ਦੱਸ ਦਈਏ ਕਿ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਕਈ ਵਾਰ ਐਲਾਨ ਹੋਇਆ ਪਰ ਲਗਾਤਾਰ ਮੁਲਤਵੀ ਹੋ ਰਿਹਾ ਹੈ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਸੀ ਕਿ 20 ਨਵੰਬਰ ਨੂੰ ਕੇਜਰੀਵਾਲ ਪੰਜਾਬ ਆ ਰਹੇ ਹਨ ਪਰ ਫਿਰ ਇਹ ਦੌਰਾ ਮੁਲਤਵੀ ਹੋ ਗਿਆ। ਹੁਣ ਕੇਜਰੀਵਾਲ 22 ਨਵੰਬਰ ਨੂੰ ਪੰਜਾਬ ਆ ਰਹੀ ਹੈ।
ਪਾਰਟੀ ਸੂਤਰਾਂ ਮੁਤਾਬਕ ਅਰਵਿੰਦ ਕੇਜਰੀਵਾਲ 22 ਨਵੰਬਰ ਨੂੰ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। ਪਾਰਟੀ ਦਾ ਦਾਅਵਾ ਹੈ ਕਿ ਸੂਬੇ ‘ਚ ਆਮ ਆਦਮੀ ਪਾਰਟੀ ਸ਼ਹਿਰ ਤੋਂ ਲੈ ਕੇ ਪਿੰਡ ਤਕ ਤੂਫ਼ਾਨੀ ਪ੍ਰਚਾਰ ਕਰੇਗੀ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾ ‘ਚ ਪੰਜਾਬ ਨੂੰ ਹਸਦਾ-ਵਸਦਾ ਪੰਜਾਬ ਦੇ ਯਤਨ ਕੀਤੇ ਜਾਣ। ਮਿਸ਼ਨ ਪੰਜਾਬ ਤਹਿਤ ਅਰਵਿੰਦ ਕੇਜਰੀਵਾਲ ਸ਼ਹਿਰਾਂ, ਕਸਬਿਆਂ ਦੇ ਨਾਲ ਨਾਲ ਪਿੰਡਾਂ ‘ਚ ਵੀ ਜਾਣਗੇ ਤੇ ਪਿੰਡ ਵਾਸੀਆਂ ਦੀ ਸਮੱਸਿਆਵਾਂ ਵੀ ਸੁਣਨਗੇ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਕਰ ਕੇ ਕੇਜਰੀਵਾਲ ਨੇ ਪੰਜਾਬ ‘ਚ ਸਰਗਰਮੀ ਵਧਾ ਦਿੱਤੀ ਹੈ। ਉਹ ਸੂਬੇ ਦੇ ਮਸ਼ਹੂਰ ਚਿਹਰਿਆਂ ਨੂੰ ਪਾਰਟੀ ਵਿੱਚ ਲਿਆ ਕੇ ਪੰਜਾਬ ਦਾ ਮੈਦਾਨ ਫਤਹਿ ਕਰਨਾ ਚਾਹੁੰਦੇ ਹਨ। ਇਹ ਵੀ ਚਰਚਾ ਚੱਲੀ ਸੀ ਕਿ ਅਦਾਕਾਰ ਸੋਨੂੰ ਸੂਦ ਵੀ ਆਮ ਆਦਮੀ ਪਾਰਟੀ ਨਾਲ ਸੰਪਰਕ ‘ਚ ਹਨ। ਉਨ੍ਹਾਂ ਨੇ ਵੀ ਕੇਜਰੀਵਾਲ ਨਾਲ ਮੀਟਿੰਗ ਕੀਤੀ ਸੀ। ਉਂਝ ਸੋਨੂੰ ਸੂਦ ਨੇ ਆਪਣੀ ਭੈਣ ਮਾਲਵਿਕਾ ਨੂੰ ਮੋਗਾ ਤੋਂ ਚੋਣ ਲੜਾਉਣ ਦਾ ਐਲਾਨ ਕੀਤਾ ਹੈ। ਚਰਚਾ ਹੈ ਕਿ ਉਹ ਕਾਂਗਰਸ ਦੀ ਟਿਕਟ ਉੱਪਰ ਚੋਣ ਲੜ ਸਕਦੇ ਹਨ ਪਰ ਅਜੇ ਕੁਝ ਸਪਸ਼ਟ ਨਹੀਂ ਹੋਇਆ।