ਚੋਹਲਾ ਸਾਹਿਬ/ਤਰਨਤਾਰਨ,20 ਅਕਤੂਬਰ -ਵਿੱਦਿਆ ਦੇ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਮ.ਐਸ.ਐਮ ਕਾਨਵੇਂਟ ਸੀਨੀਅਰ ਸੈਕੰਡਰੀ ਸਕੂਲ,ਧੁੰਨ ਰੋਡ ਚੋਹਲਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਕੁਇਜ਼ ਮੁਕਾਬਲੇ ਕਰਵਾਏ ਗਏ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਕਮ ਚੇਅਰਮੈਨ ਡਾ.ਉਪਕਾਰ ਸਿੰਘ ਸੰਧੂ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਕੂਲ ਵਿੱਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਬਚਪਨ,ਪਰਿਵਾਰ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਰਚਿਤ ਗੁਰਬਾਣੀ ਬਾਰੇ ਦੱਸਿਆ।ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਭਗਤ ਪੂਰਨ ਸਿੰਘ,ਦੂਸਰਾ ਸਥਾਨ ਸ਼ਹੀਦ ਭਗਤ ਸਿੰਘ ਹਾਊਸ ਅਤੇ ਤੀਸਰਾ ਸਥਾਨ ਮਦਰ ਟੈਰੇਸਾ ਹਾਊਸ ਨੇ ਕੀਤਾ।ਸਕੂਲ ਦੇ ਚੇਅਰਮੈਨ ਡਾ.ਉਪਕਾਰ ਸਿੰਘ ਸੰਧੂ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਹਨਾਂ ਨੂੰ ਸਿੱਖ ਧਰਮ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇਕੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਰਕੇਸ਼ ਕੁਮਾਰ ਡੋਗਰਾ ਅਤੇ ਵਾਈਸ ਪ੍ਰਿੰਸੀਪਲ ਕੁਲਬੀਰ ਕੌਰ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ ਦੀ ਮਹਾਨਤਾ ਬਾਰੇ ਦੱਸਿਆ ਅਤੇ ਕਿਹਾ ਕਿ ਸਾਡਾ ਫਰਜ਼ ਬਣਦਾ ਹੈ ਕਿ ਸਾਨੂੰ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਅਤੇ ਲੋਕਾਂ ਦੀ ਸੇਵਾ ਕਰਦੇ ਰਹਿਣਾ ਚਾਹੀਦਾ ਹੈ ਅਤੇ ਇਮਾਨਦਾਰੀ ਵਾਲਾ ਜੀਵਨ ਬਤੀਤ ਕਰਦੇ ਹੋਏ ਸਵੇਰੇ ਸ਼ਾਮ ਪ੍ਰਮਾਤਮਾ ਦਾ ਧੰਨਵਾਦ ਕਰਦੇ ਰਹਿਣਾ ਚਾਹੀਦਾ ਹੈ।ਇਸ ਸਮੇਂ ਸਕੂਲ ਦਾ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜਰ ਸੀ।
Boota Singh Basi
President & Chief Editor