ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

0
7
ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ

ਪਠਾਨਕੋਟ, 8 ਫਰਵਰੀ, 2026
ਕਮਿਸ਼ਨ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਕਿਹਾ-ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਤੇ ਪੰਚਾਂ-ਸਰਪੰਚਾਂ ਨਾਲ ਕੀਤੀ ਮੀਟਿੰਗ
ਪਠਾਨਕੋਟ: ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਬਾਅਦ ਦੁਪਹਿਰ ਪਠਾਨਕੋਟ ਵਿਖੇ ਪਹੁੰਚੇ। ਸਭ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਉਹਨਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਉਨ੍ਹਾਂ ਵਲੋਂ ਮਨੁੱਖੀ ਅਧਿਕਾਰਾਂ ਸਬੰਧੀ ਉਪਾਆਂ ਨੂੰ ਜ਼ਮੀਨੀ ਪੱਧਰ ‘ਤੇ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ।
 ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ , ਸਿਵਲ ਤੇ ਪੁਲਿਸ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਪੰਚਾਂ- ਸਰਪੰਚਾਂ ਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦਾ ਧੱਕਾ ਨਾ ਹੋਵੇ।
ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਐਡਵਾਇਜ਼ਰੀ ਜਾਰੀ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਮਨੁੱਖਤਾ ਦੀ ਭਲਾਈ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ।
ਸ੍ਰੀ ਸ਼ੰਟੀ ਨੇ ਇਹ ਵੀ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪਿਛਲੇ ਦਿਨੀੰ ਐਡਵਾਈਜਰੀ ਜਾਰੀ ਕੀਤੀ ਗਈ ਹੈ , ਜਿਸ ਤਹਿਤ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲਿਆਂ ਵਿੱਚ ਲਾਸ਼ ਨੂੰ ਰੱਖ ਨਹੀਂ ਸਕਦਾ ਤੇ ਸਬੰਧਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ। ਸਿਹਤ ਸੇਵਾਵਾਂ ਸਬੰਧੀ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜਾਰੀ ਐਡਵਾਈਜਰੀ ਦੇ ਬੋਰਡ ਹਸਪਤਾਲਾਂ ਵਿੱਚ ਲਗਵਾਏ ਜਾਣਗੇ। ਉਨ੍ਹਾਂ ਹਸਪਤਾਲਾਂ ਵਿੱਚ ਸਾਫ਼ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਠੇਕੇਦਾਰਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਫਾਈ ਕਰਮਚਾਰੀਆਂ ਨੂੰ ਦਸਤਾਨੇ , ਕੱਪੜੇ , ਮਾਸਕ ਤੇ ਬੀਮਾ ਸੁਵਿਧਾ ਮੁਹੱਈਆ ਕਰਵਾਏਗਾ।
ਉਨ੍ਹਾਂ ਦੱਸਿਆ ਕਿ ਤੀਜੀ ਐਡਵਾਈਜਰੀ ਐਮਰਜੰਸੀ ਪਾਇਲਟ ਐਂਬੂਲੰਸ ਸਬੰਧੀ ਹੈ, ਜੋ ਅਗਲੇ ਦਿਨਾਂ ਵਿੱਚ ਲਾਗੂ ਹੋਵੇਗੀ। ਜਿਸ ਤਹਿਤ 112 ਨੰਬਰ ਡਾਇਲ ਕਰਨ ‘ਤੇ ਨੇੜਲੇ ਪੀ.ਸੀ.ਆਰ ਦੀ ਪਾਇਲਟ, ਹੰਗਾਮੀ ਹਾਲਤ ਵਿੱਚ ਐਂਬੂਲੰਸ ਦੇ ਅੱਗੇ ਚੱਲੇਗੀ ਤਾਂ ਜੀ ਮਰੀਜ਼ ਦੀ ਜਾਨ ਬਚਾਈ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 15-15 ਵਿਅਕਤੀਆਂ ਦਾ ਕੋਰ ਗਰੁੱਪ ਬਣਾਇਆ ਜਾ ਰਿਹਾ ਹੈ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। ਇਹ ਮੈਂਬਰ ਗੈਰ ਸਿਆਸੀ ਹੋਣਗੇ ਤੇ 19 ਫਰਵਰੀ ਤੱਕ ਬਿਨੈ-ਪੱਤਰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 28 ਫਰਵਰੀ ਨੂੰ ਸਮੁੱਚੇ ਪੰਜਾਬ ਵਿੱਚ ਕੋਰ ਗਰੁੱਪ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਕਮਿਸ਼ਨਰ ਨੂੰ ਦਿੱਤੀ ਜਾਵੇ ਜਿਸ ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਤਾਂ ਇਸ ਸਬੰਧੀ ਲਿਖਤੀ ਸ਼ਿਕਾਇਤ ਵਟਸਐੱਪ ਨੰਬਰ 9855475547 ‘ਤੇ ਦਿੱਤੀ ਜਾਵੇ ਜਿਸ ਤੇ ਦੋ ਦਿਨਾਂ ਅੰਦਰ ਯਕੀਨਨ ਕਾਰਵਾਈ ਹੋਵੇਗੀ।
ਇਸ ਮੌਕੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਪਿੰਡਾਂ ਦੇ ਪੰਚਾਂ-ਸਰਪੰਚਾਂ ਵਲੋਂ ਆਪਣੀਆਂ ਮੁਸ਼ਕਿਲਾਂ ਵੀ ਦੱਸੀਆਂ ਗਈਆਂ, ਜਿਨ੍ਹਾਂ ਨੂੰ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਵਲੋਂ ਹੱਲ ਕਰਨ ਦਾ ਯਕੀਨ ਦਿਵਾਇਆ ਗਿਆ।
ਇਸ ਮੌਕੇ ਤੇ ਸਰਵਸ਼੍ਰੀ ਸੰਜੀਵ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਜ )ਨੇ ਕਮਿਸ਼ਨ ਦੇ ਮਾਣਯੋਗ ਮੈਂਬਰ ਨੂੰ ਯਕੀਨ ਦਿਵਾਇਆ ਕਿ ਜ਼ਿਲਾ ਪਠਾਨਕੋਟ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਭਵਿੱਖ ਅੰਦਰ ਇਸ ਸਬੰਧੀ ਹੋਰ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਦਲਜਿੰਦਰ ਸਿੰਘ ਢਿੱਲੋਂ ਐਸਐਸਪੀ ਪਠਾਨਕੋਟ, ਪਰਮਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਰਕੇਸ਼ ਮੀਨਾ ਐਸਡੀਐਮ ਪਠਾਨਕੋਟ, ਮੇਜਰ ਡਾ. ਸੁਮਿਤ ਮੂਦ ਐਸਡੀਐਮ ਧਾਰਕਲਾਂ, ਸੰਜੀਵ ਪਠਾਣੀਆ ਜਿਲਾ ਮਾਲ ਅਫਸਰ, ਕਮਲਦੀਪ ਕੌਰ ਜ਼ਿਲਾ ਸਿੱਖਿਆ ਅਧਿਕਾਰੀ ਐਲੀਮੈਂਟਰੀ /ਸਕੈਂਡਰੀ, ਰਾਮ ਲੁਭਾਇਆ ਜਿਲਾ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਵੀ ਹਾਜ਼ਰ ਸਨ।
ਪੇਸ਼ਕਸ਼: ਲੇਖਕ ਰਾਜਿੰਦਰ ਸਿੰਘ ਰਾਜਨ ਪਠਾਨਕੋਟ
9417427656

LEAVE A REPLY

Please enter your comment!
Please enter your name here