ਜਥੇ.ਕਰਮੂੰਵਾਲਾ ਦੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰ ਬਨਣ ‘ਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ
ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,5 ਜੁਲਾਈ
ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਵਲੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕਰਨ ‘ਤੇ ਅਕਾਲੀ ਵਰਕਰਾਂ ਅਤੇ ਆਗੂਆਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।ਆਪਣੀ ਇਸ ਨਿਯੁਕਤੀ ‘ਤੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦੇ ਬਹੁਤ ਧੰਨਵਾਦੀ ਹਨ,ਜਿਨਾਂ ਨੇ ਉਹਨਾਂ ਨੂੰ ਇਹ ਮਾਣ ਬਖਸ਼ਿਆ ਹੈ।ਉਹਨਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਪੰਜਾਬ ਦੇ ਹਿੱਤਾਂ ਲਈ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ।ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਹਰ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ।ਜਥੇਦਾਰ ਕਰਮੂੰਵਾਲਾ ਦੀ ਇਸ ਨਿਯੁਕਤੀ ‘ਤੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਅਲਵਿੰਦਰ ਪਾਲ ਸਿੰਘ ਪੱਖੋਕੇ,ਸੀਨੀਅਰ ਅਕਾਲੀ ਆਗੂ ਗੁਰਿੰਦਰ ਸਿੰਘ ਟੋਨੀ,ਯੂਥ ਅਕਾਲੀ ਦਲ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ,ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਔਲਖ,ਰਮਨਦੀਪ ਸਿੰਘ ਭਰੋਵਾਲ,ਦਇਆ ਸਿੰਘ ਚੋਹਲਾ ਖੁਰਦ,ਪ੍ਰਧਾਨ ਸਵਿੰਦਰ ਸਿੰਘ ਕਰਮੂੰਵਾਲਾ,ਯੂਥ ਆਗੂ ਸੁਖਚੈਨ ਸਿੰਘ ਕਰਮੂਵਾਲਾ,
ਮੁਖਤਿਆਰ ਸਿੰਘ ਉੱਪਲ,ਗੁਰਭੇਜ ਸਿੰਘ ਕਰਮੂਵਾਲਾ,ਸਾਬਕਾ ਸਰਪੰਚ ਕਪੂਰ ਸਿੰਘ ਘੜਕਾ,ਧੀਰਾ ਸਿੰਘ ਕੰਬੋਅ,ਗੁਰਲਾਲ ਸਿੰਘ,ਬਲਕਾਰ ਸਿੰਘ ਹਵੇਲੀਆਂ,
ਅਜੀਤਪਾਲ ਸਿੰਘ ਬਿੱਟੂ ਚੰਬਾ,ਸੁਖਦੇਵ ਸਿੰਘ ਧੁੰਨ,ਸਾਰਜ ਸਿੰਘ ਧੁੰਨ,ਜੱਸਾ ਸਿੰਘ ਧੁੰਨ,ਸਰਬਜੀਤ ਸਿੰਘ ਸੈਕਟਰੀ,ਜਗੀਰ ਸਿੰਘ ਰੱਤੋਕੇ,ਭੂਪਿੰਦਰ ਸਿੰਘ ਸਰਹਾਲੀ,ਕੁਲਦੀਪ ਸਿੰਘ ਸਰਹਾਲੀ,ਦਲੇਰ ਸਿੰਘ ਢਿੱਲੋ,ਦਿਲਬਾਗ ਸਿੰਘ ਠੱਠੀਆਂ,ਪ੍ਰਤਾਪ ਸਿੰਘ ਆੜਤੀ,ਸੋਨਾ ਸਰਪੰਚ ਸੇਰੋ,ਭੁਪਿੰਦਰ ਸਿੰਘ ਗਾਬੜੀਆ,ਰਾਮਜੀਤ ਸਿੰਘ ਚੋਹਲਾ,ਤਰਲੋਚਨ ਸਿੰਘ ਸਾਬਕਾ ਡੀਆਰ,ਜਥੇਦਾਰ ਬਲਕਾਰ ਸਿੰਘ,ਮਨਜੀਤ ਸਿੰਘ ਪੱਖੋਪੁਰ ਆਦਿ ਵਲੋਂ ਜਿਥੇ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੂੰ ਵਧਾਈ ਦਿੱਤੀ ਗਈ ਹੈ,ਉਥੇ ਪਾਰਟੀ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ ਹੈ।