ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਭਾਜਪਾ ਦੀਆਂ ਧਮਕੀਆਂ ਅਤੇ ਏਜੰਸੀਆਂ ਤੋਂ ਨਹੀਂ ਡਰਦੇ: ਅਮਨ ਅਰੋੜਾ

0
11

ਪੰਜਾਬ ਵਿੱਚ ਭਾਜਪਾ ਦੀ ਈਡੀ ਛਾਪੇਮਾਰੀ, ਡਰਾਉਣ-ਧਮਕਾਉਣ ਅਤੇ ਗੁੰਡਾਗਰਦੀ ਦੀ ਰਾਜਨੀਤੀ ਕਦੇ ਸਫ਼ਲ ਨਹੀਂ ਹੋਵੇਗੀ: ਆਪ
ਈਡੀ ਦੇ ਛਾਪਿਆਂ ਰਾਹੀਂ ‘ਆਪ’ ਆਗੂਆਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਭਾਜਪਾ ਦੀ ਰਾਜਨੀਤਿਕ ਬਦਲਾਖੋਰੀ ਦਾ ਪਰਦਾਫਾਸ਼ ਕਰਦੀਆਂ ਹਨ: ਆਪ

ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਭਾਜਪਾ ਦੀਆਂ ਧਮਕੀਆਂ ਅਤੇ ਏਜੰਸੀਆਂ ਤੋਂ ਨਹੀਂ ਡਰਦੇ: ਅਮਨ ਅਰੋੜਾ

ਮੇਰੀ ਪੂਰੀ ਜ਼ਿੰਦਗੀ ਪਾਰਦਰਸ਼ੀ ਰਹੀ ਹੈ ਅਤੇ ਹਮੇਸ਼ਾ ਰਹੇਗੀ, ਅਜਿਹੇ ਝੂਠੇ ਪ੍ਰਚਾਰ ਅੱਗੇ ਨਹੀਂ ਝੁਕਾਂਗਾ: ਅਮਨ ਅਰੋੜਾ

ਚੰਡੀਗੜ੍ਹ, 7 ਮਈ

ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਪਾਰਟੀ ਆਗੂਆਂ ਵਿਰੁੱਧ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪਿਆਂ, ਡਰਾਉਣ-ਧਮਕਾਉਣ ਅਤੇ ਦਬਾਅ ਦੀ ਰਾਜਨੀਤੀ ਦੀ ਵਰਤੋਂ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਸਿਆਸੀ ਵਿਰੋਧੀਆਂ ਨੂੰ ਡਰ ਅਤੇ ਬਦਲਾਖੋਰੀ ਰਾਹੀਂ ਕੁਚਲਣ ਦੀ ਵਧ ਰਹੀ ਹਤਾਸ਼ਾ ਨੂੰ ਬੇਨਕਾਬ ਕਰ ਦਿੱਤਾ ਹੈ। ਈ.ਡੀ. ਦੀ ਕਾਰਵਾਈ ਅਤੇ ਛਾਪੇਮਾਰੀ ਵਿੱਚ ਆਪਣਾ ਨਾਂ ਜੋੜੇ ਜਾਣ ਦੀਆਂ ਰਿਪੋਰਟਾਂ ‘ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਦੀ “ਗੁੰਡਾਗਰਦੀ ਦੀ ਰਾਜਨੀਤੀ” ਪੰਜਾਬ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਐਲਾਨ ਕੀਤਾ ਕਿ ‘ਆਪ’ ਆਗੂ ਕੇਂਦਰੀ ਏਜੰਸੀਆਂ ਜਾਂ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਲਈ ਦਿੱਤੀਆਂ ਜਾ ਰਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।

ਅਮਨ ਅਰੋੜਾ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਦੇ ਖਿਲਾਫ ਈਡੀ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵਰਗੀਆਂ ਏਜੰਸੀਆਂ ਦੀ ਵਾਰ-ਵਾਰ ਵਰਤੋਂ ਹੁਣ ਦੇਸ਼ ਭਰ ਵਿੱਚ ਇੱਕ ਰੁਝਾਨ ਬਣ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਰ ਉਸ ਆਗੂ ਨੂੰ ਨਿਸ਼ਾਨਾ ਬਣਾਉਂਦੀ ਹੈ ਜੋ ਉਸ ਅੱਗੇ ਝੁਕਣ ਤੋਂ ਇਨਕਾਰ ਕਰਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ‘ਆਪ’ ਆਗੂ “ਅਰਵਿੰਦ ਕੇਜਰੀਵਾਲ ਦੇ ਸਿਪਾਹੀ” ਹਨ ਜੋ ਸਿਆਸੀ ਦਬਾਅ ਅਤੇ ਝੂਠੇ ਪ੍ਰਚਾਰ ਦੇ ਬਾਵਜੂਦ ਲੋਕਾਂ ਲਈ ਨਿਡਰ ਹੋ ਕੇ ਲੜਦੇ ਰਹਿਣਗੇ।

