Petrol Prices: ਕੱਚਾ ਤੇਲ ਸਸਤਾ ਫੇਰ ਵੀ ਪੈਟਰੋਲ-ਡੀਜ਼ਲ ਦੇ ਰੇਟ ਆਸਮਾਨ ‘ਤੇ, ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ

0
113

(ਸਾਂਝੀ ਸੋਚ ਬਿਊਰੋ) -ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪਿਛਲੇ 21 ਦਿਨਾਂ ਤੋਂ ਕੋਈ ਕਟੌਤੀ ਨਹੀਂ ਕੀਤੀ ਗਈ ਹੈ।ਇਸ ਸੰਬੰਧ ਵਿੱਚ ਆਮ ਆਦਮੀ ਨੂੰ ਕੋਈ ਰਾਹਤ ਨਹੀਂ ਮਿਲੀ ਹੈ।ਹਾਲਾਂਕਿ ਇਸ ਸਮੇਂ ਦੌਰਾਨ ਪੈਟਰੋਲ ਅਤੇ ਡੀਜ਼ਲ ਮਹਿੰਗੇ ਨਹੀਂ ਹੋਏ ਹਨ। ਪਿਛਲੇ 21 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹੀ ਹਨ। ਅੱਜ ਲਗਾਤਾਰ 22 ਵੇਂ ਦਿਨ ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਜਦਕਿ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਨਰਮੀ ਵੇਖਣ ਨੂੰ ਮਿਲੀ ਹੈ। ਇਸ ਦੇ ਬਾਵਜੂਦ, ਬਹੁਤ ਸਾਰੇ ਰਾਜਾਂ ਤੇ ਦੇਸ਼ ਦੇ ਲਗਪਗ ਸਾਰੇ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 100 ਤੋਂ ਪਾਰ ਹੈ।

ਦੇਸ਼ ਦਾ ਸਭ ਤੋਂ ਮਹਿੰਗਾ ਪੈਟਰੋਲ ਰਾਜਸਥਾਨ ਵਿੱਚ ਤੇ ਸਭ ਤੋਂ ਸਸਤਾ ਪੋਰਟ ਬਲੇਅਰ ਵਿੱਚ ਹੈ। ਦਿੱਲੀ ਦੇ ਇੰਡੀਅਨ ਆਇਲ ਦੇ ਪੰਪ ‘ਤੇ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂਕਿ ਪੋਰਟ ਬਲੇਅਰ ਵਿੱਚ ਪੈਟਰੋਲ ਦੀ ਕੀਮਤ 85.28 ਰੁਪਏ ਤੇ ਡੀਜ਼ਲ ਦੀ ਕੀਮਤ 83.79 ਰੁਪਏ ਪ੍ਰਤੀ ਲੀਟਰ ਹੈ। ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦਾ ਇੱਕ ਹੋਰ ਕਾਰਨ ਕੇਂਦਰ ਅਤੇ ਰਾਜ ਸਰਕਾਰਾਂ ਦੁਆਰਾ ਲਗਾਇਆ ਗਿਆ ਟੈਕਸ ਵੀ ਹੈ। ਪਿਛਲੇ ਡੇਢ ਸਾਲਾਂ ਦੌਰਾਨ ਇਸ ਵਿੱਚ ਵੱਡਾ ਵਾਧਾ ਹੋਇਆ ਹੈ। ਸਰਕਾਰਾਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਲਗਾਏ ਗਏ ਟੈਕਸ ਨੂੰ ਘਟਾਉਣ ਦੇ ਮੂਡ ਵਿੱਚ ਨਹੀਂ ਹਨ।

LEAVE A REPLY

Please enter your comment!
Please enter your name here