ਪੰਜਾਬੀ ਕਲਾਕਾਰ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਕਲਾਕਾਰ ਕਦੇ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ, ਤਾਂ ਕਦੇ ਖੁਦ ਅੰਦੋਲਨ ‘ਚ ਪਹੁੰਚ ਕੇ ਆਪਣਾ ਯੋਗਦਾਨ ਪਾ ਰਹੇ ਹਨ। ਹੁਣ ਪੰਜਾਬੀ ਅਦਾਕਾਰ ਮੈਂਡੀ ਤੱਖੜ ਨੇ ਟਵੀਟ ਰਾਹੀਂ ਮੋਦੀ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ।
ਸਾਂਝੀ ਸੋਚ ਬਿਊਰੋ :ਪੰਜਾਬੀ ਕਲਾਕਾਰ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਕਲਾਕਾਰ ਕਦੇ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ, ਤਾਂ ਕਦੇ ਖੁਦ ਅੰਦੋਲਨ ‘ਚ ਪਹੁੰਚ ਕੇ ਆਪਣਾ ਯੋਗਦਾਨ ਪਾ ਰਹੇ ਹਨ। ਹੁਣ ਪੰਜਾਬੀ ਅਦਾਕਾਰ ਮੈਂਡੀ ਤੱਖੜ ਨੇ ਟਵੀਟ ਰਾਹੀਂ ਮੋਦੀ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਿਰ ਕੀਤਾ ਹੈ।
ਟਵੀਟ ‘ਚ ਮੈਂਡੀ ਲਿਖਦੀ ਹੈ, ‘ਕਿਸਾਨਾਂ ਪ੍ਰਤੀ ਹਿੰਸਾ ਬਹੁਤ ਪ੍ਰੇਸ਼ਾਨ ਕਰਨ ਵਾਲੀ ਹੈ। ਇੰਨੇ ਤਰੀਕਿਆਂ ਨਾਲ ਲੋਕਾਂ ਦੇ ਹੱਕਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਸਾਡੇ ਦੇਸ਼ ਦੇ ਲੋਕਾਂ ਦਾ ਲਹੂ ਵਹਿ ਰਿਹਾ ਹੈ @narendramodi। ਦਿਲ ਟੁੱਟ ਰਿਹਾ ਹੈ ਬਹੁਤ ਜ਼ਿਆਦਾ ਟੁੱਟ ਰਿਹਾ ਹੈ।’ਕਿਸਾਨੀ ਅੰਦੋਲਨ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਜਿਥੇ ਇੱਕ ਪਾਸੇ ਕੇਂਦਰ ‘ਤੇ ਅੰਦੋਲਨ ਨੂੰ ਖ਼ਤਮ ਕਰਵਾਉਣ ਲਈ ਵੱਡੇ ਇਲਜ਼ਾਮ ਲੱਗ ਰਹੇ ਹਨ, ਉਥੇ ਹੀ ਕਿਸਾਨਾਂ ਦੇ ਹੌਂਸਲੇ ਵੀ ਬੁਲੰਦ ਹੁੰਦੇ ਜਾ ਰਹੇ ਹਨ। ਹੁਣ ਪਹਿਲਾਂ ਨਾਲੋਂ ਵੀ ਵੱਧ ਗਿਣਤੀ ‘ਚ ਦੇਸ਼ ਭਰ ਤੋਂ ਲੋਕ ਅੰਦੋਲਨ ਦਾ ਹਿੱਸਾ ਬਣ ਰਹੇ ਹਨ।