ਅੰਤਰਰਾਸ਼ਟਰੀ ਪਹਿਲਵਾਨ ‘ਸੁਪਰ ਖਾਲਸਾ’ ਆਮ ਆਦਮੀ ਪਾਰਟੀ ਵਿੱਚ ਸ਼ਾਮਲ

0
7

ਅੰਤਰਰਾਸ਼ਟਰੀ ਪਹਿਲਵਾਨ ਸੁਪਰ ਖਾਲਸਾ‘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪਾਰਟੀ ਵਿੱਚ ਕੀਤਾ ਸਵਾਗਤ

ਚੰਡੀਗੜ੍ਹ, 1 ਮਈ

ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਇੱਕ ਨਵਾਂ ਉਤਸ਼ਾਹ ਦੇਖਣ ਨੂੰ ਮਿਲਿਆ ਜਦੋਂ ਅੰਤਰਰਾਸ਼ਟਰੀ ਪਹਿਲਵਾਨ ਅਤੇ ਇੰਡੀਆਜ਼ ਸਟ੍ਰੌਂਗੇਸਟ ਮੈਨ‘ ਦਾ ਖਿਤਾਬ ਜਿੱਤਣ ਵਾਲੇ ਇੰਦਰਪ੍ਰੀਤ ਸਿੰਘ (ਸੁਪਰ ਖਾਲਸਾ) ਅਧਿਕਾਰਤ ਤੌਰ ਤੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਇੰਦਰਪ੍ਰੀਤ ਸਿੰਘ ਨੂੰ ਆਪ‘ ਵਿੱਚ ਸ਼ਾਮਲ ਕਰਵਾਇਆ ਅਤੇ ਪਾਰਟੀ ਵਿੱਚ ਉਹਨਾਂ ਦਾ ਨਿੱਘਾ ਸਵਾਗਤ ਕੀਤਾ।

ਓ.ਐਸ.ਡੀ. ਘੁੰਮਣ ਨੇ ਕਿਹਾ ਕਿ ਇੰਦਰਪ੍ਰੀਤ ਵਰਗੇ ਪ੍ਰਤਿਭਾਸ਼ਾਲੀ ਖਿਡਾਰੀ ਦੇ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤੀ ਮਿਲੇਗੀ। ਇੰਦਰਪ੍ਰੀਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਪ੍ਰਸਿੱਧ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆਰੁਸਤਮ-ਏ-ਹਿੰਦ ਜੱਸਾ ਪੱਟੀ ਅਤੇ ਰੁਸਤਮ-ਏ-ਹਿੰਦ ਪ੍ਰੀਤਪਾਲ ਫਗਵਾੜਾ ਦੇ ਕਾਰਜਾਂ ਅਤੇ ਉਹਨਾਂ ਦੇ ਪ੍ਰਭਾਵ ਤੋਂ ਪ੍ਰੇਰਿਤ ਹੋ ਕੇ ਲਿਆ ਹੈ।

ਇੰਦਰਪ੍ਰੀਤ ਸਿੰਘ ਦੀਆਂ ਖੇਡ ਪ੍ਰਾਪਤੀਆਂ ਬੇਹੱਦ ਪ੍ਰਭਾਵਸ਼ਾਲੀ ਹਨ। ਉਹ ਮੌਜੂਦਾ ਸਮੇਂ ਵਿੱਚ ਪ੍ਰੋ-ਰੇਸਲਿੰਗ ਦੇ ਹੈਵੀਵੇਟ ਚੈਂਪੀਅਨ ਹਨ ਅਤੇ ਪੰਜਾਬ ਸਟੇਟ ਪਾਵਰਲਿਫਟਿੰਗ ਵਿੱਚ ਚਾਰ ਵਾਰ ਸੋਨ ਤਗਮਾ ਜਿੱਤ ਚੁੱਕੇ ਹਨ। ਉਹਨਾਂ ਦੀ ਇਹ ਖੇਡ ਭਾਵਨਾ ਅਤੇ ਅਨੁਸ਼ਾਸਨ ਹੁਣ ਰਾਜਨੀਤੀ ਰਾਹੀਂ ਸਮਾਜ ਸੇਵਾ ਵਿੱਚ ਨਜ਼ਰ ਆਵੇਗਾ।

ਪਾਰਟੀ ਲੀਡਰਸ਼ਿਪ ਨੇ ਭਰੋਸਾ ਜਤਾਇਆ ਕਿ ਖੇਡਾਂ ਰਾਹੀਂ ਦੇਸ਼-ਦੁਨੀਆ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਇਹ ਨੌਜਵਾਨ ਰੰਗਲਾ ਪੰਜਾਬ‘ ਬਣਾਉਣ ਦੇ ਮਿਸ਼ਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਹਨਾਂ ਦੇ ਤਜ਼ਰਬੇ ਅਤੇ ਲੋਕਪ੍ਰਿਯਤਾ ਨਾਲ ਪੰਜਾਬ ਦੀ ਅਗਲੀ ਪੀੜ੍ਹੀ ਨੂੰ ਸਹੀ ਸੇਧ ਮਿਲੇਗੀ ਅਤੇ ਉਹ ਨਸ਼ੇ ਵਰਗੀਆਂ ਅਲਾਮਤਾਂ ਨੂੰ ਛੱਡ ਕੇ ਖੇਡਾਂ ਅਤੇ ਉਸਾਰੂ ਕੰਮਾਂ ਵੱਲ ਪ੍ਰੇਰਿਤ ਹੋਣਗੇ।

LEAVE A REPLY

Please enter your comment!
Please enter your name here