Farmers Protest LIVE Updates: ਸਰਕਾਰ ਦੀ ਸਖਤੀ ਮਗਰੋਂ ਕਿਸਾਨ ਅੰਦੋਲਨ ਨੇ ਮੁੜ ਫੜਿਆ ਜ਼ੋਰ, 6 ਫਰਵਰੀ ਨੂੰ ਚੱਕਾ ਜਾਮ

0
18
ਕਿਸਾਨਾਂ ਦੇ ਜੋਸ਼ ਨੂੰ ਵੇਖਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਮੁੜ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਸ ਵਾਰ ਅੰਦੋਲਨ ਨੂੰ ਦਿੱਲੀ ਦੀਆਂ ਹੱਦਾਂ ਦੇ ਨਾਲ ਹੀ ਦੇਸ਼ ਦੇ ਕੋਨੇ-ਕੋਨੇ ਤੱਕ ਲੈ ਕੇ ਜਾਣ ਦੀ ਰਣਨੀਤੀ ਬਣਾਈ ਹੈ। ਇਸ ਤਹਿਤ 6 ਫਰਵਰੀ ਨੂੰ ਦੇਸ਼ ਭਰ ਵਿੱਚ ਦੁਪਹਿਰ 12 ਤੋਂ ਲੈ ਕੇ 3 ਵਜੇ ਤੱਕ ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ।

ਸਾਂਝੀ ਸੋਚ ਬਿਊਰੋ :ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ਦੀ ਹਿੰਸਾ ਸਬੰਧੀ ਉਨ੍ਹਾਂ 120 ਲੋਕਾਂ ਦੀ ਸੂਚੀ ਪ੍ਰਕਾਸ਼ਤ ਕੀਤੀ ਹੈ ਜੋ ਟ੍ਰੈਕਟਰ ਰੈਲੀ ਦੌਰਾਨ ਹਿੰਸਕ ਹੋਏ ਸੀ। ਦਿੱਲੀ ਪੁਲਿਸ ਦੀ ਪੀਆਰਓ ਈਸ਼ਾ ਸਿੰਘਲ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਆਪਣੀ ਵੈੱਬਸਾਈਟ ‘ਤੇ ਵੀ ਇਸ ਬਾਰੇ ਜਾਣਕਾਰੀ ਦਿੱਤੀ ਹੈ। ਕੋਈ ਵੀ ਇਸਨੂੰ ਦੇਖ ਸਕਦਾ ਹੈ। ਪੁਲਿਸ ਨੇ ਕਿਸੇ ਨੂੰ ਵੀ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ਵਿੱਚ ਨਹੀਂ ਲਿਆ ਹੈ।ਮੰਗਲਵਾਰ ਨੂੰ ਸ਼ਿਵ ਸੈਨਾ (Shiv Sena) ਦੇ ਸੀਨੀਅਰ ਨੇਤਾ ਸੰਜੇ ਰਾਉਤ (Sanjay Raut) ਵੀ ਗਾਜ਼ੀਪੁਰ ਸਰਹੱਦ ‘ਤੇ ਕਿਸਾਨ ਨੇਤਾਵਾਂ ਨੂੰ ਮਿਲਣ ਆ ਰਹੇ ਹਨ। ਆਉਣ ਵਾਲੇ ਸਮੇਂ ਵਿੱਚ ਸ਼ਿਵ ਸੈਨਾ ਵੀ ਕਿਸਾਨਾਂ ਨਾਲ ਖੜ੍ਹਨ ਜਾ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਸੰਜੇ ਰਾਉਤ ਦੁਪਹਿਰ ਇੱਕ ਵਜੇ ਗਾਜ਼ੀਪੁਰ ਸਰਹੱਦ ਪਹੁੰਚ ਸਕਦੇ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਦਿੱਤੀ ਹੈ।ਕੈਪਟਨ ਨੇ ਟਵੀਟ ਕਰਦੇ ਹੋਏ ਕਿਹਾ, “ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੀ ਘਟਨਾ ਮਗਰੋਂ ਦਿੱਲੀ ਪੁਲਿਸ ਨੇ ਜਿਨ੍ਹਾਂ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਹਨ, ਉਨ੍ਹਾਂ ਦੀ ਕਾਨੂੰਨੀ ਲੜ੍ਹਾਈ ਲੜਨ ਲਈ ਪੰਜਾਬ ਸਰਕਾਰ ਨੇ 70 ਵਕੀਲਾਂ ਦੀ ਟੀਮ ਬਣਾਈ ਹੈ। ਮੈਂ ਇਸ ਘਟਨਾ ਤੋਂ ਬਾਅਦ ਲਾਪਤਾ ਹੋਏ ਕਿਸਾਨਾਂ ਦਾ ਮੁੱਦਾ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਨਿੱਜੀ ਤੌਰ ‘ਤੇ ਉਠਾਵਾਂਗਾ ਤੇ ਇਹ ਸੁਨਿਸ਼ਚਿਤ ਕਰਾਂਗਾ ਕਿ ਉਹ ਲੋਕ ਆਪਣੇ ਘਰਾਂ ਤੱਕ ਸੁਰੱਖਿਅਤ ਪਹੁੰਚਣ। ਤੁਸੀਂ ਕਿਸੇ ਵੀ ਮਦਦ ਲਈ ‘112’ ਤੇ ਕਾਲ ਕਰ ਸਕਦੇ ਹੋ।”ਕਿਸਾਨਾਂ ਦੇ ਜੋਸ਼ ਨੂੰ ਵੇਖਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਮੁੜ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਸ ਵਾਰ ਅੰਦੋਲਨ ਨੂੰ ਦਿੱਲੀ ਦੀਆਂ ਹੱਦਾਂ ਦੇ ਨਾਲ ਹੀ ਦੇਸ਼ ਦੇ ਕੋਨੇ-ਕੋਨੇ ਤੱਕ ਲੈ ਕੇ ਜਾਣ ਦੀ ਰਣਨੀਤੀ ਬਣਾਈ ਹੈ। ਇਸ ਤਹਿਤ 6 ਫਰਵਰੀ ਨੂੰ ਦੇਸ਼ ਭਰ ਵਿੱਚ ਦੁਪਹਿਰ 12 ਤੋਂ ਲੈ ਕੇ 3 ਵਜੇ ਤੱਕ ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ।

