ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

0
8

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਵਿਖੇ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ

ਜੋਗਾ, 25 ਜੁਲਾਈ (): ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬਸਤਿਆਂ ਦੀ ਵੰਡ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉਚੇਚੇ ਤੌਰ ‘ਤੇ ਪਹੁੰਚੇ ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਅਮਰਜੀਤ ਸਿੰਘ ਗੋਗਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਨਾਲ ਸਕੂਲ ਸਿੱਖਿਆ ਵਿੱਚ ਹੋਏ ਸੁਧਾਰਾਂ ਬਾਰੇ ਚਰਚਾ ਕੀਤੀ। ਸਕੂਲ ਮੁਖੀ ਰਾਜਕਮਲ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਦੱਸਿਆ ਕਿ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਕੁੱਲ 90 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ ਹਨ। ਉਹਨਾਂ ਨੇ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡਣ ਦੀ ਰਸਮ ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਅਮਰਜੀਤ ਸਿੰਘ ਗੋਗਾ, ਮੀਤ ਪ੍ਰਧਾਨ ਗੁਰਦੇਵ ਸਿੰਘ ਈਨਾ, ਐਮ.ਸੀ. ਧੰਨਾ ਸਿੰਘ, ਐਮ.ਸੀ ਜਸਵੀਰ ਸਿੰਘ, ਜਗਸੀਰ ਸਿੰਘ, ਰਾਮ ਸਿੰਘ, ਜਗਰਾਜ ਸਿੰਘ, ਜਗਤਾਰ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ, ਮੈਂਬਰ ਗੁਰਤੇਜ ਸਿੰਘ, ਮੈਂਬਰ ਵਧਾਵਾ ਸਿੰਘ ਅਤੇ ਹੋਰ ਪਤਵੰਤਿਆਂ ਵੱਲੋਂ ਕੀਤੀ ਗਈ। ਸਮਾਗਮ ਦੌਰਾਨ ਮੰਚ ਸੰਚਾਲਨ ਦੀ ਜਿੰਮੇਵਾਰੀ ਸ਼ਰਨਜੀਤ ਕੌਰ ਜੋਗਾ ਵੱਲੋਂ ਨਿਭਾਈ ਗਈ। ਇਸ ਮੌਕੇ ਰਜਿੰਦਰ ਕੌਰ, ਪੂਜਾ ਬਾਂਸਲ, ਪ੍ਰਿਅੰਕਾ ਰਾਣੀ, ਰਜਿੰਦਰ ਕੌਰ (ਕੰਪਿ.), ਪੂਜਾ ਗਰਗ, ਗੁਰਜੀਤ ਕੌਰ, ਮਨਦੀਪ ਕੌਰ, ਹਰਦੀਪ ਸਿੰਘ, ਵਰਿੰਦਰ ਸਿੰਘ, ਸੁਰਿੰਦਰ ਸਿੰਘ, ਮੇਲਾ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਸਕੂਲ ਬੈਗ ਵੰਡਦੇ ਹੋਏ ਪ੍ਰਧਾਨ ਅਮਰਜੀਤ ਸਿੰਘ ਗੋਗਾ ਅਤੇ ਪਤਵੰਤੇ।

LEAVE A REPLY

Please enter your comment!
Please enter your name here