ਈਡੀ ਦੀ ਕਾਰਵਾਈ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ‘ਆਪ’ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੂਰੇ ਦੇਸ਼ ਦੇ ਸਾਹਮਣੇ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਕੇਂਦਰੀ ਏਜੰਸੀਆਂ ਨੂੰ ਵਿਰੋਧੀ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਸਿਆਸੀ ਹਥਿਆਰਾਂ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ, “ਜਦੋਂ ਵੀ ਕੋਈ ਨੇਤਾ ਜਾਂ ਪਾਰਟੀ ਭਾਜਪਾ ਅੱਗੇ ਝੁਕਣ ਤੋਂ ਇਨਕਾਰ ਕਰਦੀ ਹੈ, ਤਾਂ ਉਨ੍ਹਾਂ ਵਿਰੁੱਧ ਈਡੀ ਅਤੇ ਸੀਬੀਆਈ।ਵਰਗੀਆਂ ਏਜੰਸੀਆਂ ਨੂੰ ਛੱਡ ਦਿੱਤਾ ਜਾਂਦਾ ਹੈ।”

ਅਮਨ ਅਰੋੜਾ ਨੇ ਕਿਹਾ ਕਿ ਅਜੇ ਕੁਝ ਦਿਨ ਪਹਿਲਾਂ ਹੀ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨਾਲ ਜੁੜੀਆਂ ਜਾਇਦਾਦਾਂ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਉਣ ਵਾਸਤੇ ਛਾਪੇਮਾਰੀ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ, “ਅਜਿਹੀਆਂ ਘਟਨਾਵਾਂ ਸਿਆਸੀ ਲਾਹੇ ਲਈ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ਸਪੱਸ਼ਟ ਰੂਪ ਵਿੱਚ ਨੰਗਾ ਕਰਦੀਆਂ ਹਨ।”
ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਆਗੂ ਅਤੇ ਵਰਕਰ ਅਜਿਹੇ ਹੱਥਕੰਡਿਆਂ ਤੋਂ ਨਹੀਂ ਡਰਦੇ। ਅਮਨ ਅਰੋੜਾ ਨੇ ਕਿਹਾ, “ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ। ਅਸੀਂ ਭਾਜਪਾ ਜਾਂ ਇਸ ਦੀਆਂ ਏਜੰਸੀਆਂ ਤੋਂ ਨਹੀਂ ਡਰਦੇ। ਉਹ ਜਿੰਨਾ ਸਾਨੂੰ ਡਰਾਉਣ ਦੀ ਕੋਸ਼ਿਸ਼ ਕਰਨਗੇ, ਅਸੀਂ ਉਨਾ ਹੀ ਮਜ਼ਬੂਤ ਹੋ ਕੇ ਉਭਰਾਂਗੇ।”

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਕਾਰਵਾਈਆਂ ਨੂੰ ਬੜੀ ਬਾਰੀਕੀ ਨਾਲ ਦੇਖ ਰਹੇ ਹਨ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਅਤੇ ਸਿਆਸੀ ਬਦਲਾਖੋਰੀ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰਨ ਲਈ ਭਾਜਪਾ ਨੂੰ ਕਰਾਰਾ ਜਵਾਬ ਦੇਣਗੇ।

ਸੋਸ਼ਲ ਮੀਡੀਆ ਪਲੇਟਫਾਰਮ ‘X’ ‘ਤੇ ਲਿਖਦਿਆਂ ਅਮਨ ਅਰੋੜਾ ਨੇ ਕਿਹਾ “ਮੈਨੂੰ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਹੈ ਕਿ ਅੱਜ ਦੀ ਈ.ਡੀ. ਛਾਪੇਮਾਰੀ ਵਿੱਚ ਮੇਰਾ ਨਾਂ ਘਸੀਟਿਆ ਗਿਆ ਹੈ। ਮੇਰੀ ਪੂਰੀ ਜ਼ਿੰਦਗੀ ਪੂਰੀ ਤਰ੍ਹਾਂ ਪਾਰਦਰਸ਼ੀ ਰਹੀ ਹੈ, ਹੈ ਅਤੇ ਹਮੇਸ਼ਾ ਰਹੇਗੀ। ਮੈਂ ਭਾਜਪਾ ਦੇ ਝੂਠੇ ਪ੍ਰਚਾਰ ਅਤੇ ਬਦਲਾਖੋਰੀ ਦੀ ਰਾਜਨੀਤੀ ਤੋਂ ਨਾ ਤਾਂ ਡਰਾਂਗਾ ਅਤੇ ਨਾ ਹੀ ਚੁੱਪ ਰਹਾਂਗਾ।”

LEAVE A REPLY

Please enter your comment!
Please enter your name here