S.G.P.C ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਲਈ ਆਖਰੀ ਮਿਤੀ ‘ਚ 16 ਸਤੰਬਰ ਤੱਕ ਵਾਧਾ- ਜ਼ਿਲਾ ਚੋਣ ਅਫ਼ਸਰ

0
73
ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਅਕਤੂਬਰ ਨੂੰ, 29 ਅਕਤੂਬਰ ਤੱਕ ਪ੍ਰਾਪਤ ਕੀਤੇ ਜਾਣਗੇ ਦਾਅਵੇ ਤੇ ਇਤਰਾਜ਼
26 ਨਵੰਬਰ ਨੂੰ ਹੋਵੇਗੀ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ
ਰਾਕੇਸ਼ ਨਈਅਰ ਚੋਹਲਾ
ਤਰਨ ਤਾਰਨ,01 ਅਗਸਤ
ਚੀਫ਼ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪਹਿਲਾਂ ਜਾਰੀ ਸਮਾਂ ਸਾਰਣੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਫਾਰਮ 21 ਅਕਤੂਬਰ 2023 ਤੋਂ 31 ਜੁਲਾਈ 2024 ਤੱਕ ਪ੍ਰਾਪਤ ਕੀਤੇ ਜਾਣੇ ਸਨ,ਪਰ ਸੋਧੇ ਹੋਏ ਸ਼ਡਿਊਲ ਅਨੁਸਾਰ ਵੋਟਰ ਰਜਿਸਟ੍ਰੇਸ਼ਨ ਫਾਰਮ ਪ੍ਰਾਪਤ ਕਰਨ ਦੀ ਆਖਿਰੀ ਮਿਤੀ ਵਿੱਚ 16 ਸਤੰਬਰ 2024 ਤੱਕ ਵਾਧਾ ਕਰ ਦਿੱਤਾ ਗਿਆ ਹੈ।
ਉਹਨਾਂ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਅਕਤੂਬਰ 2024 ਨੂੰ ਕੀਤੀ ਜਾਵੇਗੀ, ਜਿਸ ’ਤੇ 29 ਅਕਤੂਬਰ 2024 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਸਿੱਖ ਗੁਰਦੁਆਰਾ ਬੋਰਡ ਚੋਣਾਂ ਨਿਯਮ,1959 ਦੇ ਨਿਯਮ 10 (3) ਅਨੁਸਾਰ 8 ਨਵੰਬਰ 2024 ਤੱਕ ਕਰ ਦਿੱਤਾ ਜਾਵੇਗਾ।
ਉਨ੍ਹਾਂ  ਦੱਸਿਆ ਕਿ ਇਸ ਉਪਰੰਤ 25 ਨਵੰਬਰ 2024 ਨੂੰ ਸਪਲੀਮੈਂਟਰੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਛਪਾਈ ਕੀਤੀ ਜਾਵੇਗੀ ਅਤੇ 26 ਨਵੰਬਰ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ. ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਲਈ ਵਿਅਕਤੀ ਕੇਸਧਾਰੀ ਸਿੱਖ ਹੋਣਾ ਚਾਹੀਦਾ ਹੈ। ਜੋ ਵਿਅਕਤੀ ਆਪਣੀ ਦਾੜ੍ਹੀ ਕਟਵਾਉਂਦਾ/ਸ਼ੇਵ ਕਰਦਾ, ਬੀੜੀ/ਸਿਗਰਟ ਜਾਂ ਸ਼ਰਾਬ ਪੀਂਦਾ ਹੈ,ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਨਹੀਂ ਕਰਵਾ ਸਕਦਾ।

LEAVE A REPLY

Please enter your comment!
Please enter your name here