ਪਿਛੋਕੜ

ਕਿਸਾਨਾਂ ਦੇ ਜੋਸ਼ ਨੂੰ ਵੇਖਦਿਆਂ ਸੰਯੁਕਤ ਕਿਸਾਨ ਮੋਰਚੇ ਨੇ ਮੁੜ ਸੰਘਰਸ਼ ਤੇਜ਼ ਕਰ ਦਿੱਤਾ ਹੈ। ਇਸ ਵਾਰ ਅੰਦੋਲਨ ਨੂੰ ਦਿੱਲੀ ਦੀਆਂ ਹੱਦਾਂ ਦੇ ਨਾਲ ਹੀ ਦੇਸ਼ ਦੇ ਕੋਨੇ-ਕੋਨੇ ਤੱਕ ਲੈ ਕੇ ਜਾਣ ਦੀ ਰਣਨੀਤੀ ਬਣਾਈ ਹੈ। ਇਸ ਤਹਿਤ 6 ਫਰਵਰੀ ਨੂੰ ਦੇਸ਼ ਭਰ ਵਿੱਚ ਦੁਪਹਿਰ 12 ਤੋਂ ਲੈ ਕੇ 3 ਵਜੇ ਤੱਕ ਕੌਮੀ ਮਾਰਗਾਂ ਨੂੰ ਜਾਮ ਕਰਨ ਦਾ ਐਲਾਨ ਕੀਤਾ ਹੈ।

