ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਤੀਜਾ ਸਾਲ ਦਾ ਸ਼ਾਨਦਾਰ 100 ਫੀਸਦੀ ਨਤੀਜਾ
ਬੰਗਾ , 27 ਅਕਤੂਬਰ 2025
ਪੰਜਾਬ ਦੇ ਪੇਂਡੂ ਇਲਾਕੇ ਦੀ ਪ੍ਰਸਿੱਧ ਨਰਸਿੰਗ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਬੀ.ਐਸ.ਸੀ. ਨਰਸਿੰਗ ਤੀਜਾ ਸਾਲ (ਪੰਜਵਾਂ ਸਮੈਸਟਰ) ਬੈਚ 2022-2026 ਦਾ ਸ਼ਾਨਦਾਰ ਸੌ ਫੀਸਦੀ ਨਤੀਜਾ ਆਇਆ ਹੈ । ਇਹ ਜਾਣਕਾਰੀ ਕਾਲਜ ਦੇ ਪ੍ਰਿੰਸੀਪਲ ਮੈਡਮ ਰਮਨਦੀਪ ਕੌਰ ਕੰਗ ਨੇ ਦਿੰਦੇ ਦੱਸਿਆ ਕਿ ਕਲਾਸ ਦੇ ਸਾਰੇ ਵਿਦਿਆਰਥੀ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਅਵੱਲ ਦਰਜੇ ਵਿਚ ਪਾਸ ਹੋਏ ਹਨ । ਕਲਾਸ ਵਿਚੋਂ ਪਹਿਲਾ ਸਥਾਨ ਅਮਨਪ੍ਰੀਤ ਕੌਰ ਰਾਏ ਪੁੱਤਰੀ ਸ੍ਰੀ ਹਰਵਿੰਦਰ ਸਿੰਘ- ਸ੍ਰੀਮਤੀ ਮਨਜੀਤ ਕੌਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਕੀਤਾ । ਜਦ ਕਿ ਦੂਜਾ ਸਥਾਨ ਸੀਆ ਪੁੱਤਰੀ ਸ੍ਰੀ ਨਰਿੰਦਰ ਪਾਲ – ਸ੍ਰੀਮਤੀ ਰਿਸ਼ੀ ਰਾਵਲ ਨਵਾਂਸ਼ਹਿਰ ਨੇ ਅਤੇ ਤੀਜਾ ਸਥਾਨ ਸਿਮਰਨਜੀਤ ਕੌਰ ਪੁੱਤਰੀ ਸ੍ਰੀ ਕੁਲਦੀਪ ਚੰਦ- ਸ੍ਰੀਮਤੀ ਕਮਲੇਸ਼ ਕੁਮਾਰੀ ਸ੍ਰੀ ਅਨੰਦਪੁਰ ਸਾਹਿਬ ਨੇ ਪ੍ਰਾਪਤ ਕੀਤਾ । ਸ਼ਾਨਦਾਰ ਨਤੀਜੇ ਲਈ ਡਾ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਬੀ.ਐਸ.ਸੀ. ਨਰਸਿੰਗ ਤੀਜਾ ਸਾਲ (ਪੰਜਵਾਂ ਸਮੈਸਟਰ) ਦੇ ਸਮੂਹ ਨਰਸਿੰਗ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ । ਇਸ ਮੌਕੇ ਮੈਡਮ ਸੁਖਮਿੰਦਰ ਕੌਰ ਉੱਭੀ, ਮੈਡਮ ਮਨਿੰਦਰ ਕੌਰ, ਮੈਡਮ ਰੁਪਿੰਦਰ ਸ਼ਰਮਾ, ਮੈਡਮ ਕਿਰਨ ਬੇਦੀ, ਮੈਡਮ ਜਸਬੀਰ ਕੌਰ ਅਤੇ ਕਲਾਸ ਦੇ ਟੌਪਰ ਨਰਸਿੰਗ ਵਿਦਿਆਰਥੀ ਹਾਜ਼ਰ ਸਨ ।







