ਚੋਹਲਾ ਸਾਹਿਬ /ਤਰਨਤਾਰਨ,26 ਜੂਨ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਡਾ.ਕਵਲਜੀਤ ਕੌਰ ਨੇ ਦੱਸਿਆ ਕਿ ਜੂਨ ਮਹੀਨੇ ਵਿੱਚ ਛੁੱਟੀਆਂ ਹੋਣ ਕਾਰਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੰਗਤਾਂ ਦੀ ਭਾਰੀ ਆਮਦ ਹੋਣ ਦੇ ਮੱਦੇਨਜਰ ਸੰਗਤਾਂ ਦੀ ਸਹੂਲਤ ਲਈ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ,ਸਕੱਤਰ ਵਿਦਿਆ ਸੁਖਮਿੰਦਰ ਸਿੰਘ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਸਮੂਹ ਵਿਦਿਅਕ ਅਦਾਰਿਆਂ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ 7 ਜੂਨ ਤੋਂ 30 ਜੂਨ ਤੱਕ ਸੇਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ।ਇਸ ਲੜੀ ਤਹਿਤ ਅੱਜ 26 ਜੂਨ ਨੂੰ ਗੁਰੂ ਅਰਜਨ ਦੇਵ ਖਾਲਸਾ ਕਾਲਜ,ਚੋਹਲਾ ਸਾਹਿਬ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਸੇਵਾ ਨਿਭਾਈ ਗਈ।ਸਟਾਫ ਅਤੇ ਵਿਦਿਆਰਥੀਆਂ ਨੇ ਸੇਵਾ ਲਈ ਸੁਭਾਗਾ ਸਮਾਂ ਪ੍ਰਦਾਨ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ,ਸਕੱਤਰ ਵਿਦਿਆ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।ਸਟਾਫ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਕਤਾਰਾਂ ਵਿੱਚ ਖੜੀਆਂ ਸੰਗਤਾਂ ਨੂੰ ਦਰਸ਼ਨੀ ਡਿਉੜੀ ਤੋਂ ਬਾਹਰ ਜਲ ਛਕਾਉਣ ਦੀ ਸੇਵਾ ਵੀ ਕੀਤੀ ਗਈ।
Boota Singh Basi
President & Chief Editor