ਦਰਅਸਲ 26 ਜਨਵਰੀ ਦੀ ਘਟਨਾ ਤੋਂ ਬਾਅਦ ਸਰਕਾਰ ਕਿਸਾਨ ਸੰਘਰਸ਼ ਪ੍ਰਤੀ ਕਾਫੀ ਸਖਤੀ ਵਰਤ ਰਹੀ ਹੈ। ਕਿਸਾਨ ਲੀਡਰ ਇਸ ਸਖਤੀ ਖਿਲਾਫ ਪੂਰੇ ਦੇਸ਼ ਵਿੱਚ ਲਹਿਰ ਖੜ੍ਹੀ ਕਰਨੀ ਚਾਹੁਦੇ ਹਨ। ਹੁਣ ਤੱਕ ਇਸ ਨੂੰ ਕਿਸਾਨੀ ਅੰਦੋਲਨ ਵਜੋਂ ਵੇਖਿਆ ਜਾ ਰਿਹਾ ਸੀ, 26 ਜਨਵਰੀ ਮਗਰੋਂ ਬਣੇ ਹਾਲਾਤ ਕਰਕੇ ਹੁਣ ਇਸ ਨੂੰ ਜਨ ਅੰਦੋਲਨ ਬਣਾਇਆ ਜਾ ਰਿਹਾ ਹੈ।

ਕਿਸਾਨ ਲੀਡਰਾਂ ਦੀ ਰਣਨੀਤੀ ਹੈ ਕਿ 6 ਫਰਵਰੀ ਨੂੰ ਦੇਸ਼ ਭਰ ਵਿੱਚ ਕੌਮੀ ਮਾਰਗਾਂ ਨੂੰ ਜਾਮ ਕਰਨ ਨਾਲ ਆਮ ਲੋਕ ਵੀ ਸੰਘਰਸ਼ ਵਿੱਚ ਸ਼ਮੂਲੀਅਤ ਕਰਨਗੇ। ਇਸ ਤੋਂ ਇਲਾਵਾ ਇਸ ਸੱਦੇ ਉੱਪਰ ਪੂਰੇ ਦੇਸ਼ ਵਿੱਚ ਸੰਘਰਸ਼ ਫੈਲਾਇਆ ਜਾ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਕਿਸਾਨ ਹੋਰ ਦੇਸ਼ਵਿਆਪੀ ਐਕਸ਼ਨਾਂ ਦਾ ਐਲਾਨ ਕਰਨਗੇ।

ਦੂਜੇ ਪਾਸੇ ਪੰਜਾਬ ਤੋਂ ਸ਼ੁਰੂ ਹੋਇਆ ਅੰਦੋਲਨ ਹੁਣ ਹਰਿਆਣਾ ਤੇ ਯੂਪੀ ਵਿੱਚ ਪੂਰੀ ਤਰ੍ਹਾਂ ਫੈਲ ਚੁੱਕਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਉੱਤਰਾਖੰਡ ਤੇ ਰਾਜਸਥਾਨ ਵਿੱਚ ਵੀ ਸੰਘਰਸ਼ ਤੇਜ਼ ਹੋ ਸਕਦਾ ਹੈ। ਕਿਸਾਨਾਂ ਦੀ ਰਣਨੀਤੀ ਹੈ ਕਿ ਅੰਦੋਲਨ ਹੁਣ ਦਿੱਲੀ ਦੀਆਂ ਹੱਦਾਂ ‘ਤੇ ਲੜਨ ਦੀ ਬਜਾਏ ਦੇਸ਼ ਦੇ ਹਰ ਕੋਨੇ ਤੋਂ ਲੜਿਆ ਜਾਵੇ। ਇਸ ਨਾਲ ਸਰਕਾਰ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ।

LEAVE A REPLY

Please enter your comment!
Please enter your name here