ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

0
17
*ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ*

*ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ*

*ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ*

ਧੂਰੀ, 22 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਮੀਮਸਾ ਵਿਖੇ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ।

ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਖੇਡ ਸਹੂਲਤਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਕੇ ਰਾਜ, ਦੇਸ਼ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ।

ਉਨ੍ਹਾਂ ਕਿਹਾ ਕਿ ਮੀਮਸਾ ਵਿਖੇ ਬਣਨ ਵਾਲਾ ਹਾਕੀ ਐਸਟ੍ਰੋਟਰਫ ਇਲਾਕੇ ਦੇ ਖਿਡਾਰੀਆਂ ਲਈ ਇੱਕ ਵੱਡੀ ਸੌਗਾਤ ਸਾਬਤ ਹੋਵੇਗਾ। ਇਸ ਨਾਲ ਨਾ ਸਿਰਫ਼ ਹਾਕੀ ਖੇਡ ਨੂੰ ਹੋਰ ਉਤਸ਼ਾਹ ਮਿਲੇਗਾ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਪ੍ਰੇਰਣਾ ਵੀ ਮਿਲੇਗੀ।

ਓ.ਐਸ.ਡੀ. ਸੁਖਵੀਰ ਸਿੰਘ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤਾ ਜਾਵੇ ਤਾਂ ਜੋ ਖਿਡਾਰੀ ਜਲਦੀ ਤੋਂ ਜਲਦੀ ਇਸ ਸਹੂਲਤ ਦਾ ਲਾਭ ਲੈ ਸਕਣ।

ਇਸ ਮੌਕੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਛਪਾਲ ਸਿੰਘ ਭੁੱਲਰ ਸਮੇਤ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ, ਖੇਡ ਪ੍ਰੇਮੀ, ਨੌਜਵਾਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here