ਅਰਸ਼ਦੀਪ ਸਿੰਘ ਕਲੇਰ ਦੇ ਬਿਆਨ ਨਾਲ ਅਕਾਲੀ ਦਲ ਦਾ ਸ਼੍ਰੋਮਣੀ ਕਮੇਟੀ ਦੇ ਅਧਿਕਾਰਾਂ ਵਿੱਚ ਸਿੱਧਾ ਦਖ਼ਲ ਬੇਨਕਾਬ : ਪ੍ਰੋ. ਸਰਚਾਂਦ ਸਿੰਘ ਖਿਆਲਾ

ਐਡਵੋਕੇਟ ਕਲੇਰ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਦੀ ਦਿੱਤੀ ਚੁਣੌਤੀ
ਅੰਮ੍ਰਿਤਸਰ, 6 ਸਤੰਬਰ:
ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵੱਲੋਂ ਇਹ ਸਪੱਸ਼ਟ ਕੀਤਾ ਜਾਣਾ ਕਿ GTC ਚੈਨਲ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੇ ਬਿਆਨ ਦੇ ਆਧਾਰ ‘ਤੇ ਕੀਤੀ, ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੇ ਧਾਰਮਿਕ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਸਿੱਧੀ ਦਖ਼ਲਅੰਦਾਜ਼ੀ ਕੀਤੀ ਹੈ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੰਦਿਆਂ ਪੁੱਛਿਆ ਕਿ ਕੀ ਉਨ੍ਹਾਂ ਵਿੱਚ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਤੁਰੰਤ ਪਾਰਟੀ ਦੇ ਮੁੱਖ ਬੁਲਾਰੇ ਦੇ ਅਹੁਦੇ ਤੋਂ ਹਟਾਉਣ ਦੀ ਹਿੰਮਤ ਹੈ?
ਪ੍ਰੋ. ਖਿਆਲਾ ਨੇ ਕਿਹਾ ਕਿ ਸ. ਧਾਮੀ ਨੇ ਆਪਣੀ ਪ੍ਰੈੱਸ ਕਾਨਫ਼ਰੰਸ ਵਿੱਚ ਸਪੱਸ਼ਟ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਨੇ ਨਾ ਤਾਂ GTC ਚੈਨਲ ਨੂੰ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੀ ਕੋਈ ਮਨਜ਼ੂਰੀ ਦਿੱਤੀ ਸੀ ਅਤੇ ਨਾ ਹੀ ਕਿਸੇ ਨੂੰ ਅਜਿਹਾ ਅਧਿਕਾਰ ਸੌਂਪਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨਾ ਤਾਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਨ ਅਤੇ ਨਾ ਹੀ ਉਹ ਕਮੇਟੀ ਵੱਲੋਂ ਕਿਸੇ ਤਰ੍ਹਾਂ ਦੀ ਮਨਜ਼ੂਰੀ ਜਾਂ ਅਧਿਕਾਰਤ ਫ਼ੈਸਲਾ ਦੇ ਸਕਦੇ ਹਨ।
ਉਨ੍ਹਾਂ ਕਿਹਾ ਕਿ ਸਿੱਖ ਸੰਗਤ ਇਹ ਜਾਣਨਾ ਚਾਹੁੰਦੀ ਹੈ ਕਿ ਆਖ਼ਿਰ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੂੰ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਨਤਕ ਐਲਾਨ ਕਰਨ ਦਾ ਅਧਿਕਾਰ ਕਿਸ ਨੇ ਦਿੱਤਾ? ਜਦੋਂ ਖ਼ੁਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਹਿ ਰਹੇ ਹਨ ਕਿ ਕੋਈ ਮਨਜ਼ੂਰੀ ਨਹੀਂ ਦਿੱਤੀ ਗਈ, ਤਾਂ ਫਿਰ ਸ. ਕਲੇਰ ਨੇ ਕਿਸ ਹੈਸੀਅਤ ਅਤੇ ਕਿਸ ਅਧਿਕਾਰ ਦੇ ਆਧਾਰ ‘ਤੇ ਅਜਿਹਾ ਬਿਆਨ ਦਿੱਤਾ, ਜਿਸ ਨੂੰ ਆਧਾਰ ਬਣਾ ਕੇ ਇੱਕ ਚੈਨਲ ਨੇ ਗੁਰਬਾਣੀ ਦਾ ਲਾਈਵ ਪ੍ਰਸਾਰਣ ਸ਼ੁਰੂ ਕਰ ਦਿੱਤਾ?
