਮੰਡੀ ਦੀ ਸਫ਼ਾਈ ਨੂੰ ਯਕੀਨੀ ਬਣਾਉਣਾ ਹੈ। ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾ ਜਾਰੀ ਕਰਦਿਆਂ ਕਿਹਾ  ਕਿ ਉਹ ਰਾਤ ਵੇਲੇ ਮੰਡੀ ਦੀ ਸਫ਼ਾਈ ਨੂੰ ਕਰਨਾ ਯਕੀਨੀ ਬਣਾਉਣ। ਉਨਾਂ ਕਿਹਾ ਕਿ ਤੜਕਸਾਰ ਸਵੇਰੇ ਤਿੰਨ ਵਜੇ ਹੀ ਮੰਡੀ ਵਿੱਚ ਲੋਕਾਂ ਦਾ ਆਉਣਾ ਜਾਣਾ ਸ਼ੁਰੂ ਹੋ ਜਾਂਦਾ ਹੈ। ਇਸ ਲਈ ਜ਼ਰੂਰਤ ਹੈ ਕਿ ਮੰਡੀ ਦੀ ਸਫ਼ਾਈ ਨੂੰ ਰਾਤ ਵੇਲੇ ਹੀ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਮੰਡੀ ਅਫ਼ਸਰ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੇ ਤੌਰ ਤੇ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਮੰਡੀ ਦੀ ਸਫ਼ਾਈ, ਪੀਣ ਵਾਲਾ ਪਾਣੀ, ਲਾਈਟਾਂ, ਸੜ੍ਹਕ ਦੀ ਮੁਰੰਮਤ, ਪਾਣੀ ਦਾ ਨਿਕਾਸ ਆਦਿ ਯਕੀਨੀ ਬਣਾਇਆ ਜਾਵੇ।   ਕੈਪਸ਼ਨ : ਵਿਧਾਇਕਾ ਮੈਡਮ ਜੀਵਨਜੋਤ ਕੌਰ, ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲ੍ਹਾ ਮੰਡੀ ਦਾ ਦੌਰਾ ਕਰਦੇ ਹੋਏ। ===---       ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ ਤਕਨੀਕੀ ਜਾਣਕਾਰੀ ਲਈ ਕਿਸਾਨ ਵੀਰ ਆਪਣੇ ਨਜਦੀਕੀ ਖੇਤੀਬਾੜੀ ਦਫਤਰ ਵਿਖੇ ਤਇਨਾਤ ਖੇਤੀ ਮਾਹਿਰਾਂ ਨਾਲ ਕਰਨ ਰਾਬਤਾ - ਮੁੱਖ ਖੇਤੀਬਾੜੀ ਅਫਸਰ ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾ ਅਨੁਸਾਰ ਹੀ ਕੀਤੀ ਜਾਵੇ: ਅੰਮ੍ਰਿਤਸਰ 4 ਨਵੰਬਰ 2024 -- ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਨੇ...

ਸੇਵਾ ਮੁਕਤ ਡੀ.ਐਸ .ਪੀ ਦਰਸ਼ਨ ਸਿੰਘ ‘ਤੇ ਮਹਿਲਾ ਵੱਲੋਂ ਲਾਏ ਝੂਠੇ ਦੋਸਾਂ ਦੀ ਨਿਖੇਧੀ 

ਸੇਵਾ ਮੁਕਤ ਡੀ.ਐਸ .ਪੀ ਦਰਸ਼ਨ ਸਿੰਘ 'ਤੇ ਮਹਿਲਾ ਵੱਲੋਂ ਲਾਏ ਝੂਠੇ ਦੋਸਾਂ ਦੀ ਨਿਖੇਧੀ  ਨਾਭਾ ਵਿੱਚ ਦਫਤਰ ਜਬਰ ਜੁਲਮ ਵਿਰੋਧੀ ਫਰੰਟ ਵਿਖੇ ਵੱਖ ਵੱਖ ਸੰਸਥਾਵਾਂ ਦੀ ਸਾਂਝੀ ਮੀਟਿੰਗ ਫਰੰਟ ਦੇ    ਪ੍ਧਾਨ ਰਾਜ ਸਿੰਘ ਟੋਡਰਵਾਲ...

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ •ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ ਵੱਲੋਂ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਦੀ ਮਨਜ਼ੂਰੀ ਚੰਡੀਗੜ੍ਹ, 12 ਮਈ 2025: ਖੇਤੀਬਾੜੀ ਸਿੱਖਿਆ ‘ਚ ਇਕਸਾਰਤਾ...

ਰਿਹਾਇਸ਼ੀ ਘਰਾਂ ਦੀ ਸਮੱਸਿਆ ਕੈਨੇਡਾ ਦੀਆਂ ਬੁਨਿਆਦੀ ਸਮੱਸਿਆਵਾਂ ‘ਚੋਂ ਇੱਕ ਹੈ: ਮਾਇਸੋ

ਕੈਨੇਡਾ, ਕੈਨੇਡਾ ਦੇ ਇੱਕ ਮੰਤਰੀ ਜਿਲ ਡਨਲੌਪ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਓਨਟਾਰੀਓ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਰਿਹਾਇਸ਼ ਦੀ ਗਰੰਟੀ ਦੇਣ ਦੀ ਲੋੜ ਹੋਵੇਗੀ। ਉਹਨਾਂ  ਕਿਹਾ ਕਿ ਸਰਕਾਰ...

ਆਪ ਆਗੂ ਬਲਤੇਜ ਪੰਨੂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਾਈ ਵਿਚ ਸਾਜ਼ਿਸ਼ ਰਚਣ...

ਆਪ ਆਗੂ ਬਲਤੇਜ ਪੰਨੂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਾਈ ਵਿਚ ਸਾਜ਼ਿਸ਼ ਰਚਣ ਦੇ ਲਾਏ ਦੋਸ਼ ਯੁੱਧ ਨਸ਼ਿਆਂ ਵਿਰੁੱਧ’ ਨੂੰ ਪਟੜੀ ਤੋਂ ਉਤਾਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼: ਬਲਤੇਜ ਪੰਨੂ ਹਾਲ ਹੀ ਵਿੱਚ...

ਕਿਸਾਨ ਵੀਰ ਵੱਧ ਤੋਂ ਵੱਧ ਰਕਬਾ ਨਰਮੇ ਹੇਠ ਲਿਆਉਣ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀ...

ਕਿਸਾਨ ਵੀਰ ਵੱਧ ਤੋਂ ਵੱਧ ਰਕਬਾ ਨਰਮੇ ਹੇਠ ਲਿਆਉਣ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਨਰਮੇ ਦੇ ਬੀਜ ਤੇ ਸਬਸਿਡੀ ਦਾ ਲਾਭ ਲੈਣ—ਮੁੱਖ ਖੇਤੀਬਾੜੀ ਅਫਸਰ ਮਾਨਸਾ, 29 ਅਪ੍ਰੈਲ 2025: ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ...

ਖਾਦ ਦੀ ਜਮਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਹੋਵੇਗੀ ਸਖ਼ਤ ਕਾਰਵਾਈ -ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਖਾਦ ਦੀ ਜਮਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਹੋਵੇਗੀ ਸਖ਼ਤ ਕਾਰਵਾਈ -ਡਿਪਟੀ ਕਮਿਸ਼ਨਰ ਕੁਲਵੰਤ ਸਿੰਘ *ਕਾਰਜਕਾਰੀ ਮੈਜਿਸਟ੍ਰੇਟ ਅਤੇ ਖੇਤੀਬਾੜੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਵੱਲੋਂ ਕੀਤੀ ਜਾ ਰਹੀ ਹੈ ਅਚਨਚੇਤ ਚੈਕਿੰਗ ਮਾਨਸਾ, 11 ਨਵੰਬਰ 2024 ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ  ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ...

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ...

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ‘ਚ ਜੇਤੂ ਖਿਡਾਰੀਆਂ ਦਾ ਟਰਾਫੀਆਂ ਤੇ ਟਰੈਕ ਸੂਟਾਂ ਨਾਲ ਸਨਮਾਨ ਜੋਗਾ, 30 ਜਨਵਰੀ 2025 ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ)...

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਵਰ੍ਹਦੇ ਮੀਂਹ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ...

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਵਰ੍ਹਦੇ ਮੀਂਹ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਸੰਗਰੂਰ, 17 ਸਤੰਬਰ, 2023: ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ...