ਅਮਿਤ ਸ਼ਾਹ ਨੇ ਪੰਜਾਬ ਦੇ ਹਾਲਾਤਾਂ ’ਤੇ ਸਹੀ ਸਵਾਲ ਚੁੱਕੇ, ਭਗਵੰਤ ਮਾਨ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਜਵਾਬ ਦੇਣ: ਪ੍ਰੋ. ਸਰਚਾਂਦ ਸਿੰਘ ਖਿਆਲਾ

0
5
ਅਮਿਤ ਸ਼ਾਹ ਨੇ ਪੰਜਾਬ ਦੇ ਹਾਲਾਤਾਂ ’ਤੇ ਸਹੀ ਸਵਾਲ ਚੁੱਕੇ, ਭਗਵੰਤ ਮਾਨ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਜਵਾਬ ਦੇਣ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅਮਿਤ ਸ਼ਾਹ ਨੇ ਪੰਜਾਬ ਦੇ ਹਾਲਾਤਾਂ ’ਤੇ ਸਹੀ ਸਵਾਲ ਚੁੱਕੇ, ਭਗਵੰਤ ਮਾਨ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਜਵਾਬ ਦੇਣ: ਪ੍ਰੋ. ਸਰਚਾਂਦ ਸਿੰਘ ਖਿਆਲਾ
ਬੀਐੱਸਐੱਫ ਦੇ 50 ਕਿਲੋਮੀਟਰ ਦਾਇਰੇ ਦੀ ਦਲੀਲ ਦੇਣ ਵਾਲੇ ਦੱਸਣ ਕਿ ਪੰਜਾਬ ਪੁਲਿਸ ਦਾ ਐਂਟੀ-ਡਰੋਨ ਸਿਸਟਮ ਕਿਸ ਲਈ ਹੈ?
ਅੰਮ੍ਰਿਤਸਰ,16 ਅਕਤੂਬਰ: ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਬਾਰੇ ਪ੍ਰਗਟਾਈ ਚਿੰਤਾ ਨੂੰ ਜਾਇਜ਼ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ ਦਿੱਤੀ ਕਿ ਉਹ ਦੂਜਿਆਂ ’ਤੇ ਉਂਗਲ ਚੁੱਕਣ ਦੀ ਬਜਾਏ ਆਪਣੀ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ ਦੇਣ।
ਪ੍ਰੋ. ਖਿਆਲਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਬਿਆਨ ’ਤੇ ਨਿੱਜੀ ਟਿੱਪਣੀਆਂ ਕਰਨ ਅਤੇ ਕਾਪੀ-ਪੇਸਟ ਦੇ ਦੋਸ਼ ਲਾਉਣ ਦੀ ਬਜਾਏ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰਵਾਦ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੀ ਸਰਕਾਰ ਨੇ ਅਸਲ ਵਿੱਚ ਕੀ ਨਤੀਜੇ ਹਾਸਲ ਕੀਤੇ ਹਨ। ਪੰਜਾਬ ਨੂੰ ਟਵੀਟਾਂ ਦੀ ਜੰਗ ਨਹੀਂ, ਨਸ਼ਾ ਤਸਕਰਾਂ ਵਿਰੁੱਧ ਨਿਰਣਾਇਕ ਕਾਰਵਾਈ, ਅਪਰਾਧੀਆਂ ਦੀ ਸਿਆਸੀ ਸਰਪ੍ਰਸਤੀ ਦਾ ਅੰਤ ਅਤੇ ਲੋਕਾਂ ਦੀ ਸੁਰੱਖਿਆ ਦੀ ਗਾਰੰਟੀ ਚਾਹੀਦੀ ਹੈ।
ਉਨਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਦੇ ਹਵਾਲੇ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਆਪਣੀਆਂ ਨਾਕਾਮੀਆਂ ਦਾ ਠੀਕਰਾ ਕੇਂਦਰ ’ਤੇ ਭੰਨ ਕੇ ਲੋਕਾਂ ਨੂੰ ਗੁਮਰਾਹ ਨਹੀਂ ਕਰ ਸਕਦੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਵਿਗੜਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਕਹਿਰ ’ਤੇ ਬਿਲਕੁਲ ਸਹੀ ਸਵਾਲ ਚੁੱਕੇ ਹਨ, ਪਰ ਮੁੱਖ ਮੰਤਰੀ ਜਵਾਬ ਦੇਣ ਦੀ ਬਜਾਏ ਤਿੱਖੀਆਂ ਟਿੱਪਣੀਆਂ ਕਰਕੇ ਆਪਣੀ ਸਰਕਾਰ ਦੀ ਜਵਾਬਦੇਹੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਵਾਦ ਅਤੇ ਅਪਰਾਧੀਆਂ ਦੇ ਵਧਦੇ ਹੌਸਲੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਹਨ। ਮੁੱਖ ਮੰਤਰੀ ਨੂੰ ਬਿਆਨਬਾਜ਼ੀ ਨਹੀਂ, ਸਗੋਂ ਜਵਾਬਦੇਹੀ ਤੈਅ ਕਰਕੇ ਜ਼ਮੀਨੀ ਪੱਧਰ ’ਤੇ ਨਤੀਜੇ ਦੇਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਬੀਐੱਸਐੱਫ ਦੇ 50 ਕਿਲੋਮੀਟਰ ਦੇ ਅਧਿਕਾਰ ਖੇਤਰ ਦੀ ਦਲੀਲ ਦੇ ਕੇ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਹੋ ਸਕਦੀ। ਪੰਜਾਬ ਸਰਕਾਰ ਦਾ ਐਂਟੀ-ਡਰੋਨ ਸਿਸਟਮ ’ਬਾਜ ਅੱਖ’ ਅਤੇ ਪੁਲਿਸ ਤੰਤਰ ਵੀ ਸਰਹੱਦੀ ਖੇਤਰ ਵਿੱਚ ਸਰਗਰਮ ਹਨ। ਅਜਿਹੇ ਵਿੱਚ ਜੇ ਬੀਐੱਸਐੱਫ ਵੱਲੋਂ 15 ਕਿਲੋ ਹੈਰੋਇਨ ਸਮੇਤ  ’ਬਾਜ ਅੱਖ’ ’ਚ ਤਾਇਨਾਤ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਨੂੰ ਕਾਬੂ ਕੀਤਾ ਗਿਆ ਹੈ, ਤਾਂ ਇਹ ਗੰਭੀਰ ਜਾਂਚ ਦਾ ਵਿਸ਼ਾ ਹੈ ਕਿ ਨਸ਼ਾ ਤਸਕਰੀ ਦੇ ਨੈੱਟਵਰਕ ਵਿੱਚ ਕੌਣ-ਕੌਣ ਸ਼ਾਮਲ ਹੈ ਅਤੇ ਸਰਕਾਰੀ ਤੰਤਰ ਦੀ ਭੂਮਿਕਾ ਕੀ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਗੁਜਰਾਤ ਦੇ ਕਾਂਡਲਾ ਬੰਦਰਗਾਹ ਤੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਬਰਾਮਦਗੀ ਦਾ ਹਵਾਲਾ ਦੇਕੇ ਭਗਵੰਤ ਮਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਤੋਂ ਆਪਣੀ ਸਰਕਾਰ ਦੀ ਜਵਾਬਦੇਹੀ ਖ਼ਤਮ ਨਹੀਂ ਕਰ ਸਕਦੇ। ਪੰਜਾਬ ’ਚ ਫੜੇ ਗਏ ਨਸ਼ੇ ਲਈ ਆਪਣੀ ਪਿਠ ਠਪ ਠਪਾਉਦਾ ਹੈ ਤੇ ਦੂਜੇ ਰਾਜਾਂ ’ਚ ਫੜੇ ਜਾਣ ’ਤੇ ਉਸੇ ਰਾਜ ਸਰਕਾਰ ’ਤੇ ਉਠਗਲ ਉਣਾ ਉਣਾ ਦੋਹਰੀ ਮਾਨਸਿਕਤਾ ਦਾ ਸਬੂਤ ਹੈ। ਪਰ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ, ਨੌਜਵਾਨਾਂ ਦੀ ਬਰਬਾਦੀ ਅਤੇ ਨਸ਼ਾ ਵਿਰੋਧੀ ਆਵਾਜ਼ਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਤੋਂ ਸੂਬਾ ਸਰਕਾਰ ਭੱਜ ਨਹੀਂ ਸਕਦੀ।
ਉਨ੍ਹਾਂ ਕਿਹਾ ਕਿ ਦਿੜ੍ਹਬਾ ਦੀ ਘਟਨਾ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਨ੍ਹਾਂ ਮਾਮਲਿਆਂ ਵਿੱਚ ਲੱਗੇ ਦੋਸ਼ਾਂ ਦੀ ਸੀਬੀਆਈ ਤੋਂ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਵੀ ਸਿਆਸੀ ਆਗੂ ਜਾਂ ਸਰਕਾਰੀ ਅਧਿਕਾਰੀ ਦੀ ਸਰਪ੍ਰਸਤੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਹੋਵੇ।
ਉਹਨਾਂ ਦੁਹਰਾਇਆ ਕਿ ਅਮਿਤ ਸ਼ਾਹ ਨੇ ਪੰਜਾਬ ਦੀ ਵਿਗੜਦੀ ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਕਹਿਰ ’ਤੇ ਸਹੀ ਸਵਾਲ ਚੁੱਕੇ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਜਵਾਬ ਦੇਣ ਦੀ ਬਜਾਏ ਦੂਸ਼ਣਬਾਜ਼ੀ ਕਰਕੇ ਆਪਣੀ ਨਾਕਾਮੀ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਵਿੱਚ ਨਸ਼ਾ ਤਸਕਰੀ, ਗੈਂਗਸਟਰਵਾਦ ਅਤੇ ਅਪਰਾਧੀਆਂ ਦੇ ਵਧਦੇ ਹੌਸਲੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਹਨ। ਮੁੱਖ ਮੰਤਰੀ ਨੂੰ ਬਿਆਨਬਾਜ਼ੀ ਨਹੀਂ, ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here