ਪ੍ਰੋ. ਖਿਆਲਾ ਨੇ ਕਿਹਾ ਕਿ ਇਹ ਕੇਵਲ ਇੱਕ ਵਿਅਕਤੀ ਦੇ ਬਿਆਨ ਦਾ ਮਾਮਲਾ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਨੂੰਨੀ ਖ਼ੁਦਮੁਖ਼ਤਿਆਰੀ, ਸੰਸਥਾਗਤ ਮਰਿਆਦਾ ਅਤੇ ਧਾਰਮਿਕ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਸਲਾ ਹੈ। ਜੇਕਰ ਕਿਸੇ ਰਾਜਨੀਤਿਕ ਪਾਰਟੀ ਦਾ ਬੁਲਾਰਾ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਨਤਕ ਐਲਾਨ ਕਰਨ ਲੱਗ ਪਏ, ਤਾਂ ਇਸ ਨੂੰ ਸ਼੍ਰੋਮਣੀ ਕਮੇਟੀ ਦੇ ਕੰਮਕਾਜ ਵਿੱਚ ਸਿੱਧੀ ਦਖ਼ਲਅੰਦਾਜ਼ੀ ਹੀ ਮੰਨਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਅਤੇ ਸਮੁੱਚੀ ਸਿੱਖ ਸੰਗਤ ਦੇ ਸਾਹਮਣੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦਾ ਬਿਆਨ ਪਾਰਟੀ ਦੀ ਅਧਿਕਾਰਤ ਨੀਤੀ ਸੀ ਜਾਂ ਉਨ੍ਹਾਂ ਦਾ ਨਿੱਜੀ ਬਿਆਨ। ਜੇਕਰ ਇਹ ਬਿਆਨ ਤੱਥਾਂ ਦੇ ਉਲਟ ਸੀ, ਤਾਂ ਕੀ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ? ਕੀ ਉਨ੍ਹਾਂ ਤੋਂ ਸਪਸ਼ਟੀਕਰਨ ਮੰਗਿਆ ਜਾਵੇਗਾ ਅਤੇ ਕੀ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨਾਤਮਿਕ ਕਾਰਵਾਈ ਕੀਤੀ ਜਾਵੇਗੀ?
ਪ੍ਰੋ. ਖਿਆਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇੱਕ ਕਾਨੂੰਨੀ ਐਕਟ ਅਧੀਨ ਚੱਲਣ ਵਾਲੀ ਸੰਸਥਾ ਹੈ ਅਤੇ ਇਸ ਦਾ ਹਰ ਫ਼ੈਸਲਾ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਹੀ ਲਿਆ ਜਾਂਦਾ ਹੈ। ਅਜਿਹੇ ਵਿੱਚ ਕਿਸੇ ਰਾਜਨੀਤਿਕ ਪਾਰਟੀ ਦੇ ਬੁਲਾਰੇ ਵੱਲੋਂ ਕਮੇਟੀ ਦੇ ਅਧਿਕਾਰਾਂ ਬਾਰੇ ਜਨਤਕ ਐਲਾਨ ਕਰਨਾ ਬਹੁਤ ਗੰਭੀਰ ਮਾਮਲਾ ਹੈ, ਜਿਸ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਸੱਚਮੁੱਚ ਸ਼੍ਰੋਮਣੀ ਕਮੇਟੀ ਦੀ ਖ਼ੁਦਮੁਖ਼ਤਿਆਰੀ ਅਤੇ ਮਰਿਆਦਾ ਦਾ ਸਤਿਕਾਰ ਕਰਦਾ ਹੈ, ਤਾਂ ਉਸ ਨੂੰ ਇਸ ਮਾਮਲੇ ‘ਤੇ ਤੁਰੰਤ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ। ਜੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪਾਰਟੀ ਜਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਤੋਂ ਬਿਨਾਂ ਇਹ ਬਿਆਨ ਦਿੱਤਾ ਹੈ, ਤਾਂ ਉਨ੍ਹਾਂ ਵਿਰੁੱਧ ਬਣਦੀ ਅਨੁਸ਼ਾਸਨਾਤਮਿਕ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ, ਤਾਂ ਜੋ ਇਹ ਸਪੱਸ਼ਟ ਸੰਦੇਸ਼ ਜਾਵੇ ਕਿ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਅਧਿਕਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ-ਅਧਿਕਾਰਤ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।